ਪਿੰਡਾਂ ਦੇ ਵਸਨੀਕਾਂ ਅਤੇ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼੍ਰੀਮਤੀ ਭਰਾਜ ਵੱਲੋਂ ਕੀਤੇ ਇਸ ਕਾਰਜ ਦੀ ਸ਼ਲਾਘਾ ਕੀਤੀ
ਸੰਗਰੂਰ : ਲਗਾਤਾਰ ਹੋਈ ਬਰਸਾਤ ਕਾਰਨ ਬਣੇ ਹਾਲਾਤ ਦੇ ਮੱਦੇਨਜ਼ਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਬਾਲੀਆਂ ਡਰੇਨ ਦੀ ਸਫਾਈ ਕੋਲ ਖੜ੍ਹ ਕੇ ਕਰਵਾਈ ਅਤੇ ਨਾਲ ਹੀ ਕੁਝ ਕਲੋਨੀ ਵਾਲਿਆਂ ਤੇ ਹੋਰਨਾਂ ਲੋਕਾਂ ਵੱਲੋਂ ਛੋਟੀਆਂ ਪਾਈਪਾਂ ਪਾਉਣ ਕਾਰਨ ਲੱਗੇ ਅੜਿੱਕੇ ਕਾਨੂੰਨ ਮੁਤਾਬਕ ਦੂਰ ਕੀਤੇ ਗਏ ਹਨ, ਜਿਸ ਨਾਲ ਸੰਗਰੂਰ ਸ਼ਹਿਰ ਵਿੱਚੋਂ ਪਾਣੀ ਦੀ ਨਿਕਾਸੀ ਸਬੰਧੀ ਦਿੱਕਤ ਤੋਂ ਨਿਜਾਤ ਮਿਲੇਗੀ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀਮਤੀ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਸ਼੍ਰੀਮਤੀ ਭਰਾਜ ਨੇ ਕਿਹਾ ਕਿ ਜਿੱਥੇ ਕਿਤੇ ਵੀ ਪਾਣੀ ਦੀ ਨਿਕਾਸੀ ਦੀ ਮੁਸ਼ਕਲ ਆਈ ਹੈ, ਉਹ ਅਤਿ ਆਧੁਨਿਕ ਮਸ਼ੀਨਾਂ ਲਾ ਕੇ ਹੱਲ ਕੀਤੀ ਜਾ ਰਹੀ ਹੈ। ਉਹਨਾਂ ਨੇ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਹਲਕਾ ਵਾਸੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜੇਕਰ ਕਿਤੇ ਕੋਈ ਮੁਸ਼ਕਲ ਆਉਂਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਨਾਲ ਲਗਦੇ ਪਿੰਡਾਂ ਦੇ ਵਸਨੀਕਾਂ ਅਤੇ ਸ਼ਹਿਰ ਵਾਸੀਆਂ ਨੇ ਵਿਧਾਇਕ ਸ਼੍ਰੀਮਤੀ ਭਰਾਜ ਵੱਲੋਂ ਕੀਤੇ ਇਸ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼ਹਿਰ ਵਾਸੀ ਅਤੇ ਆਪ ਆਗੂ ਵੀ ਹਾਜ਼ਰ ਸਨ।