Sunday, October 26, 2025

Malwa

ਭਾਸ਼ਾ ਭਵਨ ਪਟਿਆਲਾ ਵਿਖੇ 85 ਕਿਲੋਵਾਟ ਦਾ ਸੂਰਜੀ ਊਰਜਾ (ਸੋਲਰ ਪਾਵਰ) ਪਲਾਂਟ ਚਾਲੂ

September 05, 2025 11:39 PM
Arvinder Singh

ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਦੇ ਇੱਥੇ ਸਥਿਤ ਮੁੱਖ ਦਫ਼ਤਰ ਦੀ ਇਮਾਰਤ ਭਾਸ਼ਾ ਭਵਨ ਵਿਖੇ 85 ਕਿਲੋਵਾਟ ਸੂਰਜੀ ਊਰਜਾ (ਸੋਲਰ ਪਲਾਂਟ) ਸਮਰੱਥਾ ਵਾਲਾ ਪਲਾਂਟ ਚਾਲੂ ਹੋ ਗਿਆ ਹੈ। ਇਸ ਸਬੰਧੀ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਪ੍ਰਾਜੈਕਟ ਦੇ 70 ਕਿਲੋਵਾਟ ਦੇ ਸੋਲਰ ਸੈੱਲ ਭਾਸ਼ਾ ਭਵਨ ਦੀ ਇਮਾਰਤ ਦੀ ਛੱਤ ਅਤੇ 15 ਕਿਲੋਵਾਟ ਦੇ ਸੋਲਰ ਸੈੱਲ ਨਵੇਂ ਬਣ ਰਹੇ ਸਕੂਟਰ/ ਸਾਈਕਲ ਸ਼ੈੱਡ ’ਤੇ ਸਥਾਪਤ ਕੀਤੇ ਗਏ ਹਨ। ਇਸ ਪ੍ਰਾਜੈਕਟ ’ਤੇ ਲਗਪਗ 32.44 ਲੱਖ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਤੋਂ ਪੈਦਾ ਹੋਣ ਵਾਲੀ ਬਿਜਲੀ ਨਾਲ ਇਹ ਕੀਮਤ ਲਗਪਗ 5 ਸਾਲਾਂ ਵਿੱਚ ਪੂਰੀ ਹੋ ਜਾਣ ਦੀ ਉਮੀਦ ਹੈ। ਆਮ ਕੰਮ ਕਾਜ ਦੇ ਦਿਨਾਂ ਵਿੱਚ ਇਹ ਊਰਜਾ ਭਾਸ਼ਾ ਵਿਭਾਗ ਦੇ ਦਫ਼ਤਰ ਵਿੱਚ ਵਰਤੀ ਜਾਵੇਗੀ ਅਤੇ ਛੁੱਟੀਆਂ ਦੇ ਦਿਨਾਂ ਵਿੱਚ ਇਹ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੂੰ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਪਲਾਂਟ ਦੇ ਚਾਲੂ ਹੋਣ ਨਾਲ ਸਰਕਾਰ ਦੀ ਵੱਡੀ ਵਿੱਤੀ ਬੱਚਤ ਹੋਵੇਗੀ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸਥਾਨਕ ਕਾਰਜਕਾਰੀ ਇੰਜੀਨੀਅਰ ਜਤਿੰਦਰ ਸਿੰਘ ਕੰਡਾ ਨੇ ਦੱਸਿਆ ਕਿ ਇਸ ਬਿਜਲੀ ਉਤਪਾਦਨ ਨਾਲ 11 ਕੇ ਵੀ ਸ਼ੇਰਾਂ ਵਾਲਾ ਫੀਡਰ ਨੂੰ 100 ਕੇ ਵੀ ਲੋਡ ਦੀ ਰਾਹਤ ਮਿਲੇਗੀ। ਵਿਭਾਗ ਦੀ ਡਿਪਟੀ ਡਾਇਰੈਕਟਰ ਤੇ ਸਟੋਰ ਭਾਗ ਦੇ ਇੰਚਾਰਜ ਸ੍ਰੀਮਤੀ ਚੰਦਨਦੀਪ ਕੌਰ ਨੇ ਦੱਸਿਆ ਕਿ ਇਹ ਪ੍ਰਾਜੈਕਟ 214 ਦਿਨਾਂ ਵਿੱਚ ਪੂਰਾ ਕੀਤਾ ਗਿਆ। ਇਸ ਪ੍ਰਾਜੈਕਟ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨਾਲ ਰਾਬਤਾ ਕਾਇਮ ਰਖਕੇ ਬਿਜਲੀ ਸਪਲਾਈ ਮੀਟਰ ਵੀ ਵਿਭਾਗ ਵੱਲੋਂ ਆਪਣੇ ਪੱਧਰ ’ਤੇ ਲਗਾਇਆ ਗਿਆ। ਜਿਸ ਸਬੰਧੀ ਪੇਡਾ ਨੂੰ ਲਿਖਤੀ ਰੂਪ ’ਚ ਸੂਚਿਤ ਕਰ ਦਿੱਤਾ ਗਿਆ ਹੈ।

Have something to say? Post your comment

 

More in Malwa

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ 

ਖੇਤਾਂ ਚੋਂ ਪਰਾਲੀ ਸੰਭਾਲਣ ਲਈ ਸਰਕਾਰ ਦੇ ਪ੍ਰਬੰਧ ਨਿਗੂਣੇ 

ਕਲਸਟਰ ਖੇਡ ਮੁਕਾਬਲੇ 'ਚ ਕਲਗੀਧਰ ਸਕੂਲ ਨੇ ਮਾਰੀ ਬਾਜ਼ੀ

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਮਿਹਨਤ ਤੇ ਨਿਸ਼ਠਾ ਦਾ ਪ੍ਰਤੀਕ : ਅਮਨ ਅਰੋੜਾ 

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ