Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਹਰਚੰਦਪੁਰਾ ਬੰਨ੍ਹ ਨੂੰ ਕੀਤਾ ਗਿਆ ਹੋਰ ਮਜ਼ਬੂਤ : ਐਸ.ਡੀ.ਐਮ. ਪਾਤੜਾਂ

September 05, 2025 11:45 PM
SehajTimes

ਪਾਤੜਾਂ ’ਚ ਚਾਰ ਰਾਹਤ ਕੇਂਦਰ ਸਥਾਪਤ

ਪਾਤੜਾਂ : ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਦੱਸਿਆ ਕਿ ਘੱਗਰ ਵਿੱਚ ਪਿਛਲੇ ਦਿਨਾਂ ਤੋਂ ਵੱਧ ਰਹੇ ਪਾਣੀ ’ਤੇ ਪ੍ਰਸ਼ਾਸਨ ਵੱਲੋਂ ਪੂਰੀ ਨਜ਼ਰ ਰੱਖਦੇ ਹੋਏ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘੱਗਰ ਦੇ ਕਮਜ਼ੋਰ ਬੰਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਸ਼ੁਤਰਾਣਾ ਖੇਤਰ ਵਿੱਚ ਹਾਲ ਦੇ ਸਮੇਂ ਕੋਈ ਬਰੀਚ ਨਹੀਂ ਹੈ।
ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹਤਿਆਤ ਵਜੋਂ ਇਥੇ ਫ਼ੌਜ ਦੀ ਮਦਦ ਲਈ ਜਾ ਰਹੀ ਹੈ ਤੇ ਅੱਜ ਡਰੇਨੇਜ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ, ਫ਼ੌਜ ਤੇ ਸਥਾਨਕ ਵਸਨੀਕਾਂ ਦੀ ਮਦਦ ਨਾਲ ਹਰਚੰਦਪੁਰਾ ਬੰਨ੍ਹ ਨੂੰ ਬੋਰੀਆਂ ਲਗਾ ਕੇ ਹੋਰ ਮਜ਼ਬੂਤ ਕੀਤਾ ਗਿਆ ਹੈ। ਐਸ.ਡੀ.ਐਮ ਨੇ ਦੱਸਿਆ ਕਿ "ਸਾਡੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ ਅਤੇ ਪਾਣੀ ਦੇ ਪੱਧਰ ਦੀ ਨਿਗਰਾਨੀ ਕਰ ਰਹੀਆਂ ਹਨ। ਸਥਾਨਕ ਨਿਵਾਸੀਆਂ ਦੀ ਮਦਦ ਨਾਲ ਹਰ 500 ਮੀਟਰ 'ਤੇ ਸਾਰੇ ਬੰਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਐੱਸ.ਡੀ.ਐੱਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੁਤਰਾਣਾ, ਗੁਰਦੁਆਰਾ ਸਾਹਿਬ ਬਹਿਰ ਸਾਹਿਬ ਜੀ, ਸਰਕਾਰੀ ਪ੍ਰਾਇਮਰੀ ਸਕੂਲ, ਬਕਰਾਹਾ, ਸਰਕਾਰੀ ਕਿਰਤੀ ਕਾਲਜ ਪਿੰਡ ਨਿਆਲ ਵਿਖੇ ਰਾਹਤ ਕੇਂਦਰ ਬਣਾਏ ਗਏ ਹਨ ਅਤੇ ਕੰਟਰੋਲ ਰੂਮ ਸੰਪਰਕ ਨੰਬਰ 01764-243403 ਵੀ ਸਥਾਪਤ ਕੀਤਾ ਗਿਆ ਹੈ।

Have something to say? Post your comment