Sunday, September 07, 2025

Chandigarh

ਡੇਰਾਬੱਸੀ ਹਲਕੇ ਦੇ ਕਈ ਪਿੰਡਾਂ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਦੌਰਾ

September 06, 2025 10:07 PM
SehajTimes
ਡੇਰਾਬੱਸੀ : ਲਗਾਤਾਰ ਪੈ ਰਹੇ ਮੀਂਹ ਕਾਰਨ ਹਲਕੇ ਦੇ ਪਿੰਡਾਂ ਵਿੱਚ ਬਣੀਆਂ ਮੁਸ਼ਕਲ ਸਥਿਤੀਆਂ ਦਾ ਜਾਇਜ਼ਾ ਲੈਂਦੇ ਹੋਏ, ਡੇਰਾਬੱਸੀ ਹਲਕੇ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਸਮੇਤ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਹਾਲਾਤ ਬਾਰੇ ਗੱਲਬਾਤ ਕੀਤੀ। ਪਿੰਡ ਜਵਾਹਰਪੁਰ ਵਿਖੇ ਲੋਕਾਂ ਨੂੰ ਮਿਲਦਿਆਂ ਵਿਧਾਇਕ ਰੰਧਾਵਾ ਨੇ ਕਿਹਾ, “ਮੁਸ਼ਕਿਲ ਦੀ ਇਸ ਘੜੀ ਵਿੱਚ ਮੈਂ ਅਤੇ ਸਰਕਾਰ ਤੁਹਾਡੇ ਨਾਲ ਖੜ੍ਹੇ ਹਾਂ। ਕੋਈ ਵੀ ਪਰਿਵਾਰ ਆਪਣੇ ਆਪ ਨੂੰ ਅਕੇਲਾ ਨਾ ਸਮਝੇ।” ਉਨ੍ਹਾਂ ਨੇ ਪਿੰਡ ਮੁਕੰਦਪੁਰ ਵਿਖੇ ਲੋਕਾਂ ਨੂੰ ਯਕੀਨ ਦਿਵਾਇਆ, “ਸਰਕਾਰ ਵੱਲੋਂ ਤੁਹਾਡੇ ਹਰੇਕ ਨੁਕਸਾਨ ਦੀ ਭਰਪਾਈ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।” ਪਿੰਡ ਬਿੱਜਣਪੁਰ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੇ ਕਿਹਾ, “ਜਨਤਾ ਦੀਆਂ ਮੁਸ਼ਕਲਾਂ ਘਟਾਉਣਾ ਮੇਰੀ ਜ਼ਿੰਮੇਵਾਰੀ ਹੈ। ਤੁਹਾਡੀ ਹਰ ਜਾਇਜ਼ ਮੰਗ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।” ਪਿੰਡ ਮੀਆਂਪੁਰ ਵਿੱਚ ਉਨ੍ਹਾਂ ਨੇ ਤਹਿਸੀਲਦਾਰ ਨੂੰ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ, “ਖਰਾਬੇ ਦੀ ਸਹੀ ਰਿਪੋਰਟ ਤਿਆਰ ਹੋਣ ਨਾਲ ਹੀ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਮਿਲ ਸਕੇਗੀ।” ਪਿੰਡ ਜਿਓਲੀ ਦੇ ਲੋਕਾਂ ਨੂੰ ਭਰੋਸਾ ਦਿੰਦਿਆਂ ਉਨ੍ਹਾਂ ਨੇ ਕਿਹਾ, “ਸਰਕਾਰ ਹਰ ਪ੍ਰਭਾਵਿਤ ਪਰਿਵਾਰ ਨੂੰ ਉਸਦਾ ਹੱਕ ਦੇਵੇਗੀ ਅਤੇ ਕੋਈ ਵੀ ਪਿੱਛੇ ਨਹੀਂ ਰਹੇਗਾ।” ਉਨ੍ਹਾਂ ਨੇ ਪਿੰਡ ਖੇੜੀ ਜੱਟਾਂ ਦੇ ਵਾਸੀਆਂ ਨੂੰ ਭਰੋਸਾ ਦਿਵਾਇਆ, “ਤੁਸੀਂ ਹੌਸਲਾ ਰੱਖੋ, ਮੈਂ ਹਰ ਵੇਲੇ ਤੁਹਾਡੇ ਨਾਲ ਖੜ੍ਹਾ ਹਾਂ।” ਪਿੰਡ ਪੁਨਸਰ ਉਨ੍ਹਾਂ ਨੇ ਕਿਹਾ, “ਮੀਂਹ ਕਾਰਨ ਹੋਈ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਹੱਲ ਪ੍ਰਸ਼ਾਸਨ ਵੱਲੋਂ ਤੁਰੰਤ ਕੀਤਾ ਜਾਵੇਗਾ।”ਪਿੰਡ ਰਾਮਪੁਰ ਬਹਾਲ ਵਿਖੇ ਉਨ੍ਹਾਂ ਨੇ ਕਿਹਾ, “ਰਾਹਤ ਕਾਰਜ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।” ਪਿੰਡ ਸਮਗੌਲੀ ਵਿਖੇ ਉਨ੍ਹਾਂ ਨੇ ਲੋਕਾਂ ਨੂੰ ਕਿਹਾ, “ਇਹ ਮੁਸ਼ਕਿਲ ਘੜੀਆਂ ਲੰਘ ਜਾਣਗੀਆਂ। ਅਸੀਂ ਸਭ ਮਿਲ ਕੇ ਹਰ ਸਮੱਸਿਆ ਦਾ ਹੱਲ ਕੱਢਾਂਗੇ।” ਪਿੰਡ ਫਤਿਹਪੁਰ ਤੇ ਬੇਹੜਾ ਵਿਖੇ ਅਧਿਕਾਰੀਆਂ ਨੂੰ ਰਾਹਤ ਕਾਰਜ ਤੇਜ਼ ਕਰਨ ਲਈ ਨਿਰਦੇਸ਼ ਦਿੱਤੇ ਅਤੇ ਕਿਹਾ, “ਕੋਈ ਵੀ ਪ੍ਰਭਾਵਿਤ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।” ਵਿਧਾਇਕ ਸ਼੍ਰੀ ਕੁਲਜੀਤ ਸਿੰਘ ਰੰਧਾਵਾ ਨੇ ਅੰਤ ਵਿੱਚ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਸੇਵਾਵਾਂ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹਨ। ਉਨ੍ਹਾਂ ਨੇ ਕਿਹਾ, “ਮੇਰਾ ਵਾਅਦਾ ਹੈ ਕਿ ਤੁਹਾਡੇ ਨਾਲ ਹਰ ਵੇਲੇ ਖੜ੍ਹਾ ਰਹਾਂਗਾ ਅਤੇ ਤੁਹਾਨੂੰ ਹਰ ਸੰਭਵ ਮਦਦ ਮਿਲੇਗੀ।
 

Have something to say? Post your comment

 

More in Chandigarh

ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਤੋਂ ਢਕੋਰਾਂ ਸੜਕ ਦੀ ਮੁਰੰਮਤ ਕਰਨ ਦਾ ਐਲਾਨ

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ : ਹਰਦੀਪ ਸਿੰਘ ਮੁੰਡੀਆਂ

'ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ : ਬਰਿੰਦਰ ਕੁਮਾਰ ਗੋਇਲ

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਡੇਰਾਬੱਸੀ ਦੇ ਹੜ੍ਹ ਪੀੜਤਾਂ ਵੱਲ ਮੱਦਦ ਦਾ ਹੱਥ ਵਧਾਇਆ

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ

ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਮਨਾਇਆ ਅਧਿਆਪਕ ਦਿਵਸ