Wednesday, October 22, 2025

Chandigarh

ਨਵਾਂ ਗਾਉਂ ਦੀ ਨਾਡਾ-ਖੁੱਡਾ ਲਹੌਰਾ ਸੜ੍ਹਕ ਦੇ ਨੁਕਸਾਨੇ ਹਿੱਸੇ ਦੀ ਮੁਰੰਮਤ ਦਾ ਕੰਮ ਜੋਰਾਂ ਤੇ

September 04, 2025 09:38 PM
SehajTimes

ਪੰਜਾਬ ਮੰਡੀ ਬੋਰਡ ਦੇ ਚੀਫ ਇੰਜੀਨੀਅਰ ਵੱਲੋਂ ਵੀ ਕੀਤਾ ਗਿਆ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਬੀਤੇ ਕਲ੍ਹ ਪਟਿਆਲਾ ਕੀ ਰਾਉ ਨਾਲੇ ਵਿੱਚ ਅਚਾਨਕ ਆਏ ਤੇਜ਼ ਵਹਾਅ ਕਾਰਨ ਨੁਕਸਾਨੀ ਗਈ ਨਵਾਂ ਗਾਉਂ ਦੀ ਨਾਡਾ-ਖੁੱਡਾ ਲਹੌਰਾ ਸੜ੍ਹਕ ਦਾ ਮੁਰੰਮਤ ਦਾ ਕੰਮ ਅੱਜ ਦੂਸਰੇ ਦਿਨ ਵੀ ਤੇਜ਼ੀ ਨਾਲ ਜਾਰੀ ਰਿਹਾ। ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਬਾਅਦ ਦੁਪਹਿਰ ਮੌਕੇ ਤੇ ਪੁੱਜ ਕੇ ਮੁਰੰਮਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਅਤੇ ਦੋ ਘੰਟੇ ਤੋਂ ਵੱਧ ਸਮਾਂ ਮੌਕੇ ਤੇ ਰਹਿ ਕੇ ਮੁਰੰਮਤ ਕਾਰਜਾਂ ਦੀ ਨਿਗਰਾਨੀ ਕੀਤੀ। ਉਹਨਾਂ ਕਿਹਾ ਕਿ ਪਾਣੀ ਵੱਲੋਂ ਢਾਹ ਲਾ ਕੇ ਨੁਕਸਾਨੀ ਗਈ ਸੜਕ ਨੂੰ ਜਲਦ ਤੋਂ ਜਲਦ ਲੋਕਾਂ ਦੀ ਮੁੜ ਵਰਤੋਂ ਦੇ ਯੋਗ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ ਵਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਰਾਹੀਂ ਇਸ ਸੜਕ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਸਖਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਇਸ ਬਰਸਾਤੀ ਨਾਲੇ ਵਿੱਚ ਪਾਣੀ ਦਾ ਵਹਾਅ ਨਾ ਮਾਤਰ ਰਹਿਣ ਕਾਰਨ ਕੰਮ ਨੂੰ ਤੇਜ਼ੀ ਨਾਲ ਨਿਪਟਾਉਣ ਵਿੱਚ ਕਾਫੀ ਮਦਦ ਮਿਲੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੜਕ ਦੀ ਮਰੰਮਤ ਦੇ ਕਾਰਜਾਂ ਵਿੱਚ ਨਗਰ ਕੌਂਸਲ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ, ਡਰੇਨੇਜ ਵਿਭਾਗ ਅਤੇ ਮੰਡੀ ਬੋਰਡ ਵੱਲੋਂ ਸਾਂਝੇ ਤੌਰ ਤੇ ਉੱਦਮ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਾਣੀ ਦੇ ਵਹਾ ਨੂੰ ਇਸ ਜਗ੍ਹਾ ਤੋਂ ਥੋੜ੍ਹਾ ਜਿਹਾ ਬਦਲਣ ਵਾਸਤੇ ਕਲ੍ਹ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਵੀ ਸਫਲਤਾ ਮਿਲੀ ਹੈ, ਜਿਸ ਵਿੱਚ ਇਸ ਨੁਕਸਾਨੇ ਹਿੱਸੇ ਦੇ ਸਾਹਮਣੇ ਵਾਲੇ ਪਾਸੇ ਫਾਲਤੂ ਮਿੱਟੀ ਦੀ ਨੁੱਕਰ ਨੂੰ ਵੀ ਪੱਧਰ ਕਰ ਦਿੱਤਾ ਗਿਆ ਹੈ ਤਾਂ ਜੋ ਵਹਾਅ ਵਿੱਚ ਕੋਈ ਰੁਕਾਵਟ ਨਾ ਆਵੇ।
ਅੱਜ ਮੌਕੇ ਤੇ ਪੁੱਜੇ ਪੰਜਾਬ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਜੀ ਐਸ ਚੀਮਾ ਨੇ ਦੱਸਿਆ ਕਿ ਉਨਾਂ ਵੱਲੋਂ ਅੱਜ ਸੜਕ ਦੀ ਮਜ਼ਬੂਤੀ ਲਈ ਕੁਝ ਤਕਨੀਕੀ ਮਸ਼ਵਰੇ ਦਿੱਤੇ ਗਏ ਹਨ ਤਾਂ ਜੋ ਭਵਿੱਖ ਵਿੱਚ ਪਾਣੀ ਦੀ ਢਾਹ ਲੱਗਣ ਨਾਲ ਨੁਕਸਾਨ ਹੋਣ ਵਰਗੀ ਸਮੱਸਿਆ ਦਾ ਸਾਹਮਣਾ ਦੁਬਾਰਾ ਨਾ ਕਰਨਾ ਪਵੇ। ਉਹ ਵੀ ਕਰੀਬ ਦੋ ਘੰਟੇ ਤੋਂ ਵੱਧ ਸਮਾਂ ਮੌਕੇ ਤੇ ਮੌਜੂਦ ਰਹੇ।
ਮੌਕੇ ਤੇ ਮੌਜੂਦ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਇਸ ਹਿੱਸੇ ਨੂੰ ਮਰੰਮਤ ਕਰਕੇ ਸੜਕ ਨੂੰ ਜਲਦ ਤੋਂ ਜਲਦ ਚਾਲੂ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਹ ਸੜ੍ਹਕ ਅਗਲੇ ਇੱਕ ਜਾਂ ਦੋ ਦਿਨ ਤੱਕ ਮੁੜ ਵਰਤੋਂ ਯੋਗ ਬਣ ਜਾਵੇਗੀ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ