Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ

September 05, 2025 08:07 PM
SehajTimes

ਚੰਡੀਗੜ੍ਹ : ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ 'ਭਾਰਤ ਰਤਨ' ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅਧਿਆਪਕ ਦਿਵਸ ਹਰ ਸਾਲ 5 ਸਤੰਬਰ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ। ਇਸ ਮੌਕੇ ਸਾਰੇ ਜ਼ਿਲ੍ਹਿਆਂ ਵਿੱਚ ਸ਼ਰਧਾਂਜਲੀ ਸਮਾਰੋਹ ਕਰਵਾਏ ਗਏ, ਜਿੱਥੇ ਅਧਿਕਾਰੀ, ਸਟਾਫ਼ ਅਤੇ ਅਧਿਆਪਕਾਂ ਨੇ ਡਾ. ਐਸ. ਰਾਧਾਕ੍ਰਿਸ਼ਨਨ ਦੇ ਯੋਗਦਾਨ ਨੂੰ ਯਾਦ ਕੀਤਾ। ਸਮਾਜ ਨੂੰ ਸੇਧ ਦੇਣ ਅਤੇ ਦੇਸ਼ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਬਾਰੇ ਚਾਨਣਾ ਪਾਇਆ ਗਿਆ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਯਾਦ ਕੀਤਾ ਅਤੇ ਕਿਹਾ ਕਿ ਅਧਿਆਪਕ ਸਮਾਜ ਦੇ ਰੋਲ ਮਾਡਲ ਹਨ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਗਿਆਨ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਿਹਤਰ ਇਨਸਾਨ ਬਣਨ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕਰਕੇ ਉਨ੍ਹਾਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ। ਸ. ਬੈਂਸ ਨੇ ਅਧਿਆਪਕਾਂ ਨੂੰ ਹੜ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਰਾਹਤ ਕਾਰਜਾਂ ਵਿੱਚ ਆਪਣਾ ਸਮਰਥਨ ਜਾਰੀ ਰੱਖਣ ਵਾਸਤੇ ਅਪੀਲ ਵੀ ਕੀਤੀ।

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਸ ਸਮੇਂ ਸਮੁੱਚਾ ਸੂਬਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸ ਕਾਰਨ ਆਏ ਸਾਲ ਕਰਵਾਇਆ ਜਾਣ ਵਾਲਾ ਰਾਜ ਪੱਧਰੀ ਅਧਿਆਪਕ ਦਿਵਸ ਸਮਾਗਮ, ਜਿਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਿਆ ਜਾਂਦਾ ਹੈ, ਨੂੰ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਸਮੀ ਰਾਜ ਪੱਧਰੀ ਸਮਾਰੋਹ ਮੁਲਤਵੀ ਕੀਤੇ ਗਏ ਹਨ, ਪਰ ਅਧਿਆਪਕ ਦਿਵਸ ਦੀ ਭਾਵਨਾ ਡਾ. ਰਾਧਾਕ੍ਰਿਸ਼ਨਨ ਦੇ ਆਦਰਸ਼ਾਂ ਨੂੰ ਦਿਲੋਂ ਯਾਦ ਕਰਕੇ ਬਰਕਰਾਰ ਰੱਖੀ ਗਈ ਹੈ, ਜੋ ਮਿਆਰੀ ਸਿੱਖਿਆ ਦੇ ਉਦੇਸ਼ ਪ੍ਰਤੀ ਵਿਭਾਗ ਦੀ ਵਚਨਬੱਧਤਾ ਅਤੇ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਵਾਲੇ ਅਧਿਆਪਕਾਂ ਦੇ ਅਣਥੱਕ ਯਤਨਾਂ ਦੀ ਪੁਸ਼ਟੀ ਕਰਦੀ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ