ਮਹਿਲ ਕਲਾਂ : ਪਿਛਲੇ ਦਿਨਾਂ ਵਿੱਚ ਆਏ ਭਾਰੀ ਮੀਹਾਂ ਦੀ ਆਫ਼ਤ ਕਾਰਣ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਦੇ ਉਦੇਸ਼ ਨਾਲ ਅਜ਼ਾਦ ਟੈਕਸੀ ਯੂਨੀਅਨ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਗਗਨ ਸਹਿਜੜਾ ਦੀ ਅਗਵਾਈ ਵਿੱਚ ਰਾਹਤ ਸਮੱਗਰੀ ਭੇਜੀ ਗਈ ।ਜਿਸ ਵਿੱਚ ਲੋੜਵੰਦ ਪਰਿਵਾਰਾਂ ਨੂੰ ਰੋਜ਼ਮਰਾ ਦੀ ਵਰਤੋਂ ਵਾਲੀਆਂ ਚੀਜ਼ਾਂ, ਰਾਸ਼ਨ ਸਮੱਗਰੀ ਅਤੇ ਹੋਰ ਜ਼ਰੂਰੀ ਵਸਤੂਆਂ ਦੀ ਸਹਾਇਤਾ ਮੁਹੱਈਆ ਕਰਵਾਈ ਗਈ। ਗਗਨਦੀਪ ਸਿੰਘ ਸਹਿਜੜਾ ਨੇ ਦੱਸਿਆ ਕਿ ਇਹ ਯਤਨ ਮਨੁੱਖਤਾ ਦੀ ਭਲਾਈ ਅਤੇ ਸੇਵਾ ਦੇ ਸਿਧਾਂਤਾਂ 'ਤੇ ਆਧਾਰਿਤ ਹੈ, ਅਤੇ ਭਵਿੱਖ ਵਿੱਚ ਵੀ ਇਨ੍ਹਾਂ ਕਿਸਮ ਦੀਆਂ ਰਾਹਤ ਮੁਹਿੰਮਾਂ ਜਾਰੀ ਰਹਿਣਗੀਆ ।ਵੱਖ ਵੱਖ ਸਮਾਜ ਸੇਵੀਆਂ ਵੱਲੋਂ ਯੂਨੀਅਨ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਟੈਕਸੀ ਯੂਨੀਅਨ ਬਰਨਾਲਾ ਧਰਮ ਨਿਰਪੱਖਤਾ
ਨਾਲ?, ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮੁਸ਼ਕਿਲ ਦੀ ਘੜੀ ਵਿੱਚ ਲੋੜਵੰਦਾਂ ਦੀ ਸਹਾਇਤਾ ਕਰਦੀ ਰਹਿੰਦੀ ਹੈ ਉਹਨਾਂ ਨੇ ਦੱਸਿਆ ਕਿ ਯੂਨੀਅਨ ਦੇ ਪ੍ਰਧਾਨ ਗਗਨਦੀਪ ਸਿੰਘ ਸਹਿਜੜਾ ਹਮੇਸ਼ਾ ਦੀ ਤਰ੍ਹਾਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿੱਚ ਦਿਨ ਰਾਤ ਇੱਕ ਕਰਕੇ ਸੇਵਾ ਕਰਦੇ ਹਨ ਜ਼ਿਕਰਯੋਗ ਹੈ ਕਿ ਟੈਕਸੀ ਯੂਨੀਅਨ ਬਰਨਾਲਾ ਨੇ ਪਹਿਲੀ ਵਾਰ ਹੜ ਪੀੜਤਾਂ ਤੇ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਇਸ ਮੌਕੇ ਵੱਖ ਵੱਖ ਅਹੁਦੇਦਾਰ ਹਾਜ਼ਰ ਸਨ