Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ

September 04, 2025 08:24 PM
SehajTimes

ਚੰਡੀਗੜ੍ਹ : ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ ਅਧਿਕਾਰੀ ਸੂਬੇ ਵਿੱਚ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੱਕ 23 ਜ਼ਿਲ੍ਹਿਆਂ ਦੇ 1698 ਤੋਂ ਵੱਧ ਪਿੰਡ ਪਾਣੀ ਦੀ ਮਾਰ ਹੇਠ ਹਨ ਜਿਸ ਨਾਲ 3.80 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਹੇ ਹਨ ਤਾਂ ਕਿ ਲੋਕਾਂ ਨੂੰ ਸਮੱਸਿਆ ਪੇਸ਼ ਨਾ ਆਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਔਖੇ ਸਮਿਆਂ ਵਿੱਚ ਲੋਕਾਂ ਦੀ ਸਲਾਮਤੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਪੱਖ ਢੰਗ ਨਾਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਨੁਕਸਾਨ ਦੀ ਭਰਪਾਈ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ