Saturday, November 01, 2025

Chandigarh

ਹੜ੍ਹਾਂ 'ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

September 05, 2025 05:39 PM
SehajTimes

ਚੰਡੀਗੜ੍ਹ : ਪੰਜਾਬ ਭਰ ‘ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੂਬੇ ਦੇ 479 ਬਜ਼ੁਰਗਾਂ ਦੀ ਸਨਾਖ਼ਤ ਕੀਤੀ ਹੈ, ਜਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੋਸਾਇਟੀ ਦੀ ਸਹਾਇਤਾ ਨਾਲ ਬਜ਼ੁਰਗਾਂ ਦੀ ਮੱਦਦ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਜੀ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਿਰਧ ਘਰਾਂ ਵਿੱਚ 700 ਦੇ ਕਰੀਬ ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ ਅਤੇ ਰਾਜ ਦੇ ਲੋੜਵੰਦ ਬਜੁਰਗ ਇਨ੍ਹਾ ਬਿਰਧ ਘਰਾਂ ਵਿੱਚ ਸਰਨ ਲੈ ਸਕਦੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ ਦੀ ਦੇਖਭਾਲ ਲਈ ਬਿਰਧ ਘਰਾਂ ਵਿੱਚ ਖਾਣ-ਪੀਣ, ਸਿਹਤ ਜਾਂਚ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਉਨ੍ਹਾਂ ਨੂੰ ਘਰ ਵਰਗਾ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਬਜ਼ੁਰਗ ਇਕੱਲਾਪਣ ਜਾਂ ਪਰੇਸ਼ਾਨੀ ਮਹਿਸੂਸ ਨਾ ਕਰੇ। ਜ਼ਿਲ੍ਹਾਵਾਰ ਵੇਰਵੇ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ 15 ਪਿੰਡਾਂ ਤੋਂ 200 ਬਜ਼ੁਰਗ, ਗੁਰਦਾਸਪੁਰ ਦੇ 12 ਪਿੰਡਾਂ ਤੋਂ 112 ਬਜ਼ੁਰਗ, ਫਿਰੋਜਪੁਰ ਦੇ 4 ਪਿੰਡਾਂ ਤੋਂ 40 ਬਜ਼ੁਰਗ, ਹੁਸ਼ਿਆਰਪੁਰ ਦੇ 3 ਪਿੰਡਾਂ ਤੋਂ 14 ਬਜ਼ੁਰਗ, ਕਪੂਰਥਲਾ ਦੇ 7 ਪਿੰਡਾਂ ਤੋਂ 34 ਬਜ਼ੁਰਗ, ਤਰਨਤਾਰਨ ਦੇ 3 ਪਿੰਡਾਂ ਤੋਂ 50 ਬਜ਼ੁਰਗ, ਬਠਿੰਡਾ ਦੇ 2 ਪਿੰਡਾਂ ਤੋਂ 9 ਬਜ਼ੁਰਗ ਅਤੇ ਫਾਜਿਲਕਾ ਦੇ 3 ਪਿੰਡਾਂ ਤੋਂ 20 ਬਜ਼ੁਰਗਾਂ ਦੀ ਸਨਾਖ਼ਤ ਕੀਤੀ ਗਈ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅਪੀਲ ਕੀਤੀ ਕਿ ਜੇ ਕਿਸੇ ਬਜ਼ੁਰਗ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਆ ਰਹੀ ਹੈ ਤਾਂ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਸਮੇਤ ਆਰਜ਼ੀ ਤੌਰ ‘ਤੇ ਬਿਰਧ ਘਰਾਂ ਵਿੱਚ ਰਹਿ ਸਕਦੇ ਹਨ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਹਰ ਕਦਮ ‘ਤੇ ਨਾਲ ਖੜ੍ਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਪੂਰੀ ਸਹਾਇਤਾ ਪਹੁੰਚਾਈ ਜਾ ਰਹੀ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ