ਮੋਗਾ : ਚਾਈਨਾ ਵਿੱਚ ਹੋਈ ਸਟਰਾਂਗਮੈਨ ਮੁਕਾਬਲੇ ਵਿੱਚ ਪੰਜਾਬੀ ਗੱਭਰੂ ਹੈਪੀ ਬਰਾੜ ਨੇ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਬਰਨ ਮੈਡਲ ਜਿੱਤ ਕੇ ਨਾ ਸਿਰਫ ਪੰਜਾਬ ਦਾ ਬਲਕਿ ਪੂਰੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿੱਚ ਜਿੱਤ ਦੀ ਖ਼ਬਰ ਸਾਂਝੀ ਕਰਦਿਆਂ ਮੋਗਾ ਵਾਸੀ ਵਰਲਡ ਸਟਰਾਂਗਮੈਨ ਇੰਡੀਆ ਦੇ ਪ੍ਰਧਾਨ ਹਰਵਿੰਦਰ ਸਲੀਨਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਜਿੱਤ ਹੈਪੀ ਬਰਾੜ ਨਵੰਬਰ ਵਿੱਚ ਹੋਣ ਵਾਲੀ ਵਰਲਡ ਸਟਰਾਂਗਮੈਨ ਚੈਂਪੀਅਨਸ਼ਿਪ ਵਿੱਚ ਹਿੱਸਾ ਲਵੇਗਾ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਦੁਨੀਆ ਭਰ ਦੇ ਅਥਲੀਟਾਂ ਨੇ ਹਿੱਸਾ ਲਿਆ। ਜਿਸ ਵਿੱਚ ਜਸਵਿੰਦਰ ਸਿੰਘ ਹੈਪੀ ਬਰਾੜ ਵੀ ਸ਼ਾਮਿਲ ਸੀ। ਹਰਵਿੰਦਰ ਸਿੰਘ ਸਲੀਨਾ ਨੇ ਦੱਸਿਆ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਹੈਪੀ ਬਰਾੜ 105 ਕੈਟਾਗਰੀ ਵਿੱਚ ਹਿੱਸਾ ਲੈਂਦੇ ਹੋਏ ਬਰੋਨਜ ਮੈਡਲ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਸਲੀਨਾ ਨੇ ਕਿਹਾ ਕਿ ਖੇਡਾਂ ਮਨੁੱਖ ਲਈ ਬੇਹੱਦ ਜਰੂਰੀ ਹਨ ਅਤੇ ਖੇਡਾਂ ਵਿੱਚ ਪੰਜਾਬੀਆਂ ਦੀ ਵੱਖਰੀ ਪਹਿਚਾਣ ਹੈ। ਪਹਿਲਾਂ ਵੀ ਪੰਜਾਬੀਆਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਵੱਡੀਆਂ ਪ੍ਰਾਪਤੀਆਂ ਕੀਤੀਆਂ ਅਤੇ ਹੁਣ ਵੀ ਪੰਜਾਬ ਦੇ ਨੌਜਵਾਨ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵੱਲੋਂ ਚਾਈਨਾ ਵਿੱਚ ਹੋਈ ਸਟਰਾਂਗਮੈਨ ਵਿੱਚ ਬਰੋਨਜ ਮੈਡਲ ਜਿਤਨਾ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ ਹੈਪੀ ਬਰਾੜ ਦੀ ਇਹ ਪ੍ਰਾਪਤੀ ਹੋਰਨਾ ਨੌਜਵਾਨਾਂ ਨੂੰ ਵੀ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਸਲੀਨਾ ਨੇ ਐਲਾਨ ਕੀਤਾ ਕਿ ਹੈਪੀ ਬਰਾੜ ਦਾ ਪੰਜਾਬ ਪੁੱਜਣ ਤੇ ਸ਼ਾਨਦਾਰ ਸਵਾਗਤ ਤੇ ਸਨਮਾਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਲੀਣਾ ਟੀਮ ਦੇ ਕਈ ਖਿਡਾਰੀ ਵਿਸ਼ਵ ਪੱਧਰ ਤੇ ਪਹਿਲਾਂ ਵੀ ਕਾਮਯਾਬੀ ਹਾਸਿਲ ਕਰ ਚੁੱਕੇ ਹਨ ਸਲੀਨਾ ਨੇ ਹੈਪੀ ਬਰਾੜ ਤੇ ਮਾਪਿਆਂ ਨੂੰ ਵਧਾਈ ਦਿੱਤੀ।