ਸੰਗਰੂਰ : ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਕਈ ਪਿੰਡ ਪਾਣੀ ਨਾਲ ਪ੍ਰਭਾਵਿਤ ਹੋ ਗਏ ਹਨ।ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ਮਿਲਕਫੈਡ ਪੰਜਾਬ ਵੱਲੋਂ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।ਇਸ ਕੜੀ ਦੇ ਤਹਿਤ ਅੱਜ ਵੇਰਕਾ ਮਿਲਕ ਪਲਾਂਟ ਸੰਗਰੂਰ ਤੋਂ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ, ਮਿਲਕਫੈਡ ਪੰਜਾਬ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੇ ਗਏ।ਇਸ ਮੌਕੇ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਪੰਜਾਬ ਵਿੱਚ ਜਿਹੜੇ ਖੇਤਰਾਂ ਵਿੱਚ ਹੜ੍ਹ ਆਏ ਹੋਏ ਹਨ, ਉਥੇ ਮਿਲਕਫੈਡ ਪੰਜਾਬ ਅਧੀਨ ਆਉਦੇਂ ਵੱਖ-ਵੱਖ ਵੇਰਕਾ ਮਿਲਕ ਪਲਾਂਟਾਂ ਵੱਲੋਂ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਤਾਂਕਿ ਇਸ ਦੁੱਖ ਦੀ ਘੜੀ ਵਿੱਚ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਸਕੇ।ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਮਿਲਕਫੈਡ ਪੰਜਾਬ ਜਿਥੇ ਦੁੱਧ ਉਤਪਾਦਕ ਕਿਸਾਨਾਂ ਦੀ ਬੇਹਤਰੀ ਲਈ ਹਮੇਸ਼ਾਂ ਯਤਨਸ਼ੀਲ ਹੈ ਉਥੇ ਇਹ ਵਿਭਾਗ ਪੰਜਾਬ ਉਤੇ ਆਉਦੀ ਹਰ ਪ੍ਰੇਸ਼ਾਨੀ ਵਿੱਚ ਲੋਕਾਂ ਦੀ ਮਦਦ ਲਈ ਵਧ ਚੜ੍ਹ ਕੇ ਹਿੱਸਾ ਲੈਂਦਾ ਹੈ।
ਇਸ ਮੌਕੇ ਬਲਜੀਤ ਕੌਰ ਚੇਅਰਪਰਸਨ ਵੇਰਕਾ ਮਿਲਕ ਪਲਾਂਟ ਸੰਗਰੂਰ, ਸਮੂਹ ਬੋਰਡ ਆਫ ਡਾਇਰੈਕਟਰਜ਼, ਹਰਜਿੰਦਰ ਸਿੰਘ ਜਨਰਲ ਮੈਨਜਰ, ਮਿਲਕਫੈਡ ਪੰਜਾਬ ਦੇ ਨੁਮਾਇੰਦੇ ਸੁਰਜੀਤ ਸਿੰਘ ਭਦੌੜ, ਜਨਰਲ ਮੈਨੇਜਰ ਕੈਟਲਫੀਡ ਪਲਾਂਟ ਖੰਨਾ, ਅਨਿਮੇਸ਼ ਪ੍ਰਮਾਣਿਕ ਜਨਰਲ ਮੈਨੇਜਰ ਵੇਰਕਾ ਮਿਲਕ ਪਲਾਂਟ ਪਟਿਆਲਾ, ਪਰਦੀਪ ਮਲੋਹਤਰਾ, ਸੁਖਚੈਨ ਸਿੰਘ ਮੈਨੇਜਰ ਇੰਜ:, ਏ.ਕੇ ਸੈਨ ਇੰਚਾਰਜ ਉਤਪਾਦਨ, ਕੁਸਮ ਲਤਾ ਇੰਚਾਰਜ ਕੁਆਲਟੀ, ਮਨੋਜ ਕੁਮਾਰ ਇੰਚਾਰਜ ਮੰਡੀਕਰਨ, ਜਸਬੀਰ ਕੌਰ ਇੰਚਾਰਜ ਲੇਖਾ, ਸਪਨਦੀਪ ਸਿੰਘ ਇੰਚਾਰਜ ਦੁੱਧ ਪ੍ਰਾਪਤੀ ਹਾਜ਼ਰ ਸਨ।