Monday, September 08, 2025

Chandigarh

ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

September 07, 2025 11:36 PM
SehajTimes

ਚੰਡੀਗੜ੍ਹ : ਪੰਜਾਬ ਲਈ ਇਸ ਔਖੀ ਘੜੀ ਵਿੱਚ ਇੱਕਜੁਟਤਾ ਦੀ ਮਿਸਾਲ ਪੇਸ਼ ਕਰਦਿਆਂ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਨੇ ਰਾਜ ਸਰਕਾਰ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ 1.25 ਲੱਖ ਰੁਪਏ ਦਾ ਚੈੱਕ ਭੇਟ ਕੀਤਾ।

ਨਾਟਾ ਦੇ ਪ੍ਰਧਾਨ ਡਾ. ਬਲਰਾਮ ਸ਼ਰਮਾ ਦੀ ਅਗਵਾਈ ਹੇਠਲੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੇ ਇੱਕ ਵਫ਼ਦ ਨੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਨੂੰ ਦਰਪੇਸ਼ ਇਸ ਚੁਣੌਤੀਪੂਰਨ ਸਥਿਤੀ ਵਿੱਚ ਰਾਜ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।


ਸ. ਹਰਜੋਤ ਸਿੰਘ ਬੈਂਸ ਨੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਿੱਖਿਆ ਵਿਭਾਗ ਦਾ ਮਾਣ ਹਨ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਦੇਣ ਲਈ ਅਧਿਆਪਕਾਂ ਦੀ ਪਹਿਲਕਦਮੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਪਕੇਰਾ ਕਰਨ ਲਈ ਉਨ੍ਹਾਂ ਦੀ ਇਸ ਸੁਹਿਰਦ ਭਾਵਨਾ ਦੀ ਸ਼ਲਾਘਾ ਕੀਤੀ।

ਡਾ. ਬਲਰਾਮ ਸ਼ਰਮਾ, ਅਮਰਜੀਤ ਸਿੰਘ ਚਾਹਲ ਅਤੇ ਨਾਟਾ ਦੇ ਹੋਰ ਮੈਂਬਰਾਂ ਨੇ ਸਿੱਖਿਆ ਮੰਤਰੀ ਨੂੰ ਭਰੋਸਾ ਦਿੱਤਾ ਕਿ ਨਾਟਾ ਪੰਜਾਬ, ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਵਿਦਿਆਰਥੀਆਂ ਦੇ ਵਿਦਿਅਕ ਨੁਕਸਾਨ ਨੂੰ ਘਟਾਉਣ ਲਈ ਆਪਣਾ ਸਮਰਥਨ ਜਾਰੀ ਰੱਖੇਗੀ, ਜੋ ਕਿ ਮੁ਼ਸ਼ਕਿਲ ਘੜੀ ਵਿੱਚ ਉਨ੍ਹਾਂ ਦੀ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਸੁਹਿਰਦਤਾ ਨੂੰ ਦਰਸਾਉਂਦਾ ਹੈ। ਇਨ੍ਹਾਂ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਕਾਰਜ ਲਈ ਪ੍ਰੇਰਨਾ ਸਿੱਖਿਆ ਮੰਤਰੀ ਸ. ਬੈਂਸ ਤੋਂ ਮਿਲੀ ਜੋ ਖੁਦ ਰੋਪੜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਹਨ।

Have something to say? Post your comment

 

More in Chandigarh

ਹਸਪਤਾਲ 'ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ

ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਅੰਟਾਲਾ ਦੇ ਹੜ੍ਹ ਪ੍ਰਭਾਵਿਤ ਪਰਿਵਾਰ ਦੀ ਕੀਤੀ ਵਿੱਤੀ ਮਦਦ

ਲਾਇਅਨਜ਼ ਕਲੱਬ ਚੰਡੀਗੜ੍ਹ ਰੇਡੀਅੰਸ ਵੱਲੋਂ ਤਾਜਪੋਸ਼ੀ ਸਮਾਰੋਹ ਮਨਾਇਆ

ਪੁਲਿਸ ਪੈਨਸ਼ਨਰਜ਼ ਵੈਲਫੇਅਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸ਼ਿਵਾਲਿਕ ਨੇੜੇ ਖਰੜ-ਲਾਂਡਰਾ ਸੜਕ ਦੀ ਚੱਲ ਰਹੀ ਮੁਰੰਮਤ ਦਾ ਜਾਇਜ਼ਾ ਲਿਆ

ਡੇਰਾਬੱਸੀ ਵਿੱਚ ਮੁਸਲਿਮ ਭਾਈਚਾਰੇ ਦਾ ਹੜ੍ਹ ਪੀੜਿਤਾਂ ਲਈ ਸ਼ਾਨਦਾਰ ਯੋਗਦਾਨ