ਕੁਰਾਲੀ : ਸਥਾਨਕ ਸ਼ਹਿਰ ਦੇ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਬੱਬੂ, ਸਮਾਜ ਸੇਵੀ ਅਮਰਜੀਤ ਸਿੰਘ ਅਤੇ ਜਗਜੀਤ ਸਿੰਘ ਦੀ ਸਤਿਕਾਰਯੋਗ ਮਾਤਾ ਚਰਨ ਕੌਰ, ਜੋ ਕਿ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਮ ਅਰਦਾਸ ਉਪਰੰਤ ਸ਼ਰਧਾਜਲੀ ਸਮਾਗਮ ਗੁਰਦੁਆਰਾ ਕਰਤਾਰਸਰ ਸਾਹਿਬ ਪਡਿਆਲਾ ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਪ੍ਰਗਟ ਸਿੰਘ ਦੇ ਰਾਗੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਉਪਰੰਤ ਰਣਜੀਤ ਸਿੰਘ ਜੀਤੀ ਪਡਿਆਲਾ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਚਰਨਜੀਤ ਸਿੰਘ ਚੰਨਾ ਕਾਲੇਵਾਲ, ਅਜਮੇਰ ਸਿੰਘ ਖੇੜਾ ਦੋਵੇਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਜਨ ਸਿੰਘ ਸ਼ੇਰਗਿੱਲ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ, ਅਰਵਿੰਦਰ ਸਿੰਘ ਪੈਂਟਾ ਜਿਲ੍ਹਾ ਪ੍ਰਧਾਨ ਅਕਾਲੀ ਦਲ 1920, ਕੌਸਲਰ ਬਹਾਦਰ ਸਿੰਘ ਓਕੇ, ਜਗਮੋਹਨ ਸਿੰਘ ਕੰਗ, ਸਾਹਿਬ ਸਿੰਘ ਬਡਾਲੀ, ਮਨਜੀਤ ਸਿੰਘ ਮੁੰਧੋਂ, ਸਰਬਜੀਤ ਸਿੰਘ ਕਾਦੀਮਾਜਰਾ, ਗੁਰਮੇਲ ਸਿੰਘ ਪਾਬਲਾ, ਪ੍ਰਿੰਸੀਪਲ ਸਵਰਨ ਸਿੰਘ, ਸੁਖਜਿੰਦਰਜੀਤ ਸਿੰਘ ਸੋਢੀ, ਬਹਾਦਰ ਸਿੰਘ ਸ਼ੇਖਪੁਰਾ, ਕੁਲਦੀਪ ਸਿੰਘ ਭਾਗੋਵਾਲ, ਹਰਸਿਮਰਤ ਸਿੰਘ ਸਿੰਮਾ, ਪਾਲ ਸਿੰਘ ਕੁਰਾਲੀ, ਸੁਰਿੰਦਰ ਸਿੰਘ ਨਿਹੋਲਕਾ, ਪ੍ਰਿੰਸੀਪਲ ਹਰੀ ਸਿੰਘ, ਬੇਅੰਤ ਸਿੰਘ ਟੋਨੀ, ਰਣਬੀਰ ਸਿੰਘ ਲਾਡੀ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਮਾਤਾ ਚਰਨ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਅਖੀਰ ਵਿੱਚ ਸਵ ਮਾਤਾ ਚਰਨ ਕੌਰ ਦੇ ਸਪੁੱਤਰਾਂ ਵੱਲੋਂ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।