Tuesday, October 28, 2025

Chandigarh

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ

September 07, 2025 11:41 PM
SehajTimes

ਸੌਂਦ ਨੇ ਆਪਣਾ ਜਨਮ ਦਿਨ ਪ੍ਰਭਾਵਿਤ ਲੋਕਾਂ ਦੀ ਸੇਵਾ ਦੇ ਲੇਖੇ ਲਾਇਆ

ਚੰਡੀਗੜ੍ਹ : ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਦੋਵਾਂ ਆਗੂਆਂ ਨੇ ਗੁਲਾਬਾ ਭੈਣੀ ਪਿੰਡ ਵਿੱਚ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ।

ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡਾ ਰਾਹਤ ਪੈਕਜ ਐਲਾਨ ਕਰਕੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਰਡੀਐਫ, ਜੀਐਸਟੀ ਆਦਿ ਦੇ 60 ਹਜ਼ਾਰ ਕਰੋੜ ਰੁਪਏ ਵੀ ਕੇਂਦਰ ਜਲਦ ਜਾਰੀ ਕਰੇ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਵੀ ਦੌਰਾ ਕਰਕੇ ਗਏ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਭੇਜੀ ਗਈ ਹੈ।

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ। ਐਤਵਾਰ ਨੂੰ ਉਨ੍ਹਾਂ ਨੇ ਆਪਣਾ ਜਨਮ ਦਿਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰਕੇ ਮਨਾਇਆ। ਉਨ੍ਹਾਂ ਨੇ ਖੁਦ ਗੁਲਾਬਾ ਭੈਣੀ ਪਿੰਡ ਦੇ ਲੋਕਾਂ ਤੱਕ ਮੋਢਿਆਂ ਉੱਤੇ ਚੁੱਕ ਕੇ ਰਸਦ ਦੇ ਥੈਲੇ ਪਹੁੰਚਾਏ। ਪਿਛਲੇ ਤਿੰਨ ਦਿਨ ਤੋਂ ਉਹ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਉਨ੍ਹਾਂ ਦੱਸਿਆ ਕਿ ਹੁਣ ਜਦੋਂ ਪਾਣੀ ਘਟਨਾ ਸ਼ੁਰੂ ਹੋਇਆ ਹੈ ਤਾਂ ਅਸੀਂ ਅਗਲੀ ਚੁਣੌਤੀ ਲਈ ਵੀ ਤਿਆਰੀ ਆਰੰਭ ਦਿੱਤੀ ਹੈ। ਸੌਂਦ ਨੇ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਹੋਏ ਨੁਕਸਾਨ ਦਾ ਸਰਵੇਖਣ ਆਦਿ ਪ੍ਰਮੁੱਖ ਚੁਣੌਤੀਆਂ ਹੋਣਗੀਆਂ। ਸੌਂਦ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਟੀਮਾਂ, ਵੈਟਰਨਰੀ ਵਿਭਾਗ ਦੀਆਂ ਟੀਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ ਅਤੇ ਹਰ ਪ੍ਰਭਾਵਿਤ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ।

Have something to say? Post your comment

 

More in Chandigarh

ਸੁਨਾਮ ਕਾਲਜ 'ਚ ਪੇਂਟਿੰਗ ਮੁਕਾਬਲੇ ਕਰਵਾਏ 

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

ਮੋਹਾਲੀ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ਵਿੱਚ ਭਗੌੜਾ ਗ੍ਰਿਫਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ ₹2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ 'ਅੰਤਿਮ ਅਰਦਾਸ' 'ਤੇ ਸ਼ਰਧਾਂਜਲੀ ਭੇਟ

ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ