Sunday, September 07, 2025

Chandigarh

'ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

September 06, 2025 11:35 PM
SehajTimes

ਨੰਗਲ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਪਠਾਨਕੋਟ ਵਿੱਚ ਲਾਲ ਚੰਦ ਕਟਾਰੂਚੱਕ, ਫਾਜ਼ਿਲਕਾ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਸਰਾਲੀ ‘ਚ ਹਰਦੀਪ ਸਿੰਘ ਮੁੰਡੀਆਂ ਨੇ ਸੰਭਾਲੀ ਕਮਾਨ

ਚੰਡੀਗੜ੍ਹ : ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਹੜ੍ਹ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਥਲੌਰ, ਕੋਲੀਆਂ ਰੋਡ, ਪਿੰਡ ਪੰਮਾ ਅਤੇ ਬਮਿਆਲ ਦਾ ਦੌਰਾ ਕੀਤਾ। ਉਨ੍ਹਾਂ ਨੇ ਰਾਵੀ ਨਦੀ 'ਤੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਵੀ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਤਰ ਲਿਖ ਕੇ ਕੀਤੀਆਂ ਅਪੀਲਾਂ ਉਪਰੰਤ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਵਿੱਤੀ ਪੈਕੇਜ ਦਾ ਐਲਾਨ ਨਹੀਂ ਕੀਤਾ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫ਼ਗਾਨਿਸਤਾਨ ਨੂੰ ਸਹਾਇਤਾ ਭੇਜਣ ਲਈ ਸਮਾਂ ਹੈ ਪਰ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਮਾਂ ਨਹੀਂ ਹੈ।

ਨੰਗਲ ਵਿਖੇ ਪ੍ਰਸਿੱਧ ਲਕਸ਼ਮੀ ਨਾਰਾਇਣ ਮੰਦਰ ਦੇ ਨੁਕਸਾਨੇ ਗਏ ਹਿੱਸੇ ਨੂੰ ਬਚਾਉਣ ਲਈ ਪਿਛਲੇ 2 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਤੋਂ ਪ੍ਰੇਰਿਤ ਹੋ ਕੇ ਹੁਣ ਇਲਾਕੇ ਦੇ ਵਸਨੀਕ, 'ਆਪ' ਵਲੰਟੀਅਰ ਅਤੇ ਤਕਨੀਕੀ ਮਾਹਿਰ ਰਲ ਮਿਲ ਕੇ ਇਸ ਨੇਕ ਕਾਰਜ ਵਿੱਚ ਹਿੱਸਾ ਪਾ ਰਹੇ ਹਨ। ਵੱਡੀਆਂ ਅਤਿ-ਆਧੁਨਿਕ ਮਸ਼ੀਨਰੀ ਅਤੇ ਕਿਸ਼ਤੀਆਂ ਦੀ ਮਦਦ ਨਾਲ ਸਤਲੁਜ ਦੇ ਕਿਨਾਰੇ ਇਸ ਧਾਰਮਿਕ ਸਥਾਨ ਨੂੰ ਮਜ਼ਬੂਤ ਕਰਨ ਲਈ ਰੇਤ ਅਤੇ ਬੱਜਰੀ ਨਾਲ ਭਰੇ ਵੱਡੇ ਥੈਲਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਸ ਧਾਰਮਿਕ ਅਸਥਾਨ ਨੂੰ ਸਥਾਈ ਤੌਰ 'ਤੇ ਬਚਾਉਣ ਲਈ 1.27 ਕਰੋੜ ਰੁਪਏ ਦੀ ਰਾਸ਼ੀ ਦੀ ਲੋੜ ਹੋਵੇਗੀ।

ਇਸ ਦੌਰਾਨ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਸਰਾਲੀ ਅਤੇ ਹੋਰ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਜ਼ਰੂਰੀ ਸੁੱਕੇ ਰਾਸ਼ਨ ਅਤੇ ਹੋਰ ਰਾਹਤ ਸਮੱਗਰੀ ਨਾਲ ਭਰੇ ਤਿੰਨ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਖਾਣ-ਪੀਣ ਦੀ ਸਮੱਗਰੀ, ਦਵਾਈਆਂ, ਕੱਪੜੇ ਅਤੇ ਹੋਰ ਜ਼ਰੂਰੀ ਸਮਾਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀ ਖੇਪਾਂ ਨਿਯਮਿਤ ਤੌਰ 'ਤੇ ਭੇਜੀਆਂ ਜਾ ਰਹੀਆਂ ਹਨ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਵੰਡਣ ਦੇ ਤੀਜੇ ਪੜਾਅ ਦੀ ਸ਼ੁਰੂਆਤ ਕੀਤੀ। ਉਹਨਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਹਮੇਸ਼ਾ ਲੋੜ ਵੇਲੇ ਦੇਸ਼ ਲਈ ਖੜ੍ਹਾ ਹੋਇਆ ਹੈ ਪਰ ਹੁਣ ਜਦੋਂ ਸੂਬੇ ਨੂੰ ਖੁਦ ਮਦਦ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਇਸਦੀ ਸਹਾਇਤਾ ਕਰਨ ਤੋਂ ਝਿਜਕ ਰਹੀ ਹੈ ਅਤੇ ਇਸ ਨਾਲ ਮਤਰੇਈ ਮਾਂ ਵਾਂਗ ਸਲੂਕ ਕਰ ਰਹੀ ਹੈ।

ਰਾਹਤ ਸਮੱਗਰੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਹੁਣ ਤੱਕ ਫਾਜ਼ਿਲਕਾ ਜ਼ਿਲ੍ਹੇ ਵਿੱਚ ਲੋੜਵੰਦ ਲੋਕਾਂ ਨੂੰ 8599 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ ਜਿੱਥੇ ਦੁੱਧ ਦੇਣ ਵਾਲੇ ਪਸ਼ੂਆਂ ਲਈ 5000 ਥੈਲੇ ਪਸ਼ੂਆਂ ਦੀ ਖੁਰਾਕ ਵੰਡੀ ਜਾ ਚੁੱਕੀ ਹੈ, ਉੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ ਵੱਲੋਂ 3715 ਤਰਪਾਲਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਵੈਟਰਨਰੀ ਵਿਭਾਗ ਦੀਆਂ 28 ਟੀਮਾਂ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ 38 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਿਤ ਪਿੰਡਾਂ ਵਿੱਚ 3 ਤਹਿਸੀਲਦਾਰ, 2 ਨਾਇਬ ਤਹਿਸੀਲਦਾਰ, 3 ਬੀਡੀਪੀਓ, 58 ਪਟਵਾਰੀ, 5 ਕਾਨੂੰਨਗੋ, 10 ਫੂਡ ਸਪਲਾਈ ਅਧਿਕਾਰੀ ਅਤੇ 25 ਹੋਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ।

ਇਸ ਦੌਰਾਨ ਪਟਿਆਲਾ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਸ਼ਨੀਵਾਰ ਸਵੇਰੇ ਹੜ੍ਹਾਂ ਤੋਂ ਬਚਾਅ ਕਰਨ ਲਈ ਚੱਲ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਸਸਰਾਲੀ ਕਾਲੋਨੀ ਵਿੱਚ ਧੁੱਸੀ ਬੰਨ੍ਹ ਦਾ ਦੌਰਾ ਕੀਤਾ।

ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਅਤੇ ਹੋਰ ਅਧਿਕਾਰੀਆਂ ਨਾਲ ਡਿਵੀਜ਼ਨਲ ਕਮਿਸ਼ਨਰ ਨੇ ਭਾਰਤੀ ਫੌਜ, ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ), ਡਰੇਨੇਜ ਵਿਭਾਗ, ਸਥਾਨਕ ਸਮਾਜਿਕ ਸੰਗਠਨਾਂ ਅਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਇੱਕ ਨਵੇਂ ਰਿੰਗ ਬੰਨ੍ਹ ਦੇ ਨਿਰਮਾਣ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ੍ਰੀ ਬੁਬਲਾਨੀ ਨੇ ਬੰਨ੍ਹ ਦੇ ਨੇੜੇ ਫਸਲਾਂ ਨੂੰ ਹੋਏ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਲਈ ਮਾਲ, ਜੰਗਲਾਤ ਅਤੇ ਡਰੇਨੇਜ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਵੀ ਕੀਤਾ।

Have something to say? Post your comment

 

More in Chandigarh

ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਤੋਂ ਢਕੋਰਾਂ ਸੜਕ ਦੀ ਮੁਰੰਮਤ ਕਰਨ ਦਾ ਐਲਾਨ

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ : ਹਰਦੀਪ ਸਿੰਘ ਮੁੰਡੀਆਂ

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ : ਬਰਿੰਦਰ ਕੁਮਾਰ ਗੋਇਲ

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਡੇਰਾਬੱਸੀ ਹਲਕੇ ਦੇ ਕਈ ਪਿੰਡਾਂ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਡੇਰਾਬੱਸੀ ਦੇ ਹੜ੍ਹ ਪੀੜਤਾਂ ਵੱਲ ਮੱਦਦ ਦਾ ਹੱਥ ਵਧਾਇਆ

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ

ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਮਨਾਇਆ ਅਧਿਆਪਕ ਦਿਵਸ