Sunday, September 07, 2025

Chandigarh

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

September 06, 2025 11:16 PM
SehajTimes

ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ ਦੀਆਂ ਸਭ ਤੋਂ ਪੁਰਾਣੀਆਂ ਇਨਫੈਂਟਰੀ ਰੈਜੀਮੈਂਟਾਂ ਵਿੱਚੋਂ ਇੱਕ ਹੈ, ਵਿੱਚ ਬਤੌਰ ਲੈਫਟੀਨੈਂਟ ਕਮਿਸ਼ਨ ਮਿਲਿਆ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਹਵਾਈ ਫੌਜ ਦੇ ਮੁਖੀ, ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐਸਐਮ, ਏਵੀਐਸਐਮ ਵੱਲੋਂ ਕੀਤਾ ਗਿਆ।

ਜ਼ਿਲ੍ਹਾ ਪਠਾਨਕੋਟ ਦੇ ਰਹਿਣ ਵਾਲੇ ਕੈਡਿਟ ਦੀਪਿਤ ਸ਼ਰਮਾ ਨੇ ਆਪਣੇ ਪਿਤਾ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਫੌਜ ਵਿੱਚ ਅਧਿਕਾਰੀ ਬਣਿਆ ਹੈ। ਉਸਦੇ ਪਰਿਵਾਰ ਲਈ ਹੋਰ ਵੀ ਮਾਣ ਵਾਲੀ ਗੱਲ ਇਹ ਹੈ ਕਿ ਉਸਨੂੰ ਕੁਮਾਉਂ ਰੈਜੀਮੈਂਟ ਦੇ ਉਸੇ ਯੂਨਿਟ ਵਿੱਚ ਕਮਿਸ਼ਨ ਮਿਲਿਆ ਹੈ, ਜਿੱਥੇ ਉਸਦੇ ਪਿਤਾ ਸੇਵਾ ਨਿਭਾਅ ਰਹੇ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਵਧਾਈ ਦਿੱਤੀ ਅਤੇ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਲੈਫਟੀਨੈਂਟ ਸ਼ਰਮਾ ਦੀ ਕਮਿਸ਼ਨਿੰਗ ਨਾਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕਮਿਸ਼ਨ ਅਫਸਰ ਬਣਨ ਵਾਲੇ ਕੈਡਿਟਾਂ ਦੀ ਗਿਣਤੀ 179 ਹੋ ਗਈ ਹੈ।

ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ.ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ), ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਕਮਿਸ਼ਨ ਅਫ਼ਸਰ ਬਣਨ ਉਤੇ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੈਡਿਟਾਂ ਦੇ ਮੌਜੂਦਾ ਬੈਚ ਲਈ ਯੂ.ਪੀ.ਐਸ.ਸੀ. ਐਨਡੀਏ (2) ਲਿਖਤੀ ਪ੍ਰੀਖਿਆ 14 ਸਤੰਬਰ, 2025 ਨੂੰ ਹੋਵੇਗੀ, ਜੋ ਕਿ ਅਫਸਰ ਬਣਨ ਦੇ ਚਾਹਵਾਨਾਂ ਲਈ ਬਹੁਤ ਅਹਿਮ ਹੈ।

Have something to say? Post your comment

 

More in Chandigarh

ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਤੋਂ ਢਕੋਰਾਂ ਸੜਕ ਦੀ ਮੁਰੰਮਤ ਕਰਨ ਦਾ ਐਲਾਨ

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ : ਹਰਦੀਪ ਸਿੰਘ ਮੁੰਡੀਆਂ

'ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ : ਬਰਿੰਦਰ ਕੁਮਾਰ ਗੋਇਲ

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਡੇਰਾਬੱਸੀ ਹਲਕੇ ਦੇ ਕਈ ਪਿੰਡਾਂ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਡੇਰਾਬੱਸੀ ਦੇ ਹੜ੍ਹ ਪੀੜਤਾਂ ਵੱਲ ਮੱਦਦ ਦਾ ਹੱਥ ਵਧਾਇਆ

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ

ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਮਨਾਇਆ ਅਧਿਆਪਕ ਦਿਵਸ