ਹੁਸ਼ਿਆਰਪੁਰ : ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋਂ ਭਾਰੀ ਮੀਂਹ ਅਤੇ ਹੜ੍ਹਾ ਨਾਲ ਹੋ ਰਹੀ ਤਬਾਹੀ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਸਾਇਟੀ ਵਲੋੰ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਹਨਾਂ ਸਮੂਹ ਪੰਜਾਬ ਵਾਸੀਆਂ ਨੂੰ ਇਸ ਕੁਦਰਤੀ ਆਫਤ ਨਾਲ ਮਿਲਜੁਲ ਕੇ ਆਪਸੀ ਪਿਆਰ ਅਤੇ ਭਾਈਚਾਰਾ ਬਣਾ ਕੇ ਨਜਿੱਠਣ ਅਤੇ ਇਸ ਕਰੋਪੀ ਤੋਂ ਜਲਦ ਛੁਟਕਾਰੇ ਲਈ ਮਾਲਕ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ।
ਇਸ ਮੌਕੇ ਸੰਤ ਸਰਵਣ ਦਾਸ ਬੋਹਣ ਚੇਅਰਮੈਨ, ਸੰਤ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ.ਮੀਤ ਪ੍ਰਧਾਨ, ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ,ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਮੀਤ ਪ੍ਰਧਾਨ ਸੰਤ ਬਲਵੰਤ ਸਿੰਘ ਡੀਗਰੀਆਂ, ਮਹੰਤ ਪ੍ਰਸ਼ੋਤਮ ਲਾਲ ਚੱਕਹਕੀਮ ਸਹਾਇਕ ਕੈਸ਼ੀਅਰ, ਸੰਤ ਰਮੇਸ਼ ਦਾਸ ਕੱਲਰਾਂ ਸ਼ੇਰਪੁਰ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਬਾਬਾ ਬਲਕਾਰ ਸਿੰਘ ਤੱਗੜ ਵਡਾਲਾ, ਸੰਤ ਮਨਜੀਤ ਦਾਸ ਵਿਛੋਹੀ,ਸੰਤ ਕੁਲਦੀਪ ਦਾਸ ਬਸੀ ਮਰੂਫ, ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ ਅਤੇ ਪ੍ਰਧਾਨ "ਨਾਰੀ ਸ਼ਕਤੀ ਫਾਊਡੇਸ਼ਨ ਭਾਰਤ"ਆਦਿ ਮਹਾਂਪੁਰਸ਼ਾਂ ਨੇ ਇਸ ਆਫਤ ਦੀ ਘੜੀ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸੇਵਾ ਲਈ ਅੱਗੇ ਆਉਣ ਲਈ ਬੇਨਤੀ ਕੀਤੀ।