Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

International

ਸਿਰਫ਼ ਇਸ ਕਰ ਕੇ ਪਰਵਾਰ 'ਤੇ ਟਰੱਕ ਚੜ੍ਹਾ ਦਿਤਾ ਕਿ ਉਹ ਮੁਸਲਮਾਨ ਹਨ, 4 ਮੌਤਾਂ

June 09, 2021 09:24 AM
SehajTimes

ਟੋਰਾਂਟੋ:  ਸਿਰਫ਼ ਇਸ ਕਰ ਕੇ ਕਿ ਉਹ ਮੁਸਲਮਾਨ ਦਿਸ ਰਹੇ ਹਨ ਤਾਂ ਇਕ ਵਿਅਕਤੀ ਨੇ ਆਪਣਾ ਟਰੱਕ ਉਨ੍ਹਾਂ ਉਤ ਚਾੜ੍ਹ ਦਿਤਾ ਅਤੇ ਚਾਰ ਜਣਿਆਂ ਦੀ ਮੌਤ ਹੋ ਗਈ। ਦਰਅਸਲ ਕੈਨੇਡਾ 'ਚ ਪੈਦਲ ਜਾ ਰਹੇ ਮੁਸਲਮਾਨ ਪਰਿਵਾਰ ਦੇ 5 ਮੈਂਬਰਾਂ ਨੂੰ ਇੱਕ ਵਿਅਕਤੀ ਨੇ ਆਪਣੇ ਟਰੱਕ ਨਾਲ ਦਰੜ ਦਿੱਤਾ। ਇਸ ਘਟਨਾ 'ਚ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਇੱਕ ਮੈਂਬਰ ਜ਼ਖ਼ਮੀ ਹੈ। ਜ਼ਖ਼ਮੀ ਦਾ ਇਲਾਜ ਚੱਲ ਰਿਹਾ ਹੈ। ਕੈਨੇਡੀਅਨ ਪੁਲਿਸ ਨੇ ਇਸ ਸਬੰਧ 'ਚ ਜਾਣਕਾਰੀ ਦਿੱਤੀ ਹੈ। ਘਟਨਾ ਬਾਰੇ ਖੁਲਾਸਾ ਹੋਇਆ ਹੈ ਕਿ ਟਰੱਕ ਚਾਲਕ ਨੇ ਮੁਸਲਮਾਨ ਹੋਣ ਕਾਰਨ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਸੀ।

ਓਂਟਾਰੀਓ 'ਚ ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ 'ਚ 74 ਸਾਲਾ ਬਜ਼ੁਰਗ ਔਰਤ, 46 ਸਾਲਾ ਮਰਦ, 44 ਸਾਲਾ ਔਰਤ ਤੇ 15 ਸਾਲਾ ਲੜਕੀ ਸ਼ਾਮਲ ਹੈ। ਪੁਲਿਸ ਅਨੁਸਾਰ 9 ਸਾਲਾ ਬੱਚਾ ਗੰਭੀਰ ਹਾਲਤ 'ਚ ਹਸਪਤਾਲ ਵਿੱਚ ਦਾਖਲ ਹੈ। ਪੁਲਿਸ ਨੇ ਕਿਹਾ ਹੈ ਕਿ ਪਰਿਵਾਰ ਨੇ ਨਾਮ ਨਾ ਜਾਹਿਰ ਕਰਨ ਦੀ ਬੇਨਤੀ ਕੀਤੀ ਹੈ। ਘਟਨਾ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਖ਼ਿਲਾਫ਼ ਚਾਰ ਲੋਕਾਂ ਦੇ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੈਥਾਨੀਲ ਵੇਲਟਮੈਨ (20) ਓਂਟਾਰੀਓ ਦਾ ਰਹਿਣ ਵਾਲਾ ਹੈ ਤੇ ਪੀੜਤਾਂ ਨੂੰ ਨਹੀਂ ਜਾਣਦਾ ਸੀ। ਪੁਲਿਸ ਨੇ ਦੱਸਿਆ ਕਿ ਟਰੱਕ ਚਾਲਕ ਨੇ ਇੱਕ ਮੋੜ 'ਤੇ ਪੀੜਤ ਪਰਿਵਾਰ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੂੰ ਨੇੜੇ ਸਥਿਤ ਮਾਲ ਦੇ ਪਾਰਕਿੰਗ ਏਰੀਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਲੰਡਨ ਦੇ ਪੁਲਿਸ ਮੁਖੀ ਸਟੀਫਨ ਵਿਲੀਅਮਜ਼ ਨੇ ਕਿਹਾ, "ਸਾਡਾ ਮੰਨਣਾ ਹੈ ਕਿ ਪੀੜਤਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ, ਕਿਉਂਕਿ ਉਹ ਮੁਸਲਮਾਨ ਹਨ। ਜੇ ਕਿਸੇ ਵੀ ਭਾਈਚਾਰੇ ਨੂੰ ਨਫ਼ਰਤ ਦੀ ਭਾਵਨਾ ਨਾਲ ਨਿਸ਼ਾਨਾ ਬਣਾਇਆ ਜਾਂਦਾ ਹੈ ਤਾਂ ਭਾਈਚਾਰੇ ਖ਼ਾਸਕਰ ਮੁਸਲਮਾਨਾਂ ਵਿੱਚ ਡਰ ਤੇ ਦਹਿਸ਼ਤ ਪੈਦਾ ਹੋ ਸਕਦੀ ਹੈ।"

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ