ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਫਤਿਹਾਬਾਦ ਦੇ ਬਲਿਆਲਾ ਰੋਡ, ਕੂਦਨੀ ਹੈਡ, ਚਾਂਦਪੁਰਾ ਸਾਈਫਨ ਅਤੇ ਨੇੜੇ ਦੇ ਬਰਸਾਤ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹੜ੍ਹਾਂ ਦੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਸਥਾਨਕ ਨਾਗਰਿਕਾਂ ਤੇ ਕਿਸਾਨਾਂ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਯਕੀਨੀ ਕਰੇਗੀ। ਇਸ ਦੇ ਲਈ ਈ-ਸ਼ਤੀਪੂਰਤੀ ਪੋਰਟਲ ਖੋਲ੍ਹਿਆ ਗਿਆ ਹੈ। ਇਸ ’ਤੇ ਕਿਸਾਨ ਆਪਣੀ ਖਰਾਬ ਫਸਲ ਦਾ ਵੇਰਵਾ ਦੇ ਸਕਦੇ ਹਨ। ਇਸ ਪੋਰਟਲ ’ਤੇ ਸੂਬੇ ਵਿੱਚ ਹੁਣ ਤੱਕ ਲਗਭਗ 1 ਲੱਖ 70 ਹਜ਼ਾਰ ਏਕੜ ਵਿੱਚ ਫਸਲਾਂ ਦੇ ਨੁਕਸਾਨ ਦਾ ਰਜਿਸਟਰੇਸ਼ਣ ਕੀਤਾ ਜਾ ਚੁੱਕਾ ਹੈ। ਜਲਦੀ ਹੀ ਕਿਸਾਨਾਂ ਨੂੰ ਮੁਆਵਜ਼ਾ ਰਕਮ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੱ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਮਜਬੂਤੀ ਨਾਲ ਤੁਹਾਡੇ ਸਾਰਿਆਂ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਸਹੀ ਮੁਆਵਜਾ ਦਵੇਗੀ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਮਕਾਨਾਂ ਜਾਂ ਛੱਤਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਕਿ ਜਿਨ੍ਹਾਂ ਘਰਾਂ ਨੂੰ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਲਿਸਟ ਤਿਆਰ ਕਰਨ ਅਤੇ ਉਨ੍ਹਾਂ ਨੂੱ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੀ ਹੈ। ਹੁਣ ਤੱਕ 80 ਤੋਂ ਵੱਧ ਰਾਹਤ ਸਮੱਗਰੀ ਨਾਲ ਭਰੇ ਟਰੱਕ ਭੇਜੇ ਜਾ ਚੁੱਕੇ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸੂਬੇ ਵਿੱਚ ਪਿਛਲੇ ਸਾਢੇ 10 ਸਾਲਾਂ ਵਿੱਚ ਗ੍ਰਾਮੀਣ ਅਤੇ ਸ਼ਹਿਰੀ ਖੇਤਰਾਂ ਲਈ 2314 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਹਰਿਆਣਾ ਦੇ ਹੇਠਲੇ ਖੇਤਰਾਂ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਹਨ। ਉਨ੍ਹਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਅਧਿਕਾਰੀਆਂ ਨੂੰ ਰਾਹਤ ਅਤੇ ਜਲ੍ਹ ਨਿਕਾਸੀ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਦੇਵੇਂਦਰ ਸਿੰਘ ਬਬਲੀ, ਸਾਬਕਾ ਸਾਂਸਦ ਸੁਨੀਤਾ ਦੁੱਗਲ, ਸਾਬਕਾ ਵਿਧਾਇਕ ਦੂਦਾ ਰਾਮ, ਸੂਬਾ ਮਹਾਮੰਤਰੀ ਸੁਰੇੱਦਰ ਪੁਨਿਆ, ਡਿਪਟੀ ਕਮਿਸ਼ਨਰ ਮਨਦੀਪ ਕੌਰ, ਪੁਲਿਸ ਸੁਪਰਡੈਂਟ ਸਿਧਾਂਤ ਜੈਨ, ਐਸਡੀਐਮ ਆਕਾਸ਼ ਸ਼ਰਮਾ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਰਹੇ।