ਮਨ ਪੱਕਾ ਕਰਕੇ ਗੁਰਬਾਣੀ ਦਾ ਪਾਠ ਕਰਨ ਨਾਲ ਮਨੁੱਖ ਦੀ ਹਰ ਸਮੱਸਿਆ ਨਵਿਰਤ ਅਤੇ ਪ੍ਰਭੂ ਮਿਲਾਪ ਦਾ ਮਾਰਗ ਖੁੱਲਦਾ ਹੈ : ਪ੍ਰੋ. ਜੇ. ਐਲ. ਕਲਸੀ
ਸ਼ਹੀਦ ਭਗਤ ਸਿੰਘ ਨਗਰ : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਰਾਤਰੀ ਗੁਰਮਿਤ ਸਮਾਗਮਾਂ ਦੀ ਆਰੰਭਤਾ ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ ਤੋਂ ਬਹੁਤ ਹੀ ਸ਼ਾਨਦਾਰ ਢੰਗ ਨਾਲ ਹੋਈ । ਇਸ ਸਮਾਗਮ ਵਿਚ ਨਵਾਂਸ਼ਹਿਰ ਦੇ ਨਾਲ-ਨਾਲ ਇਲਾਕੇ ਦੇ ਪਿੰਡਾਂ ਤੋ ਵੀ ਵਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ।
ਸਮਾਗਮ ਦੀ ਅਰੰਭਤਾ ਸੋਦਰ ਰਹਿਰਾਸ ਸਾਹਿਬ ਦੀ ਬਾਣੀ ਦੇ ਭੋਗ ਉਪਰੰਤ ਹੋਈ। ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲਿਆਂ ਦੇ ਜਥੇ ਨੇ ਅੰਮ੍ਰਿਤਮਈ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਬੀਰ ਰਸ ਵਿਚ ਉਚਾਰਣ ਕੀਤੇ ਗਏ ਸ਼ਬਦ 'ਗਗਨ ਦਮਾਮਾ ਬਾਜਿਓ' ਨਾਲ ਜੋਸ਼ ਭਰਪੂਰ ਅਤੇ ਬੇਹੱਦ ਅਨੰਦਿਤ ਕੀਤਾ।
ਉਪਰੰਤ ਭਾਈ ਸਰਬਜੀਤ ਸਿੰਘ ਰੇਣੁਕਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਗੁਰੂ ਨਾਨਕ ਸਾਹਿਬ ਅਤੇ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਵਿਚੋਂ ਦ੍ਰਿਸ਼ਟਾਂਤ ਦੇ ਕੇ ਸੰਗਤਾਂ ਨੂੰ ਵਿਦਵਤਾ ਪੂਰਣ ਢੰਗ ਨਾਲ ਦੱਸਣਾ ਕੀਤਾ ਕਿ ਗੁਰਬਾਣੀ ਨੂੰ ਮੰਨ ਨਾਲ ਪੜ੍ਹਨ ਨਾਲ ਜਿੱਥੇ ਮਨੁੱਖ ਵਿਗਾਸ ਅਤੇ ਖੇੜੇ ਭਰਪੂਰ ਅਵਸਥਾ ਵਿੱਚ ਪਹੁੰਚ ਜਾਂਦਾ ਹੈ ਉਥੇ ਜਿੰਦਗੀ ਦੀ ਹਰ ਸਮੱਸਿਆ ਦਾ ਨਿਵਾਰਨ ਹੁੰਦਾ ਹੈ ਅਤੇ ਪ੍ਰਭੂ ਮਿਲਾਪ ਦੀ ਮਾਰਗ ਵੀ ਪ੍ਰਸ਼ਸਤ ਹੁੰਦਾ ਹੈ। ਉਹਨਾਂ ਨੇ ਸੰਗਤਾਂ ਨੂੰ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਇਸ ਦੇ ਕਰਨ ਨਾਲ ਇਨਸਾਨ ਮਾਨਸਿਕ ਤਣਾਅ ਅਤੇ ਜਿੰਦਗੀ ਦੀਆਂ ਹਰ ਤਰ੍ਹਾਂ ਦੀਆਂ ਚਿੰਤਾਵਾਂ ਤੋਂ ਮੁਕਤ ਹੁੰਦਾ ਹੈ।
ਸਮਾਪਤੀ ਤੇ ਗਿਆਨੀ ਜਸਵਿੰਦਰ ਸਿੰਘ ਹੈਡ ਗ੍ਰੰਥੀ ਨੇ ਆਉਣ ਵਾਲੇ ਸਮਾਗਮਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੇ ਸਰਪ੍ਰਸਤ ਬਰਜਿੰਦਰ ਸਿੰਘ ਹੁਸੈਨਪੁਰ ਨੇ ਰਾਗੀ ਜਥੇ, ਗੁਰਦੁਆਰਾ ਕਮੇਟੀ ਅਤੇ ਨੌਜਵਾਨਾਂ ਸ਼ਖਸੀਅਤਾਂ ਦਾ ਸਨਮਾਨ ਕੀਤਾ।
ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ ਸੁਰਜੀਤ ਸਿੰਘ ਨੇ ਆਈਆਂ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਜਿਲ੍ਹਾ ਪੱਧਰ ਤੇ ਮਨਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਅਤੇ ਵੱਖ ਵੱਖ ਪਿੰਡਾਂ ਵਿੱਚ ਹੋਣ ਵਾਲੇ ਗੁਰਮਤਿ ਸਮਾਗਮਾਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਲਈ ਬੇਨਤੀ ਕੀਤੀ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਲਈ ਕਿਹਾ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਇਸ ਦਿਸ਼ਾ ਵੱਲ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ। ਮੰਚ ਸੰਚਾਲਨ ਦੀ ਸੇਵਾ ਸ੍ਰ ਤਰਲੋਚਨ ਸਿੰਘ ਖਟਕੜ ਕਲਾਂ ਵੱਲੋਂ ਨਿਭਾਈ ਗਈ।ਇਸ ਮੌਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਪ੍ਰੋਗਰਾਮ ਵਿੱਚ ਗੁ: ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ, ਦਲਬਾਰਾ ਸਿੰਘ, ਰਾਜਵਿੰਦਰ ਸਿੰਘ, ਰਣਜੀਤ ਸਿੰਘ ਲੰਗੜੋਆ, ਬਲਬੀਰ ਸਿੰਘ ਚੌਧਰੀ, ਨੌਜਵਾਨ ਸਭਾ ਵਲੋਂ ਗੋਪੀ ਚੌਧਰੀ, ਜੱਸਾ ਸੈਣੀ, ਕਮਲਜੀਤ ਸਿੰਘ ਮਨਮੋਹਨ ਸਿੰਘ ਨਵਦੀਪ ਸਿੰਘ, ਉੱਤਮ ਸਿੰਘ ਸੇਠੀ, ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਕੈਸ਼ੀਅਰ, ਰਮਣੀਕ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰ, ਪਲਵਿੰਦਰ ਸਿੰਘ ਕਰਿਆਮ, ਕੁਲਜਿੰਦਰਜੀਤ ਸਿੰਘ ਸੋਢੀ ਬੰਗਾ, ਕੁਲਜੀਤ ਸਿੰਘ ਖਾਲਸਾ, ਜਗਜੀਤ ਸਿੰਘ ਬਾਟਾ, ਹਕੀਕਤ ਸਿੰਘ, ਕਮਲਜੀਤ ਸਿੰਘ ਸੈਣੀ, ਜਸਕਰਨ ਸਿੰਘ, ਗਿਆਨ ਸਿੰਘ, ਹਰਜਿੰਦਰ ਸਿੰਘ ਅਟਾਰੀ, ਦਲਜੀਤ ਸਿੰਘ ਹਰਗੋਬਿੰਦ ਨਗਰ, ਇੰਦਰਜੀਤ ਸਿੰਘ ਬਾਹੜਾ, ਮੁਖਵਿੰਦਰ ਪਾਲ ਸਿੰਘ, ਗੁਰਦੇਵ ਸਿੰਘ ਗਹੂੰਣ, ਅਮਰੀਕ ਸਿੰਘ ਸੇਠੀ, ਦਲਜੀਤ ਸਿੰਘ ਬਡਵਾਲ, ਮਨਜੀਤ ਸਿੰਘ ਮਹਿਤਪੁਰ, ਬਲਵਿੰਦਰ ਸਿੰਘ ਉਸਮਾਨਪੁਰ, ਦਿਲਬਾਗ ਸਿੰਘ ਉਸਮਾਨਪੁਰ, ਸਤਵੀਰ ਸਿੰਘ ਗੋਨੀ ਬੰਗਾ, ਪਰਮਜੀਤ ਸਿੰਘ ਮੂਸਾਪੁਰ, ਮਹਿੰਦਰ ਪਾਲ ਚੰਦਰ ਪ੍ਰਿੰਸ ਐਨਕਲੇਵ, ਊਧਮ ਸਿੰਘ ਗੋਬਿੰਦਪੁਰ, ਅਰਵਿੰਦਰ ਸਿੰਘ ਭਾਈ ਮਨਜੀਤ ਸਿੰਘ, ਰਾਮਪਾਲ ਰਾਏ, ਗੁਰਪਾਲ ਸਿੰਘ ਅਤੇ ਅਮਰੀਕ ਸਿੰਘ ਸੈਂਹਬੀ ਨੇ ਵੀ ਹਾਜ਼ਰੀ ਲਗਵਾਈ।