Tuesday, September 09, 2025

Delhi

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ : ਸੰਤ ਸੀਚੇਵਾਲ

September 08, 2025 11:01 PM
SehajTimes

ਪੰਜਾਬ ਵਿੱਚ 900 ਕਿਲੋਮੀਟਰ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਲੋੜ

ਹਰ ਟਿਊਬੈਲ ‘ਤੇ ਪੰਜ ਰੁੱਖ ਲੱਗਣ ਨਾਲ 70 ਲੱਖ ਬੂਟਿਆਂ ਦਾ ਹੋਵੇਗਾ ਵਾਧਾ

ਨਵੀਂ ਦਿੱਲੀ ; ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਤੋਂ ਨਿਜ਼ਾਤ ਪਾਉਣ ਲਈ ਸਾਨੂੰ ਕੁਦਰਤ ਦੇ ਨੇੜੇ ਜਾਣਾ ਪੈਣਾ ਤੇ ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਪੈਣਾ ਹੈ। ਪਿਛਲੇ 29 ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਮੋਹਰੇ ਹੋ ਕੇ ਪੀੜਤ ਲੋਕਾਂ ਦੀ ਬਾਂਹ ਫੜਨ ਵਾਲੇ ਸੰਤ ਸੀਚੇਵਾਲ ਨੇ ਕਿਹਾ ਕਿ ਸਾਨੂੰ ਆਲਮੀ ਪੱਧਰ ‘ਤੇ ਜਲਵਾਯੂ ਵਿੱਚ ਆ ਰਹੀਆਂ ਤਬਦੀਲੀਆਂ ਦੇ ਮੱਦੇਨਜ਼ਰ ਆਪਣੀਆਂ ਫਸਲਾਂ ਤੈਅ ਕਰਨੀਆਂ ਪੈਣਗੀਆਂ। ਜਲਵਾਯੂ ਤਬਦੀਲੀ ਨਾਲ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਉਸਦੇ ਹਾਣ ਦਾ ਬਣਨਾ ਪਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦਾ ਮਾਡਲ ਜੋ ਪੇਸ਼ ਕੀਤਾ ਜਾ ਰਿਹਾ ਹੈ ਉਸ ਨੇ ਤਬਾਹੀ ਮਚਾਈ ਹੋਈ ਹੈ। ਇਸ ਵਿਕਾਸ ਦੇ ਮਾਡਲ ਨੇ ਜੰਗਲਾਂ ਅਤੇ ਪਹਾੜਾਂ ਦਾ ਉਜਾੜਾ ਕੀਤਾ ਹੈ।

ਸੰਤ ਸੀਚੇਵਾਲ ਨੇ ਕਿਹਾ ਕਿ ਦਰਿਆਵਾਂ ਕਿਨਾਰੇ ਸਭਿੱਅਤਾਵਾਂ ਵੱਸਣ ਦਾ ਇਹੀ ਵੱਡਾ ਕਾਰਨ ਸੀ ਕਿ ਦਰਿਆ ਆਪਣੇ ਨਾਲ ਵੱਡੀ ਪੱਧਰ ‘ਤੇ ਉਪਜਾਊ ਮਿੱਟੀ ਲਿਆਂਦੇ ਹਨ। ਇਹੀ ਮਿੱਟੀ ਫਸਲਾਂ ਲਈ ਲਾਹੇਵੰਦ ਹੁੰਦੀ ਸੀ ਪਰ ਜਦੋਂ ਤੋਂ ਮਨੁੱਖ ਨੇ ਕੁਦਰਤ ਨਾਲ ਛੇੜ-ਛਾੜ ਕਰਨੀ ਸ਼ੁਰੂ ਕੀਤੀ ਹੋਈ ਉਦੋਂ ਤੋਂ ਹੀ ਮੁਸੀਬਤਾਂ ਵਿੱਚ ਘਿਰਦਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਤਲੁਜ, ਬਿਆਸ, ਰਾਵੀ ਤੇ ਘੱਗਰ ਦੁਆਲੇ ਕੁਲ 900 ਕਿਲੋਮੀਟਰ ਲੰਮੇ ਧੁੱਸੀ ਬੰਨ੍ਹ ਹਨ। ਇੰਨ੍ਹਾਂ ਵਿੱਚੋਂ 226 ਕਿਲੋਮੀਟਰ ਸਤਲੁਜ, ਰਾਵੀ ਦਾ 164 ਕਿਲੋਮੀਟਰ, ਬਿਆਸ 104 ਕਿਲੋਮੀਟਰ ਅਤੇ ਘੱਗਰ ਲਗਭਗ 100 ਕਿਲੋਮੀਟਰ ਤੱਕ ਧੁੱਸੀ ਬੰਨ੍ਹ ਹਨ। ਇਸ ਤੋਂ ਇਲਾਵਾ ਛੋਟੀਆਂ ਨਦੀਆਂ ਅਤੇ ਚੋਆਂ ਦੇ ਦੁਆਲੇ ਵੀ 300 ਕਿਲੋਮੀਟਰ ਲੰਮੇ ਕੱਚੇ ਬੰਨ੍ਹ ਹਨ। ਦਰਿਆਵਾਂ ਦੇ ਇਹ ਬੰਨ੍ਹ 1950-60 ਦੇ ਦਹਾਕੇ ਦੌਰਾਨ ਬੱਝੇ ਸਨ ਤੇ ਇਸ ਵਾਰ ਪੰਜਾਬ ਵਿੱਚ ਆਏ ਪਾਣੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਸੰਤ ਸੀਚੇਵਾਲ ਨੇ ਕਿਹਾ ਕਿ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਇੰਨ੍ਹਾਂ ‘ਤੇ ਪੱਕੀਆਂ ਸੜਕਾਂ ਬਣਾਈਆਂ ਜਾਣ ਅਤੇ ਬੰਨ੍ਹਾਂ ‘ਤੇ ਰੁੱਖ ਲਾਏ ਜਾਣ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਣ ਲਈ ਕੁਦਰਤ ਦੇ ਨੇੜੇ ਜਾਣ ਦਾ ਸਭ ਤੋਂ ਸੌਖਾ ਤਾਰੀਕਾ ਇਹ ਹੈ ਕਿ ਆਪਣੇ ਖੇਤਾਂ ਵਿੱਚ ਜਾਂ ਮੋਟਰ ‘ਤੇ ਘੱਟੋਂ ਘੱਟ ਪੰਜ ਰੁੱਖ ਲਾਏ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 14 ਲੱਖ ਟਿਊਬੈਲ ਹਨ ਤੇ ਜੇ ਹਰ ਮੋਟਰ ‘ਤੇ ਪੰਜ ਰੁੱਖ ਵੀ ਲੱਗ ਜਾਣ ਤਾਂ 70 ਲੱਖ ਰੁੱਖਾਂ ਦਾ ਵਾਧਾ ਹੋ ਸਕਦਾ ਹੈ, ਜਿਹੜੇ ਹੜ੍ਹਾਂ ਨੂੰ ਘਟਾਉਣ ਵਿੱਚ ਸਹਾਈ ਹੋਣਗੇ ਤੇ ਸਮੇਂ ਅਨੁਸਾਰ ਮੀਂਹ ਪੁਆਉਣ ਵਿੱਚ ਵੀ ਮੱਦਦਗਾਰ ਹੋਣਗੇ।

Have something to say? Post your comment

 

More in Delhi

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ

ਅਦਾਕਾਰਾ ਹੁਮਾ ਕੁਰੈਸ਼ੀ ਦੇ ਭਰਾ ਦਾ ਬੇਰਹਿਮੀ ਨਾਲ ਕਤਲ

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ 'ਚੋਂ ਬਣਦਾ ਹਿੱਸਾ ਦੇਣ ਦੀ ਮੰਗ

ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਮੌਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ 'ਤੇ ਅਧਾਰਤ ਬਾਗ ਲਗਾਏ ਜਾਣ : ਬਾਲ ਮੁਕੰਦ ਸ਼ਰਮਾ

ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪਰਿਵਾਰ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ