Sunday, May 19, 2024

Chandigarh

ਬਾਦਲ ਪਿੰਡ ਦੀ ਸ਼ਰਾਬ ਫੈਕਟਰੀ ਕੇਸ 'ਚ ਬਣੀ ਐੱਸ.ਆਈ.ਟੀ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ, ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ ਕੈਪਟਨ ਸਰਕਾਰ -ਆਪ

June 09, 2021 06:14 PM
SehajTimes

ਚੰਡੀਗੜ੍ਹ : ਬਾਦਲ ਪਿੰਡ ਵਿੱਚੋਂ ਫੜੀ ਨਕਲੀ ਸ਼ਰਾਬ ਫੈਕਟਰੀ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਆਮ ਆਦਮੀ ਪਾਰਟੀ ਵੱਲੋਂ ਲੰਬੀ ਥਾਣੇ ਸਾਹਮਣੇ ਦਿੱਤੇ ਧਰਨੇ ਤੋਂ ਬਾਅਦ ਕੈਪਟਨ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਵਿਸੇਸ ਜਾਂਚ ਕਮੇਟੀ  (ਐਸਆਈਟੀ) ਕੇਵਲ ਸੂਬੇ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਹੈ। ਇਹ ਪ੍ਰਗਟਾਵਾ ਕਰਦਿਆਂ ਆਪ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੰਗ ਹੈ ਕਿ ਇਸ ਕੇਸ ਦੀ ਜਾਂਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚ ਕੇ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕੈਪਟਨ ਸਰਕਾਰ ਨੇ ਨਸ਼ੇ ਦੇ ਮਾਮਲੇ ਵਿਚ ਅਨੇਕਾਂ ਕਮੇਟੀਆਂ ਦਾ ਗਠਨ ਕੀਤਾ ਹੈ, ਪ੍ਰੰਤੂ ਇਨਾਂ ਦਾ ਨਤੀਜਾ ਹਮੇਸ਼ਾਂ ਸਿਫ਼ਰ ਹੀ ਨਿਕਲਿਆ ਹੈ।
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿਚ ਨਕਲੀ ਸ਼ਰਾਬ ਦਾ ਮਸਲਾ ਬਹੁਤ ਗੰਭੀਰ ਮੁੱਦਾ ਹੈ ਅਤੇ ਇਹ ਸਿਆਸੀ ਸ਼ਹਿ ਤੋਂ ਬਿਨਾਂ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਕਿ ਸਮੇਂ ਸਮੇਂ 'ਤੇ ਪੰਜਾਬ ਵਿਚ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਹਨ ,ਪ੍ਰੰਤੂ ਸਰਕਾਰ ਨੇ ਆਪਣੇ ਲੋਕਾਂ ਨੂੰ ਬਚਾਉਣ ਲਈ ਇਨ੍ਹਾਂ ਮਾਮਲਿਆਂ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਹੈ।
ਸੰਧਵਾਂ ਨੇ ਕਿਹਾ ਕਿ ਨਕਲੀ ਸ਼ਰਾਬ ਪੀਣ ਨਾਲ ਮਾਝਾ ਖੇਤਰ ਵਿੱਚ ਕਰੀਬ  120 ਲੋਕਾਂ ਦੀ ਮੌਤ ਹੋ ਗਈ ਸੀ, ਪ੍ਰੰਤੂ ਅੱਜ ਵੀ ਉਸ ਮਾਮਲੇ ਵਿੱਚ ਕਿਸੇ ਕਥਿਤ ਦੋਸੀ ਦੀ ਨਾ ਤਾਂ ਗ੍ਰਿਫਤਾਰੀ ਹੋਈ ਹੈ ਅਤੇ ਨਾ ਹੀ ਇਨ੍ਹਾਂ ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਵਾਲੇ ਕਿਸੇ ਵੀ ਸਿਆਸੀ ਆਗੂ ਖਲਿਾਫ ਕੋਈ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜੱਦੀ ਜ਼ਿਲੇ ਪਟਿਆਲਾ ਵਿਚ ਵੀ ਰਾਜਪੁਰਾ ਅਤੇ ਘਨੌਰ ਖੇਤਰ ਵਿਚ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਹਨ। ਲੇਕਿਨ ਆਮ ਲੋਕਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਆਵਾਜ਼ ਚੁੱਕਣ ਦੇ ਬਾਵਜੂਦ ਵੀ ਸਰਕਾਰ ਇਨਾਂ ਕੇਸਾਂ ਵਿੱਚ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਹੈ।
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੰਗ ਕੀਤੀ ਕਿ ਇਸ ਕੇਸ ਵਿੱਚ ਸਾਮਲ ਵੱਡੇ ਨਾਮਾਂ ਜਿਨ੍ਹਾਂ ਦੇ ਬਾਦਲਾਂ ਨਾਲ ਸਿੱਧੇ ਸਬੰਧ ਹਨ ਨੂੰ ਵੀ ਕੇਸ ਦੀ ਕਾਰਵਾਈ 'ਚ ਸ਼ਾਮਲ ਕੀਤਾ ਜਾਵੇ ਤਾਂ ਜੋ ਅਸਲ ਮਾਅਨਿਆਂ ਵਿੱਚ ਇਨਸਾਫ਼ ਹੋ ਸਕੇ। ਉਨ੍ਹਾਂ ਕਿਹਾ ਕਿ ਸਾਰੇ ਲੋਕ ਜਾਣਦੇ ਹਨ ਕਿ ਇਸ ਸ਼ਰਾਬ ਫੈਕਟਰੀ ਵਾਲੀ ਜ਼ਮੀਨ ਦੇ ਮਾਲਕ ਬਾਦਲ ਪਰਿਵਾਰ ਦੇ ਕਰੀਬੀ ਹਨ, ਪ੍ਰੰਤੂ ਅਜੇ ਤੱਕ ਪੁਲੀਸ ਨੇ ਨਾ ਤਾਂ ਉਨ੍ਹਾਂ ਦਾ ਨਾਮ ਐਫ.ਆਈ.ਆਰ ਵਿੱਚ ਦਰਜ ਕੀਤਾ ਹੈ ਤੇ ਨਾ ਹੀ ਉਸ ਜ਼ਮੀਨ ਦੀ ਫ਼ਰਦ ਕੱਢ ਕੇ ਕੇਸ ਦੇ ਨਾਲ ਨੱਥੀ ਕੀਤੀ ਹੈ। ਸੰਧਵਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕੈਪਟਨ ਸਰਕਾਰ ਬਾਦਲਾਂ ਦੇ ਮਾਮਲਿਆਂ ਵਾਂਗ ਇਸ ਮਾਮਲੇ ਵਿਚ ਵੀ ਨਕਲੀ ਐੱਸ.ਆਈ.ਟੀ ਬਣਾ ਕੇ ਮਾਮਲੇ ਨੂੰ ਰਫਾ ਦਫਾ ਕਰਨ ਦਾ ਯਤਨ ਨਾ ਕਰੇ। ਜੇਕਰ ਸਰਕਾਰ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਦੀ ਤਾਂ ਆਮ ਆਦਮੀ ਪਾਰਟੀ ਵੱਡੇ ਪੱਧਰ ਉੱਤੇ ਸਰਕਾਰ ਦਾ ਘਿਰਾਓ ਕਰੇਗੀ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ