Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

September 09, 2025 03:59 PM
SehajTimes

ਭਾਰਤੀ ਖੇਤਰ ਵਿੱਚ ਡਰੋਨ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਂਦੇ ਸਨ ਪਾਕਿ-ਅਧਾਰਤ ਤਸਕਰ : ਐਸ.ਐਸ.ਪੀ. ਡਾ. ਪ੍ਰਗਿਆ ਜੈਨ

ਫਰੀਦਕੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਵਿਰੁੱਧ ਦੋ ਹਫ਼ਤਿਆਂ ਦੇ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਫਰੀਦਕੋਟ ਪੁਲਿਸ ਨੇ ਦੋ ਮੁੱਖ ਨਸ਼ਾ ਤਸਕਰਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਨਾਲ, ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫ਼ਰੀਦਕੋਟ ਦੇ ਪਿੰਡ ਝਰੀਵਾਲਾ ਦੇ ਵਸਨੀਕ ਸੁਖਪ੍ਰੀਤ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਵਾਨ ਦੇ ਵਸਨੀਕ ਕਾਦਰ ਸਿੰਘ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਇਹ ਨਾਜਾਇਜ਼ ਖੇਪ ਪੁਲਿਸ ਥਾਣਾ ਸਦਰ ਫਰੀਦਕੋਟ ਦੇ ਅਧਿਕਾਰ ਖੇਤਰ ਅਧੀਨ ਪਿੰਡ ਝਰੀਵਾਲਾ ਤੋਂ ਬਰਾਮਦ ਕੀਤੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਡਰੱਗ ਕਾਰਟਲ ਪੂਰੀ ਤਰ੍ਹਾਂ ਪਰਦਾਫ਼ਾਸ਼ ਕੀਤਾ ਜਾ ਸਕੇ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਮਿਲੀ ਪੁਖ਼ਤਾ ਇਤਲਾਹ `ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਐਸਪੀ (ਜਾਂਚ) ਸੰਦੀਪ ਕੁਮਾਰ ਅਤੇ ਡੀਐਸਪੀ ਫਰੀਦਕੋਟ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਸਟੇਸ਼ਨ ਸਦਰ ਫਰੀਦਕੋਟ ਅਤੇ ਪੁਲਿਸ ਚੌਕੀ ਗੋਲੇਵਾਲਾ ਦੀਆਂ ਟੀਮਾਂ ਨੇ ਪਿੰਡ ਝਰੀਵਾਲਾ ਵਿੱਚ ਮੁਲਜ਼ਮ ਸੁਖਪ੍ਰੀਤ ਸਿੰਘ ਦੇ ਘਰ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਸਮੇਤ ਉਦੋਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ।

ਉਨ੍ਹਾਂ ਕਿਹਾ ਕਿ ਜਾਂਚ ਵਿੱਚ ਪਾਇਆ ਗਿਆ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਵੱਲੋਂ ਡਰੋਨਾਂ ਰਾਹੀਂ ਹੈਰੋਇਨ ਦੀ ਵੱਡੀ ਖੇਪ ਭਾਰਤੀ ਖੇਤਰ ਵਿੱਚ ਪਹੁੰਚਾਈ ਜਾਂਦੀ ਸੀ , ਜਿਸ ਨੂੰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਅੱਗੇ ਹੋਰ ਤਸਕਰਾਂ ਨੂੰ ਸਪਲਾਈ ਕੀਤਾ ਜਾਂਦਾ ਸੀ। ਐਸਐਸਪੀ ਨੇ ਕਿਹਾ ਕਿ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਹਿਲਾਂ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਹੋਣ ਦੀ ਆਸ ਹੈ। ਇਸ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 23 ਤਹਿਤ ਐਫਆਈਆਰ ਨੰਬਰ 212 ਮਿਤੀ 08.09.2025 ਨੂੰ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਸੰਮਤੀ ਅਟਾਰੀ ਦੀ ਨਵੀਂ ਚੁਣੀ ਚੇਅਰਪਰਸਨ ਸੁਖਵਿੰਦਰ ਕੌਰ ਅਤੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਸਾਗਣਾ ਨੂੰ ਵਧਾਈ ਦਿੱਤੀ

ਰਣਜੀਤ ਐਨਕਾਊਂਟਰ ਮਾਮਲੇ ‘ਚ ਪੁਲਿਸ ਨੂੰ ਵੱਡੀ ਰਾਹਤ, ਪੋਸਟਮਾਰਟਮ ਰਿਪੋਰਟ ‘ਚ ਗੋਲੀ ਲੱਗਣ ਨਾਲ ਮੌਤ ਦੀ ਪੁਸ਼ਟੀ

ਦਸਵੀਂ ਦਾ ਪੇਪਰ ਦੇ ਕੇ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਰਾਜਾਸਾਂਸੀ ਹਲਕੇ 'ਚ ਮਹਿਲਾਵਾਂ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀ ਖੁਸ਼ੀ ਵਿੱਚ ਜਾਗੋ ਕੱਢ ਕੇ ਖ਼ੁਸ਼ੀ ਮਨਾਈ

ਪੰਜਾਬ ਸਰਕਾਰ ਵੱਲੋਂ ਆਰਮੀ,ਪੈਰਾਮਿਲਟਰੀ ਫੋਰਸ,ਐਸ.ਐਸ.ਸੀ. ਪੰਜਾਬ ਪੁਲਿਸ ਦੀ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ

ਐਲਪੀਜੀ ਸਿਲੰਡਰ ਬੁਕਿੰਗ ਲਈ ਨਵਾਂ ਨਿਯਮ ਲਾਗੂ, ਹੁਣ 25 ਦਿਨਾਂ ਬਾਅਦ ਹੀ ਹੋਵੇਗੀ ਅਗਲੀ ਬੁਕਿੰਗ

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 400 ਗੁੰਮ ਹੋਏ ਮੋਬਾਈਲ ਫੋਨ ਲੱਭੇ ਅਤੇ ਉਨ੍ਹਾਂ ਨੂੰ ਮਾਲਕਾਂ ਨੂੰ ਦਿੱਤੇ ਗਏ

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ.ਐਮ ਭਗਵੰਤ ਮਾਨ ਦੀ ਅਗਵਾਈ 'ਚ ਦੁਬਾਰਾ ਫਿਰ ਬਣੇਗੀ 'ਆਪ' ਦੀ ਸਰਕਾਰ:ਸੋਨੀਆ ਮਾਨ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਕੁਲਦੀਪ ਸਿੰਘ ਧਾਲੀਵਾਲ