Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

September 07, 2025 11:31 PM
SehajTimes

ਪੁਖ਼ਤਾ ਇਤਲਾਹ ਤੋਂ ਪਤਾ ਲੱਗਾ ਹੈ ਕਿ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਦੀ ਸਾਜਿ਼ਸ਼ ਰਚ ਰਿਹਾ ਸੀ ਗੋਲਡੀ ਬਰਾੜ ਗੈਂਗ : ਏ.ਡੀ.ਜੀ.ਪੀ. ਏ.ਜੀ.ਟੀ.ਐਫ. ਪ੍ਰਮੋਦ ਬਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਸਾਥੀ ਨੂੰ ਪੰਜ .32 ਬੋਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਰੈਂਚ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਮਾਹੀ ਨੰਗਲ ਦਾ ਰਹਿਣ ਵਾਲਾ ਹੈ। ਮੁਲਜ਼ਮ, ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਗੋਲਡੀ ਬਰਾੜ ਗੈਂਗ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ, ਗੋਲਡੀ ਬਰਾੜ ਦੇ ਨਿਰਦੇਸ਼ਾਂ `ਤੇ, ਉਸਦੇ ਮੁੱਖ ਸਾਥੀ ਮਲਕੀਤ ਸਿੰਘ ਉਰਫ਼ ਕਿੱਟਾ ਭਾਨੀ, ਜੋ ਇਸ ਸਮੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ, ਰਾਹੀਂ ਖ਼ਰੀਦੇ ਗਏ ਸਨ।


ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੱਠਜੋੜ ਦਾ ਪਤਾ ਲਗਾਇਆ ਜਾ ਸਕੇ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪੰਜਾਬ ਪ੍ਰਮੋਦ ਬਾਨ ਨੇ ਕਿਹਾ ਕਿ ਡੀ.ਐਸ.ਪੀ. ਏ.ਜੀ.ਟੀ.ਐਫ. ਬਠਿੰਡਾ ਰੇਂਜ ਜਸਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮਾਂ ਨੂੰ, ਗੋਲਡੀ ਬਰਾੜ ਗੈਂਗ ਵੱਲੋਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਦੀ ਸਾਜਿ਼ਸ਼ ਰਚਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏ.ਜੀ.ਟੀ.ਐਫ.ਪੰਜਾਬ ਦੀਆਂ ਟੀਮਾਂ ਨੇ ਸ਼ੱਕੀ ਬਲਜਿੰਦਰ ਰੈਂਚ ਨੂੰ ਮਲੋਟ, ਸ੍ਰੀ ਮੁਕਤਸਰ ਸਾਹਿਬ ਵਿੱਚ ਮਲੋਟ-ਮੁਕਤਸਰ ਸੜਕ ,ਨਿਊ ਬਾਈਪਾਸ ਸਥਿਤ ਫਲਾਈਓਵਰ ਬ੍ਰਿਜ ਹੇਠੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ, ਥਾਣਾ ਸਦਰ ਮਲੋਟ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(7)(8) ਦੇ ਤਹਿਤ ਐਫਆਈਆਰ ਨੰਬਰ 84, ਮਿਤੀ 07.09.2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ