ਰੂਪਨਗਰ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਲੋਕ-ਹਿਤੈਸ਼ੀ ਪ੍ਰੋਗਰਾਮ “ਹਰ ਸ਼ੁੱਕਰਵਾਰ ਡੈਂਗੂ ਤੇ ਵਾਰ” ਦੇ ਤਹਿਤ, ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੀ ਰਹਿਨੁਮਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਭਰਤਗੜ੍ਹ ਡਾ. ਆਨੰਦ ਘਈ ਦੀ ਅਗਵਾਈ ਹੇਠ ਹੜ੍ਹ-ਪ੍ਰਭਾਵਿਤ ਪਿੰਡ ਚੱਕ ਧੇਰਾ ਵਿੱਚ ਆਯੁਸ਼ਮਾਨ ਆਰੋਗਿਆ ਕੇਂਦਰ ਲੋਹਗੜ੍ਹ ਫਿੱਡੇ ਦੀ ਟੀਮ ਵੱਲੋਂ ਮੈਡੀਕਲ ਕੈਂਪ ਅਤੇ ਡ੍ਰਾਈ ਡੇ ਗਤੀਵਿਧੀਆਂ ਕੀਤੀਆਂ ਗਈਆਂ। ਡਾ. ਆਨੰਦ ਘਈ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਯਤਨਾਂ ਨਾਲ ਪਿੰਡਾਂ ਵਿੱਚ ਡੈਂਗੂ ਤੇ ਹੋਰ ਮੱਛਰ-ਜਨਿਤ ਬਿਮਾਰੀਆਂ ’ਤੇ ਪ੍ਰਭਾਵਸ਼ਾਲੀ ਰੋਕਥਾਮ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਿਹਤ ਟੀਮ ਨਾਲ ਸਹਿਯੋਗ ਕਰਨ।