Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ, ਹੜ੍ਹਾਂ ਮੌਕੇ ਪੰਜਾਬ ਨੂੰ ਸੈਰ-ਸਪਾਟੇ ਵਜੋਂ ਵਰਤਣ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਿਆ

September 08, 2025 10:37 PM
SehajTimes

ਹੜ੍ਹਾਂ ਕਰਕੇ ਸੂਬੇ ਦੀ ਆਰਥਿਕਤਾ ਨੂੰ ਹੋਏ ਨੁਕਸਾਨ ਨੂੰ ਵਿਚਾਰਦਿਆਂ ਸੂਬੇ ਦੇ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕੀਤੇ ਜਾਣ: ਅਮਨ ਅਰੋੜਾ

ਚੰਡੀਗੜ੍ਹ : ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ "ਡੂੰਘੀ ਨੀਂਦ" ਤੋਂ ਜਗਾਉਣ ਦਾ ਹੋਕਾ ਦਿੰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਹੜ੍ਹਾਂ ਕਰਕੇ ਬਣੇ ਹਾਲਾਤਾਂ ਨੂੰ ਫੋਟੋਗ੍ਰਾਫ਼ੀ ਦੇ ਮੌਕੇ ਵਜੋਂ ਦੇਖਣ ਲਈ ਪੰਜਾਬ ਦੀ ਭਾਜਪਾ ਲੀਡਰਸ਼ਿਪ ਅਤੇ ਕੇਂਦਰੀ ਮੰਤਰੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਮੋਦੀ ਨੂੰ ਇਸ ਕੁਦਰਤੀ ਮਾਰ ਤੋਂ ਸੂਬੇ ਨੂੰ ਉਭਾਰਨ ਲਈ ਕੋਈ ਠੋਸ ਸਹਾਇਤਾ ਦੇਣ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਪੰਜਾਬ ਆ ਰਹੇ ਹਨ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਮੈਂ ਪੰਜਾਬ ਦੇ 3 ਕਰੋੜ ਤੋਂ ਵੱਧ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕਰਦਾ ਹਾਂ, ਜੋ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਆ ਰਹੇ ਹਨ ਪਰ ਮੈਂ ਨਾਲ ਹੀ ਉਨ੍ਹਾਂ ਨੂੰ ਨਿਮਰਤਾ ਨਾਲ ਬੇਨਤੀ ਕਰਦਾ ਕਿ ਉਹ ਇਸ ਗੰਭੀਰ ਸੰਕਟ ਨੂੰ ਸਿਰਫ਼ ਫੋਟੋਗ੍ਰਾਫ਼ੀ ਲਈ ਹੜ੍ਹ ਸੈਰ-ਸਪਾਟੇ ਤੱਕ ਸੀਮਤ ਨਾ ਰੱਖਦਿਆਂ ਪੰਜਾਬ ਲਈ ਵਿਸ਼ੇਸ਼ ਸਹਾਇਤਾ ਲੈ ਕੇ ਆਉਣ। ਜੇਕਰ ਪ੍ਰਧਾਨ ਮੰਤਰੀ ਪੰਜਾਬ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਦੇ ਹਨ ਅਤੇ ਉਹ ਸੱਚਮੁੱਚ ਪੰਜਾਬ ਦੀ ਪਰਵਾਹ ਕਰਦੇ ਹਨ ਤਾਂ ਉਹ ਸੂਬੇ ਲਈ ਘੱਟੋ-ਘੱਟ 20,000 ਕਰੋੜ ਰੁਪਏ ਦਾ ਪੈਕੇਜ ਲੈ ਕੇ ਆਉਣ।”

ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ 60,000 ਕਰੋੜ ਰੁਪਏ ਦੇ ਰੋਕੇ ਗਏ ਫੰਡਾਂ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ, ਜਿਸ ਵਿੱਚ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਕਾਰਨ 50,000 ਕਰੋੜ ਰੁਪਏ ਦੇ ਮਾਲੀਆ ਦਾ ਨੁਕਸਾਨ ਅਤੇ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਮਾਰਕੀਟ ਵਿਕਾਸ ਫੰਡ (ਐਮਡੀਐਫ) ਦੇ ਬਕਾਇਆ 8,000 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਬਕਾਇਆ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਸੀ। ਉਨ੍ਹਾਂ ਨੇ ਹੜ੍ਹ ਮੁਆਵਜ਼ੇ ਵਿੱਚ ਵਾਧੇ ਦੀ ਮੰਗ ਵੀ ਕੀਤੀ ਕਿਉਂਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ 4.50 ਲੱਖ ਏਕੜ ਤੋਂ ਵੱਧ ਖੇਤੀ ਵਾਲਾ ਰਕਬਾ ਪਾਣੀ ‘ਚ ਡੁੱਬ ਗਿਆ ਹੈ ਅਤੇ 3 ਲੱਖ ਤੋਂ ਵੱਧ ਪਸ਼ੂਧਨ ਪ੍ਰਭਾਵਿਤ ਹੋਣ ਦੇ ਨਾਲ-ਨਾਲ ਸੈਂਕੜੇ ਘਰ ਨੁਕਸਾਨੇ ਗਏ ਹਨ।

ਉਨ੍ਹਾਂ ਨੇ ਭਾਰਤ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀ ਹੜ੍ਹ ਪ੍ਰਭਾਵਿਤ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਲੋੜ 'ਤੇ ਜ਼ੋਰ ਦਿੱਤਾ।

ਕੇਂਦਰ ਸਰਕਾਰ 'ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਉਂਦਿਆਂ ਸ੍ਰੀ ਅਰੋੜਾ ਨੇ ਇਸ ਸੰਕਟ ਦੌਰਾਨ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪੀ 'ਤੇ ਸਵਾਲ ਉਠਾਉਂਦਿਆਂ ਸੁਝਾਅ ਦਿੱਤਾ ਕਿ ਅਜਿਹੇ ਹਾਲਾਤਾਂ ਵਿੱਚ ਇਨ੍ਹਾਂ ਆਗੂਆਂ ਨੂੰ ਫੋਟੋਆਂ ਖਿਚਵਾਉਣ ਦੇ ਮੌਕੇ ਤਲਾਸ਼ਣ ਦੀ ਥਾਂ ਸੂਬੇ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਹਾਸਲ ਕਰਨ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਬਣੇ ਗੰਭੀਰ ਹਾਲਾਤਾਂ ‘ਚ ਸੁਧਾਰ ਲਈ ਵਿਖਾਵੇ ਦੀ ਰਾਜਨੀਤੀ ਨਹੀਂ, ਸਗੋਂ ਠੋਸ ਕਾਰਵਾਈ ਕਰਨ ਦੀ ਲੋੜ ਹੈ।

ਸ੍ਰੀ ਅਮਨ ਅਰੋੜਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਕੁਦਰਤੀ ਕਹਿਰ ਕਰਕੇ ਬਣੇ ਹਾਲਾਤਾਂ ‘ਚੋਂ ਸੂਬੇ ਨੂੰ ਉਭਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਸੂਬੇ ਦੀਆਂ ਚੁਣੌਤੀਆਂ ਦੇ ਹੱਲ ਲਈ ਲੋੜੀਂਦੀ ਰਾਹਤ ਅਤੇ ਸਹਾਇਤਾ ਦੀ ਲੋੜ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਦੇ ਹੱਕਾਂ ਲਈ ਹਰੇਕ ਪਲੇਟਫ਼ਾਰਮ ਉਤੇ ਆਵਾਜ਼ ਉਠਾਵੇਗੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ