Friday, October 24, 2025

Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

September 07, 2025 11:55 PM
SehajTimes

ਟਰੱਕਾਂ ਰਾਹੀਂ ਪ੍ਰਭਾਵਿਤ ਖੇਤਰਾਂ ਵਿੱਚ ਭੇਜੀ ਗਈ ਰੋਜ਼ਮਰਾ ਦੀਆਂ ਜਰੂਰੀ ਚੀਜ਼ਾਂ

ਹਰਿਆਣਾ ਦੇ ਜਲਭਰਾਵ ਵਾਲੇ ਖੇਤਰਾਂ ਵਿੱਚ ਰਾਹਤ ਕੰਮ ਲਗਾਤਾਰ ਚੱਲ ਰਿਹਾ ਹੈ : ਨਾਇਬ ਸਿੰਘ ਸੈਣੀ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਭਾਜਪਾ ਸੂਬ ਦਫਤਰ (ਪੰਚਕਮਲ) ਤੋਂ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਪ੍ਰਦੇਸ਼ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇੰਨ੍ਹਾਂ ਵਿੱਚ 15 ਟਰੱਕ ਪੰਜਾਬ ਲਈ ਅਤੇ 10 ਟਰੱਕ ਹਰਿਆਣਾ ਸੂਬੇ ਲਈ ਸ਼ਾਮਿਲ ਹਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਾਤਾ ਮਨਸਾ ਦੇਵੀ ਮੰਦਿਰ ਵਿੱਚ ਪੂਜਾ ਅਰਚਨਾ ਕੀਤੀ ਅਤੇ ਮਹਾਮਾਈ ਦਾ ਆਸ਼ੀਰਵਾਦ ਲਿਆ।

ਆਪਦਾ ਨੇ ਹਾਲਾਤ ਵਿੱਚ ਲੋਕਾਂ ਦੀ ਮਦਦ ਕਰਨਾ ਸਾਡੀ ਜਿਮੇਵਾਰੀ

ਪੰਚਕਮਲ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇੰਨ੍ਹਾਂ ਟਰੱਕਾਂ ਰਾਹੀਂ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰੋਜਾਨਾ ਜਿੰਦਗੀ ਦੀ ਜਰੂਰੀ ਚੀਸ਼ਾਂ ਪਹੁੰਚਾਈ ਜਾ ਰਹੀਆਂ ਹਨ ਤਾਂ ਜੋ ਆਪਦਾ ਦੇ ਇਸ ਸਮੇਂ ਵਿੱਚ ਉਨ੍ਹਾਂ ਨੂੰ ਕਿਸੇ ਤਰ੍ਹਾ ਦੀ ਮੁਸ਼ਕਲ ਨਾ ਹੌਵੇ। ਉਨ੍ਹਾਂ ਨੇ ਕਿਹਾ ਕਿ ਗੁਆਂਢੀ ਸੂਬਾ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਵਿੱਚ ਵੀ ਕੁਦਰਤੀ ਆਪਦਾ ਨਾਲ ਕਾਫੀ ਨੁਕਸਾਨ ਹੋਇਆ ਹੈ। ਕਈ ਥਾਂ ਪਿੰਡ ਦੇ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲੋਕਾਂ ਦੇ ਨਾਲ-ਨਾਲ ਪਸ਼ੂਧਨ ਵੀ ਇਸ ਦੀ ਚਪੇਟ ਵਿੱਚ ਆਇਆ ਹੈ। ਅਜਿਹੇ ਹਾਲਾਤ ਵਿੱਚ ਲੋਕਾਂ ਦੀ ਮਦਦ ਕਰਨਾ ਸਾਡੀ ਜਿਮੇਵਾਰੀ ਬਣਦੀ ਹੈ। ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਹਰਿਆਣਾ ਸਰਕਾਰ ਦੇ ਨਾਲ-ਨਾਲ ਪਾਰਟੀ ਵੀ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਰਾਹਤ ਸਮੱਗਰੀ ਪਹੁੰਚਾ ਰਹੀ ਹੈ। ਰੋਜਾਨਾ ਹਰਿਆਣਾ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲਈ ਰਾਹਤ ਸਮੱਗਰੀ ਦੇ ਟਰੱਕ ਭੇਜੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਜੇਪੀ ਨੱਡਾ ਦੇ ਨਿਰਦੇਸ਼ਾਂ ਅਨੁਸਾਰ ਸੇਵਾ ਹੀ ਸੰਗਠਨ ਦੀ ਭਾਵਨਾ ਨਾਲ ਕੰਮ ਕਰਦੇ ਹੋਏ ਸਰਕਾਰ ਪਾਰਟੀ ਦੇ ਨਾਲ ਮਿਲ ਕੇ ਕੁਦਰਤੀ ਆਪਦਾ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਦਾ ਕੰਮ ਕਰ ਰਹੀ ਹੈ।

ਹੁਣ ਤੱਕ ਸ਼ਤੀਪੂਰਤੀ ਪੋਰਟਲ 'ਤੇ 1 ਲੱਖ 69 ਹਜਾਰ 738 ਕਿਸਾਨਾਂ ਨੇ 9 ਲੱਖ 96 ਹਜਾਰ 701 ਏਕੜ ਖੇਤਰ ਦਾ ਕਰਵਾਇਆ ਰਜਿਸਟ੍ਰੇਸ਼ਣ

ਹਰਿਆਣਾ ਦੇ ਸਬੰਧ ਵਿੱਚ ਪੁੱਛੇ ਗਏ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੇਠਲੇ ਇਲਾਕਿਆਂ ਵਿੱਚ ਜਲ੍ਹ ਭਰਾਵ ਹੋਇਆ ਹੈ। ਅਸੀਂ ਜਲ੍ਹਭਰਾਵ ਤੋਂ ਗ੍ਰਸਤ ਇਲਾਕਿਆਂ ਵਿੱਚ ਤੁਰੰਤ ਰਾਹਤ ਲਈ ਪ੍ਰਾਥਮਿਕਤਾਵਾਂ ਤੈਅ ਕੀਤੀਆਂ ਹਨ ਅਤੇ ਰਾਹਤ ਕੰਮ ਲਗਾਤਾਰ ਚੱਲ ਰਿਹਾ ਹੈ। ਨਾਗਰਿਕਾਂ ਦੀ ਮੁਸ਼ਕਲਾਂ ਨੂੰ ਘੱਟ ਕਰਨ ਲਈ ਈ-ਸ਼ਤੀਪੂਰਤੀ ਪੋਰਟਲ ਖੋਲਿਆ ਹੋਇਆ ਹੈ। ਇਸ ਦਾ ਉਦੇਸ਼ ਆਮ ਜਨਤਾ ਵੱਲੋਂ ਆਪਣੇ ਨੁਕਸਾਨ ਲਈ ਬਿਨੈ ਜਮ੍ਹਾ ਕਰਨ ਦੀ ਪ੍ਰਕ੍ਰਿਆ ਨੂੰ ਆਸਾਨ ਬਨਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਸ਼ਤੀਪੂਰਤੀ 'ਤੇ 1 ਲੱਖ 69 ਹਜ਼ਾਰ 738 ਕਿਸਾਨਾਂ ਨੇ 9 ਲੱਖ 96 ਹਜਾਰ 701 ਏਕੜ ਖੇਤਰ ਦਾ ਰਜਿਸਟ੍ਰੇਸ਼ਣ ਕਰਵਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਰਸਾਤ ਵਿੱਚ ਕੁੱਝ ਘਰਾਂ ਦੀ ਛੱਤ ਡਿੱਗਣ ਨਾਲ ਜਾਨਮਾਲ ਦੀ ਹਾਨੀ ਹੋਈ ਹੈ। ਅਜਿਹੇ ਪਰਿਵਾਰਾਂ ਨੂੰ ਸੂਬਾ ਸਰਕਾਰ ਵੱਲੋਂ 4-4 ਲੱਖ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਵੀ ਆਰਥਕ ਸਹਾਇਤਾ ਦਿੱਤੀ ਗਈ ਹੈ।

ਹਰਿਆਣਾ ਵੱਲੋਂ ਪੰਜਾਬ ਨੂੰ ਲਗਾਤਾਰ ਭੇਜੀ ਜਾ ਰਹੀ ਹੈ ਰਾਹਤ ਸਮੱਗਰੀ

ਇੱਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਦਿਨ ਪੰਜਾਬ ਵਿੱਚ ਕੁਦਰਤੀ ਆਪਦਾ ਆਈ ਸੀ ਉਸ ਦਿਨ ਉਨ੍ਹਾਂ ਨੇ ਗੁਆਂਖੀ ਸੂਬੇ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਆਪਦਾ ਦੀ ਇਸ ਸਥਿਤੀ ਵਿੱਚ ਕਿਸੇ ਵੀ ਤਰ੍ਹਾ ਦੇ ਸਮਾਨ ਤੇ ਸਰੋਤਾਂ ਦੀ ਜਰੂਰਤ ਹੈ ਤਾਂ ਉਹ ਬੇਝਿਝਕ ਦੱਸਣ। ਹਰਿਆਣਾ ਵੱਲੋਂ ਤੁਰੰਤ ਸਹਾਇਤਾ ਪਹੁੰਚਾਈ ਜਾਵੇਗੀ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵੱਲੋਂ ਪੰਜਾਬ ਨੂੰ ਲਗਾਤਾਰ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਅੱਜ ਵੀ ਪੰਜਾਬ ਦੇ ਲਈ ਰਾਹਤ ਸਮੱਗਰੀ ਨਾਲ ਭਰੇ 15 ਟਰੱਕ ਭੇਜੇ ਗਏ ਹਨ।

ਹਿਮਾਚਲ ਬੀਜੇਪੀ ਪ੍ਰਧਾਨ ਸ੍ਰੀ ਰਾਜੀਵ ਬਿੰਦਲ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ

ਹਿਮਾਚਲ ਬੀਜੇਪੀ ਪ੍ਰਧਾਨ ਸ੍ਰੀ ਰਾਜੀਵ ਬਿੰਦਲ ਨੇ ਆਪਦਾ ਗ੍ਰਸਤ ਹਿਮਾਚਲ ਨੂੰ ਰਾਹਤ ਸਮੱਗਰੀ ਭੇਜਣ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ 10 ਟਰੱਕਾਂ ਰਾਹੀਂ ਚੰਬਾ ਜਿਲ੍ਹੇ ਦੇ ਹਰੇਕ ਪ੍ਰਭਾਵਿਤ ਪਰਿਵਾਰ ਨੂੰ ਰਾਹਤ ਸਮੱਗਰੀ ਵੰਡੀ ਜਾਵੇਗੀ। ਇਸ ਵਿੱਚ ਰੋਜਾਨਾ ਜਿੰਦਗੀ ਵਿੱਚ ਵਰਤੋ ਹੋਣ ਵਾਲੀ ਖੁਰਾਕ ਸਮੱਗਰੀ ਜਿਵੇਂ ਚਾਵਲ, ਆਟਾ, ਖੰਡ, ਦਾਲਾਂ ਤੋਂ ਇਲਾਵਾ ਤਿਰਪਾਲ, ਕੰਬਲ, ਬਿਸਤਰੇ ਆਦਿ ਸ਼ਾਮਿਲ ਹਨ।

ਇਸ ਮੌਕੇ 'ਤੇ ਸਾਬਕਾ ਮੰਤਰੀ ਸ੍ਰੀ ਅਸੀਮ ਗੋਇਲ, ਕਾਲਕਾ ਵਿਧਾਇਕ ਸ੍ਰੀਮਤੀ ਸ਼ਕਤੀ ਰਾਣੀ ਸ਼ਰਮਾ, ਮੇਅਰ ਸ੍ਰੀ ਕੁਲਭੂਸ਼ਣ ਗੋਇਲ, ਸਾਬਕਾ ਵਿਧਾਨਸਭਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ, ਜਿਲ੍ਹਾ ਪ੍ਰਧਾਨ ਸ੍ਰੀ ਅਜੈ ਮਿੱਤਲ, ਬੀਜੇਪੀ ਸੂਬਾ ਉੱਪ ਪ੍ਰਧਾਨ ਸ੍ਰੀਮਤੀ ਬੰਤੋ ਕਟਾਰਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਮੋਨਿਕਾ ਗੁਪਤਾ, ਪੁਲਿਸ ਡਿਪਟੀ ਕਮਿਸ਼ਨਰ ਸ੍ਰੀਮਤੀ ਸ੍ਰਿਸ਼ਟੀ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨਿਸ਼ਾ ਯਾਦਵ, ਐਸਡੀਐਮ ਸ੍ਰੀ ਚੰਦਰਕਾਂਤ ਕਟਾਰਿਆ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ