Sunday, September 07, 2025

Chandigarh

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ : ਹਰਦੀਪ ਸਿੰਘ ਮੁੰਡੀਆਂ

September 06, 2025 11:40 PM
SehajTimes

ਹੜ੍ਹਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ ਰਕਬਾ ਵਧ ਕੇ 1.74 ਲੱਖ ਹੈਕਟੇਅਰ ਹੋਇਆ

ਪਿਛਲੇ 24 ਘੰਟਿਆਂ ਦੌਰਾਨ ਹੋਰ 48 ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 48 ਹੋਰ ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਰਕਬੇ ‘ਚ ਖੜ੍ਹੀਆਂ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤੱਕ 22 ਜ਼ਿਲ੍ਹਿਆਂ ਦੇ 1996 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ ਕੁੱਲ 3,87,013 ਆਬਾਦੀ ਪ੍ਰਭਾਵਿਤ ਹੋਈ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਜ਼ਿਲ੍ਹੇ ਦੇ 19 ਹੋਰ ਪਿੰਡ ਪ੍ਰਭਾਵਿਤ ਹੋਏ ਹਨ, ਜਦੋਂ ਕਿ ਇਸੇ ਸਮੇਂ ਦੌਰਾਨ ਲੁਧਿਆਣਾ ਦੇ 13 ਪਿੰਡ, ਫਿਰੋਜ਼ਪੁਰ ਦੇ 6, ਅੰਮ੍ਰਿਤਸਰ ਦੇ 5, ਹੁਸ਼ਿਆਰਪੁਰ ਦੇ 4 ਅਤੇ ਜ਼ਿਲ੍ਹਾ ਫਾਜਿ਼ਲਕਾ ਦਾ ਇੱਕ ਪਿੰਡ ਪ੍ਰਭਾਵਿਤ ਹੋਇਆ ਹੈ।

ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਸਬੰਧੀ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 925 ਹੋਰ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਕੁੱਲ ਸੁਰੱਖਿਅਤ ਕੱਢੇ ਵਿਅਕਤੀਆਂ ਦੀ ਗਿਣਤੀ 22,854 ਹੋ ਗਈ ਹੈ। ਸਭ ਤੋਂ ਵੱਧ ਗੁਰਦਾਸਪੁਰ ਵਿੱਚ (5581) ਵਿਅਕਤੀਆਂ, ਫਾਜ਼ਿਲਕਾ (4202), ਫਿਰੋਜ਼ਪੁਰ (3888), ਅੰਮ੍ਰਿਤਸਰ (3260), ਹੁਸਿ਼ਆਰਪੁਰ (1616), ਪਠਾਨਕੋਟ (1139) ਅਤੇ ਕਪੂਰਥਲਾ ਵਿੱਚ (1428) ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ 139 ਰਾਹਤ ਕੈਂਪ ਜਾਰੀ ਹਨ, ਜਿਨ੍ਹਾਂ ਵਿੱਚ 6121 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਸ਼ੁਰੂਆਤ ਤੋਂ ਹੁਣ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 219 ਕੈਂਪ ਸਥਾਪਿਤ ਕੀਤੇ ਗਏ। ਫਾਜਿਲਕਾ ਜ਼ਿਲ੍ਹੇ ਵਿੱਚ 14 ਕੈਂਪਾਂ ਵਿੱਚ 2588 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਇਸੇ ਤਰ੍ਹਾਂ ਬਰਨਾਲਾ ਦੇ 49 ਕੈਂਪਾਂ ਵਿੱਚ 527 ਵਿਅਕਤੀਆਂ, ਹੁਸ਼ਿਆਰਪੁਰ ਦੇ 4 ਕੈਂਪਾਂ ਵਿੱਚ 921 ਵਿਅਕਤੀਆਂ, ਰੂਪਨਗਰ ਦੇ 5 ਕੈਂਪਾਂ ਵਿੱਚ 250 ਵਿਅਕਤੀਆਂ, ਮੋਗਾ ਦੇ 3 ਕੈਂਪਾਂ ਵਿੱਚ 155 ਵਿਅਕਤੀਆਂ ਅਤੇ ਮਾਨਸਾ ਦੇ 2 ਕੈਂਪਾਂ ਵਿੱਚ 89 ਪ੍ਰਭਾਵਿਤ ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਹੜ੍ਹਾਂ ਨੇ ਅੰਮ੍ਰਿਤਸਰ ਅਤੇ ਰੂਪਨਗਰ ਵਿੱਚ ਤਿੰਨ ਹੋਰ ਜਾਨਾਂ ਲਈਆਂ ਹਨ, ਜਿਸ ਨਾਲ 14 ਜ਼ਿਲ੍ਹਿਆਂ ਵਿੱਚ ਕੁੱਲ ਮੌਤਾਂ ਦੀ ਗਿਣਤੀ ਹੁਣ 46 ਹੋ ਗਈ ਹੈ ਜਦੋਂ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਤਿੰਨ ਵਿਅਕਤੀ ਹਾਲੇ ਵੀ ਲਾਪਤਾ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਫਸਲ ਖਰਾਬੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਹੋਰ 2131 ਹੈਕਟੇਅਰ ਫਸਲ ਦਾ ਨੁਕਸਾਨ ਹੋਇਆ ਹੈ ਜਿਸ ਨਾਲ ਹੁਣ ਤੱਕ 18 ਜ਼ਿਲ੍ਹਿਆਂ ਵਿੱਚ ਕੁੱਲ 1.74 ਲੱਖ ਹੈਕਟੇਅਰ ਫ਼ਸਲੀ ਰਕਬੇ ਦਾ ਨੁਕਸਾਨ ਹੋਇਆ ਹੈ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ (40,169 ਹੈਕਟੇਅਰ), ਫ਼ਾਜ਼ਿਲਕਾ (18,649 ਹੈਕਟੇਅਰ), ਫਿਰੋਜ਼ਪੁਰ (17,257 ਹੈਕਟੇਅਰ), ਕਪੂਰਥਲਾ (17,574 ਹੈਕਟੇਅਰ), ਹੁਸ਼ਿਆਰਪੁਰ (8,322 ਹੈਕਟੇਅਰ), ਸੰਗਰੂਰ (6,560 ਹੈਕਟੇਅਰ), ਤਰਨ ਤਾਰਨ (12,828 ਹੈਕਟੇਅਰ) ਅਤੇ ਐਸ.ਏ.ਐਸ ਨਗਰ (2,000 ਹੈਕਟੇਅਰ) ਸ਼ਾਮਲ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਇਸ ਔਖੇ ਸਮੇਂ ਦੌਰਾਨ ਸਹਾਇਤਾ ਲਈ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ, ਫ਼ਾਜ਼ਿਲਕਾ, ਗੁਰਦਾਸਪੁਰ, ਫਿਰੋਜ਼ਪੁਰ, ਜਲੰਧਰ, ਹੁਸ਼ਿਆਰਪੁਰ, ਪਟਿਆਲਾ, ਲੁਧਿਆਣਾ, ਪਠਾਨਕੋਟ ਅਤੇ ਰੂਪਨਗਰ ਵਿੱਚ ਕੁੱਲ 23 ਐਨ.ਡੀ.ਆਰ.ਐਫ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ, ਜਦੋਂ ਕਿ ਕਪੂਰਥਲਾ ਵਿੱਚ 2 ਐਸ.ਡੀ.ਆਰ.ਐਫ ਟੀਮਾਂ ਸਰਗਰਮ ਹਨ।

ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੀਆਂ 27 ਟੁਕੜੀਆਂ ਅਤੇ 7 ਇੰਜੀਨੀਅਰ ਟਾਸਕ ਫੋਰਸ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਹੇ ਹਨ। ਭਾਰਤੀ ਹਵਾਈ ਸੈਨਾ ਅਤੇ ਫੌਜ ਦੇ 9 ਹੈਲੀਕਾਪਟਰ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਬੀ.ਐਸ.ਐਫ ਫਿਰੋਜ਼ਪੁਰ ਸੈਕਟਰ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਤੋਂ ਇਲਾਵਾ ਇੱਕ ਸਟੇਟ ਹੈਲੀਕਾਪਟਰ ਅਤੇ 158 ਕਿਸ਼ਤੀਆਂ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਲਾਈਆਂ ਗਈਆਂ ਹਨ

Have something to say? Post your comment

 

More in Chandigarh

ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਤੋਂ ਢਕੋਰਾਂ ਸੜਕ ਦੀ ਮੁਰੰਮਤ ਕਰਨ ਦਾ ਐਲਾਨ

'ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ : ਬਰਿੰਦਰ ਕੁਮਾਰ ਗੋਇਲ

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਡੇਰਾਬੱਸੀ ਹਲਕੇ ਦੇ ਕਈ ਪਿੰਡਾਂ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਡੇਰਾਬੱਸੀ ਦੇ ਹੜ੍ਹ ਪੀੜਤਾਂ ਵੱਲ ਮੱਦਦ ਦਾ ਹੱਥ ਵਧਾਇਆ

ਕੁਦਰਤੀ ਆਫਤਾਂ ਸਮੇਂ ਕੰਮ ਦਾ ਤਜਰਬਾ ਰੱਖਣ ਵਾਲੇ ਅਫਸਰਾਂ ਨੂੰ ਮੁੱਖ ਦਫਤਰਾਂ ਚੋਂ ਕੱਢ ਕੇ ਲਗਾਇਆ ਜਾਵੇ ਜਮੀਨੀ ਪੱਧਰ ਤੇ

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ

ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਮਨਾਇਆ ਅਧਿਆਪਕ ਦਿਵਸ