Wednesday, October 22, 2025

Majha

ਦੇਵੀ ਵਾਲਾ ਰੋਡ ਕੋਟਕਪੂਰਾ ਦੀ ਸੀਵਰੇਜ ਸਮੱਸਿਆ ਨੂੰ ਸਥਾਈ ਤੌਰ 'ਤੇ ਹੱਲ ਕੀਤਾ ਜਾਵੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

September 05, 2025 08:12 PM
SehajTimes

ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ 8 ਐਮ.ਐਲ.ਡੀ. ਐਸ.ਟੀ.ਪੀ. ਤੋਂ ਪਿੰਡ ਦੇਵੀ ਵਾਲਾ ਡਰੇਨ ਤੱਕ ਸੀਵਰੇਜ ਸਬੰਧੀ ਕਾਰਜ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਇਸ ਪ੍ਰੋਜੈਕਟ 'ਤੇ 18 ਕਰੋੜ 32 ਲੱਖ ਰੁਪਏ ਖਰਚ ਕਰੇਗੀ। ਇਸ ਸਮੱਸਿਆ ਦੀ ਗੰਭੀਰਤਾ ਨੂੰ ਵੇਖਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਪ੍ਰੋਜੈਕਟ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ, ਜਿਸ ਤਹਿਤ ਇਸ ਕਾਰਜ ਲਈ 18 ਕਰੋੜ 32 ਲੱਖ ਰੁਪਏ ਦਾ ਟੈਂਡਰ ਜਾਰੀ ਕੀਤਾ ਗਿਆ ਹੈ, ਜੋ ਕਿ 8 ਅਕਤੂਬਰ ਨੂੰ ਖੋਲ੍ਹਿਆ ਜਾਵੇਗਾ ਅਤੇ ਇਸ ਉਪਰੰਤ ਇਸ ਪ੍ਰੋਜੈਕਟ 'ਤੇ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਨਤੀਜੇ ਵਜੋਂ ਇਸ ਖੇਤਰ ਦੀ ਸੀਵਰੇਜ ਸਮੱਸਿਆ ਸਥਾਈ ਤੌਰ 'ਤੇ ਹੱਲ ਹੋ ਜਾਵੇਗੀ।

ਡਿਪਟੀ ਕਮਿਸ਼ਨਰ ਫਰੀਦਕੋਟ ਪੂਨਮਦੀਪ ਕੌਰ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ ਇਲਾਕੇ ਦਾ ਸਲੱਜ ਕੈਰੀਅਰ (ਖੁੱਲ੍ਹਾ ਨਾਲਾ) ਬਹੁਤ ਪੁਰਾਣਾ ਸੀ, ਜਿਸ ਕਾਰਨ ਵੱਖ-ਵੱਖ ਥਾਵਾਂ ਤੋਂ ਲੀਕੇਜ ਹੁੰਦੀ ਸੀ ਅਤੇ ਬਰਸਾਤ ਦੇ ਮੌਸਮ ਦੌਰਾਨ ਇਸ ਥਾਂ 'ਤੇ ਸੀਵਰੇਜ ਦੀ ਵੱਡੀ ਸਮੱਸਿਆ ਪੈਦਾ ਹੋ ਜਾਂਦੀ ਸੀ। ਇਸ ਲਗਾਤਾਰ ਸਮੱਸਿਆ ਕਾਰਨ ਇਸ ਇਲਾਕੇ ਦੇ ਵਸਨੀਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੀਵਰੇਜ ਬੋਰਡ ਦੇ ਐਸ.ਡੀ.ਓ. ਬੀ.ਐਸ. ਗਿੱਲ ਨੇ ਦੱਸਿਆ ਕਿ ਦੇਵੀ ਵਾਲਾ ਰੋਡ ਕੋਟਕਪੂਰਾ 8 ਐਮ.ਐਲ.ਡੀ. ਐਸ.ਟੀ.ਪੀ. ਤੋਂ ਪਿੰਡ ਦੇਵੀ ਵਾਲਾ ਡਰੇਨ ਤੱਕ 5150 ਮੀਟਰ ਲੰਬੀ ਸੀਵਰੇਜ ਪਾਈਪ ਵਿਛਾਈ ਜਾਣੀ ਹੈ।

Have something to say? Post your comment

 

More in Majha

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਦਮਦਮੀ ਟਕਸਾਲ ਨੇ ਭਾਈ ਹਵਾਰਾ ਦੀ ਮਾਤਾ ਬੀਬੀ ਨਰਿੰਦਰ ਕੌਰ ਦੀ ਸਿਹਤ ਹਾਲ ਜਾਣਿਆ