Friday, September 05, 2025

Chandigarh

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

September 05, 2025 07:21 PM
SehajTimes

ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਘਟਣ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਮਿਲੀ ਵੱਡੀ ਰਾਹਤ: ਹਰਜੋਤ ਬੈਂਸ

ਬੈਂਸ ਨੇ ਰੋਪੜ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਆਪਕ ਰਾਹਤ ਅਤੇ ਬਚਾਅ ਕਾਰਜਾਂ ਦੀ ਕੀਤੀ ਨਿਗਰਾਨੀ

ਸਿੱਖਿਆ ਮੰਤਰੀ ਵੱਲੋਂ ਯੂਥ ਕਲੱਬਾਂ, ਪੰਚਾਇਤਾਂ ਅਤੇ ਸਮਾਜਿਕ-ਧਾਰਮਿਕ ਸੰਗਠਨਾਂ ਦਾ ਉਨ੍ਹਾਂ ਦੀ ਸਰਗਰਮ ਭਾਈਵਾਲੀ ਤੇ ਮਦਦ ਲਈ ਧੰਨਵਾਦ

ਨੰਗਲ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਵਿੱਚ ਇੱਕ ਇਤਿਹਾਸਕ ਅਸਥਾਨ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਨੂੰ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਅੰਸ਼ਕ ਤੌਰ 'ਤੇ ਨੁਕਸਾਨ ਪੁੱਜਣ ਉੱਤੇ ਇਸ ਨੂੰ ਬਚਾਉਣ ਲਈ ਤੁਰੰਤ ਤੇਜ਼ੀ ਨਾਲ ਕਾਰਵਾਈ ਆਰੰਭੀ। ਉਨ੍ਹਾਂ ਵੱਲੋਂ ਵਲੰਟੀਅਰਾਂ, ਸਥਾਨਕ ਨੌਜਵਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਮੰਦਰ ਨੂੰ ਹੋਰ ਨੁਕਸਾਨ ਤੋਂ ਬਚਾਉਣ ਲਈ ਡੰਗਾ (ਰੀਵੇਟਮੈਂਟ) ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਸ. ਬੈਂਸ ਨੇ ਕਿਹਾ ਕਿ ਨਗਰ ਕੌਂਸਲ, ਨੰਗਲ ਰਾਹੀਂ ਮੰਦਰ ਦੀ ਇਮਾਰਤ ਦੀ ਸਥਾਈ ਮਜ਼ਬੂਤੀ ਲਈ 1.27 ਕਰੋੜ ਰੁਪਏ ਦੀ ਰਾਸ਼ੀ ਅਲਾਟ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪ੍ਰਭਾਵਿਤ ਪਿੰਡਾਂ ਅਤੇ ਕਸਬਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਸ. ਬੈਂਸ ਨੇ ਯੂਥ ਕਲੱਬਾਂ, ਪੰਚਾਇਤਾਂ, ਸਮਾਜਿਕ ਤੇ ਧਾਰਮਿਕ ਸੰਗਠਨਾਂ ਅਤੇ ਪ੍ਰਸ਼ਾਸਨ ਦਾ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸਰਗਰਮੀ ਨਾਲ ਭੂਮਿਕਾ ਨਿਭਾਉਣ ਅਤੇ ਮਦਦ ਕਰਨ ਲਈ ਉਹਨਾਂ ਦਾ ਧੰਨਵਾਦ ਕਰਦਿਆਂ ਕਿਹਾ, “ਅਸੀਂ ਆਪਣੇ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨੂੰ ਇਸ ਕੁਦਰਤੀ ਆਫ਼ਤ ਤੋਂ ਬਚਾਉਣ ਅਤੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਅਸੀਂ ਸਮੂਹਿਕ ਯਤਨਾਂ ਨਾਲ ਇਸ ਚੁਣੌਤੀ ਨੂੰ ਪਾਰ ਕਰਾਂਗੇ ਅਤੇ ਆਮ ਸਥਿਤੀ ਨੂੰ ਬਹਾਲ ਕਰਾਂਗੇ।”

ਸ. ਹਰਜੋਤ ਸਿੰਘ ਬੈਂਸ ਨੇ ਭਾਖੜਾ ਡੈਮ ਦੀ ਸਥਿਤੀ ਬਾਰੇ ਇੱਕ ਮਹੱਤਵਪੂਰਨ ਰਾਹਤ ਵਾਲੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਣੀ ਦਾ ਪੱਧਰ 1678.66 ਫੁੱਟ ਤੱਕ ਘੱਟ ਗਿਆ ਹੈ ਅਤੇ ਇਹ ਕੱਲ੍ਹ ਦੇ 1679.05 ਫੁੱਟ ਦੇ ਮੁਕਾਬਲੇ ਲਗਭਗ ਅੱਧਾ ਫੁੱਟ ਘੱਟ ਹੈ। ਪਾਣੀ ਦਾ ਪੱਧਰ ਘਟਣ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਕੈਚਮੈਂਟ ਖੇਤਰਾਂ ਵਿੱਚ ਘੱਟ ਬਾਰਿਸ਼ ਅਤੇ ਅਨੁਕੂਲ ਮੌਸਮੀ ਸਥਿਤੀਆਂ ਕਾਰਨ ਪਾਣੀ ਦਾ ਪੱਧਰ ਘਟਿਆ ਹੈ। ਸ. ਬੈਂਸ ਨੇ ਅੱਜ ਪਿੰਡ ਹਰੀਵਾਲ ਵਿਖੇ ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦੇ ਕਾਰਜ ਵਿੱਚ ਹੱਥ ਵਟਾਇਆ। ਉਨ੍ਹਾਂ ਦੱਸਿਆ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਖੋਰ ਲੱਗਣ ਨਾਲ ਸੰਵੇਦਨਸ਼ੀਲ ਖੇਤਰਾਂ ਵਿੱਚ ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤੀ ਦੇਣ ਲਈ ਜੰਬੋ ਬੈਗਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ

ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਮਨਾਇਆ ਅਧਿਆਪਕ ਦਿਵਸ

ਹੜ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ

ਕੈਬਨਿਟ ਮੰਤਰੀ ਹੜ੍ਹਾਂ ਦੌਰਾਨ ਬਣੇ ਜਾਨ-ਮਾਲ ਦੇ ਰਾਖੇ: ਸਤਲੁਜ ਦੇ ਕੰਢੇ ਪੱਕੇ ਕਰਨ ਲਈ ਮੋਹਰੀ ਹੋ ਕੇ ਸਾਂਭੀ ਕਮਾਂਡ

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਹੜ੍ਹਾਂ 'ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ