Monday, March 30, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

September 08, 2025 10:58 PM
SehajTimes

ਤਸਕਰ ਸੋਨੀ ਸਿੰਘ ਦੇ ਖੁਲਾਸੇ `ਤੇ ਉਸਦੇ ਚਾਰ ਸਹਿਯੋਗੀਆਂ ਨੂੰ ਕੀਤਾ ਗ੍ਰਿਫ਼ਤਾਰ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੋਨੀ ਸਿੰਘ ਉਰਫ਼ ਸੋਨੀ ਨੂੰ, ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਿੰਡੀਕੇਟ ਪਾਕਿਸਤਾਨ ਨਾਲ ਸਬੰਧਤ ਸੀ ਅਤੇ ਭਾਰਤੀ ਖੇਤਰ ਵਿੱਚ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਿੰਡੀਕੇਟ ਵੱਲੋਂ ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੰੁਚਾਉਣ ਲਈ ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਿਆ ਜਾਂਦਾ ਸੀ।

ਡੀਜੀਪੀ ਨੇ ਕਿਹਾ ਕਿ ਹੈਂਡਲਰਾਂ, ਸਪਲਾਈ ਚੇਨਾਂ ਅਤੇ ਵਿੱਤੀ ਨੈੱਟਵਰਕਾਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਇਤਲਾਹ `ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ਹਿਰ ਦੇ ਬਾਹਰਵਾਰ ਤੋਂ ਨਸ਼ਾ ਤਸਕਰ ਸੋਨੀ ਸਿੰਘ ਨੂੰ 150 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਨੀ, ਜਿਸ ਦੇ ਖਿ਼ਲਾਫ਼ ਐਨਡੀਪੀਐਸ ਐਕਟ ਦੇ ਛੇ ਮਾਮਲੇ ਦਰਜ ਹਨ ਅਤੇ ਜੋ ਜੂਨ ਮਹੀਨੇ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ, ਨੇ ਲਗਭਗ 30 ਕਿਲੋ ਹੈਰੋਇਨ ਦੀਆਂ ਖੇਪਾਂ ਡਰੋਨ ਰਾਹੀਂ ਹਾਸਲ ਕੀਤੀਆਂ ਸਨ, ਜੋ ਕਿ ਇਸ ਲੜੀ ਵਿੱਚ ਅੱਗੇ ਸਪਲਾਈ ਕੀਤੀਆਂ ਜਾਣੀਆਂ ਸਨ।

ਸੀਪੀ ਨੇ ਕਿਹਾ ਕਿ ਸੋਨੀ ਦੇ ਖੁਲਾਸੇ `ਤੇ, ਉਸਦੇ ਸਾਥੀ ਗੁਰਸੇਵਕ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਸਨੂੰ 8.037 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ।ਗੁਰਸੇਵਕ ਵੱਲੋਂ ਖੇਪਾਂ ਸ਼ਹਿਰ ਵਿੱਚ ਅੱਗੇ ਡਿਲੀਵਰ ਕੀਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਬਾਅਦ ਸੋਨੀ ਦੇ ਇਸ ਤਸਕਰੀ ਮਾਡਿਊਲ ਦੇ ਬਾਕੀ ਸਰਗਰਮ ਮੈਂਬਰਾਂ ਨੂੰ ਵੀ ਨਾਮਜ਼ਦ ਕਰਕੇ ਅਤੇ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਬੀ, 27-ਏ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 177 ਮਿਤੀ 06-09-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ