Saturday, November 01, 2025

Malwa

ਘੱਗਰ ਸਬੰਧੀ ਸੰਭਾਵੀ ਹੜ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਪੰਜਾਬ ਸਰਕਾਰ ਨੇ ਦਿਨ ਰਾਤ ਇੱਕ ਕੀਤਾ : ਬਰਿੰਦਰ ਕੁਮਾਰ ਗੋਇਲ

September 07, 2025 07:53 PM
SehajTimes
ਸੰਗਰੂਰ : ਕੈਬਨਿਟ ਮੰਤਬੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥ ਮਕਰੌੜ ਸਾਹਿਬ ਪੁਲ ਅਤੇ ਮੂਨਕ ਵਿਖੇ ਟੋਹਾਣਾ ਪੁਲ 'ਤੇ ਘੱਗਰ ਦਰਿਆ ਦੇ ਖੇਤਰ ਵਾਲੇ ਪਿੰਡਾਂ ਚਾਦੂੰ, ਕੁੰਦਨੀ, ਸੁਰਜਨਭੈਣੀ, ਰਾਮਪੁਰ ਗੁਜਰਾਂ, ਫੂਲਦ, ਰਾਜਰਹੇੜੀ, ਡੂਡੀਆਂ ਸਮੇਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮੌਜੂਦਾ ਹਾਲਾਤ ਦੌਰਾਨ ਪਿੰਡਾਂ ਦੇ ਲੋਕਾਂ ਵੱਲੋਂ ਘੱਗਰ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ। ਗੋਇਲ ਨੇ ਕਿਸੇ ਵੀ ਕਿਸਮ ਦੇ ਹਾਲਾਤ ਦੇ ਟਾਕਰੇ ਲਈ ਹਰ ਲੋੜੀਂਦੀ ਚੀਜ਼ ਮੁਹੱਈਆ ਕੀਤੇ ਜਾਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘੱਗਰ ਸਬੰਧੀ ਸੰਭਾਵੀ ਹੜ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਕਿਸਮ ਦੀ ਕਸਰ ਨਹੀਂ ਛੱਡੀ ਜਾ ਰਹੀ। ਕੱਲ੍ਹ ਰਾਤ ਵੀ ਉਹ ਖੁਦ ਘੱਗਰ ਦਰਿਆ ਦੇ ਕੰਢਿਆਂ ਦਾ ਵੱਖ-ਵੱਖ ਥਾਂ 'ਤੇ ਜਾਇਜ਼ਾ ਲੈਂਦੇ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਿੱਟੀ ਤੇ ਰੇਤੇ ਦੀਆਂ ਬੋਰੀਆਂ ਭਰਨ ਅਤੇ ਜੰਬੋ ਬੈਗ ਤਿਆਰ ਕਰਨ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਤੇ ਲੋੜ ਮੁਤਾਬਕ ਬੋਰੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਲੋੜੀਂਦੇ ਜਾਲ ਵੀ ਮੌਜੂਦ ਹਨ। ਇਸ ਦੇ ਨਾਲ-ਨਾਲ ਜੇ.ਸੀ.ਬੀ. ਮਸ਼ੀਨੀਆਂ ਸਮੇਤ ਸਾਰੀਆਂ ਲੋੜੀਂਦੀਆਂ ਮਸ਼ੀਨਾਂ ਤਿਆਰ ਰੱਖੀਆਂ ਹੋਈਆਂ ਹਨ। ਕਿਸੇ ਵੀ ਕਿਸਮ ਦੇ ਹਾਲਾਤ ਦੇ ਟਾਕਰੇ ਹਿਤ ਵੱਖ-ਵੱਖ ਰਾਹਤ ਕੈਂਪ ਤਿਆਰ ਕੀਤੇ ਗਏ ਹਨ ਅਤੇ ਪਸ਼ੂਆਂ ਲਈ ਇਵੈਕੁਏਸ਼ਨ ਸੈਂਟਰ ਤੈਅ ਕੀਤੇ ਗਏ ਹਨ। 
ਸੰਭਾਵੀ ਤੌਰ ਉੱਤੇ ਪ੍ਰਭਾਵਿਤ ਹੋ ਸਕਣ ਵਾਲੇ ਪਿੰਡਾਂ ਦੇ ਲੋਕਾਂ ਲਈ ਰਾਸ਼ਨ ਅਤੇ ਮੈਡੀਕਲ ਸਹੂਲਤਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਪਸ਼ੂਆਂ ਲਈ ਹਰੇ ਚਾਰੇ ਅਤੇ ਦਵਾਈਆਂ ਦਾ ਵੀ ਢੁਕਵਾਂ ਪ੍ਰਬੰਧ ਹੈ। ਲੋੜੀਂਦੀਆਂ ਕਿਸ਼ਤੀਆਂ ਅਤੇ ਗੋਤਾਖੋਰ ਵੀ ਤਿਆਰ ਬਰ ਤਿਆਰ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ 24 ਘੰਟੇ ਮੂਨਕ ਖੇਤਰ ਵਿੱਚ ਮੌਜੂਦ ਹਨ ਤੇ ਸਾਰੀਆਂ ਸਬੰਧਤ ਧਿਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ