Saturday, October 25, 2025

Chandigarh

ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ

September 09, 2025 08:04 PM
SehajTimes

ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ 1,700 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਸ੍ਰੀ ਭਗਤ ਨੇ ਕਿਹਾ ਕਿ ਇਸ ਨਵੀਂ ਭਰਤੀ ਵਿੱਚ ਸਾਬਕਾ ਸੈਨਿਕਾਂ ਅਤੇ ਗੈਰ-ਸਾਬਕਾ ਸੈਨਿਕਾਂ ਦੋਵਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਇਹ ਅਸਾਮੀਆਂ ਪੁਰਸ਼ਾਂ ਦੇ ਨਾਲ-ਨਾਲ ਮਹਿਲਾ ਉਮੀਦਵਾਰਾਂ ਲਈ ਵੀ ਖੁੱਲ੍ਹੀਆਂ ਹਨ। ਉਨ੍ਹਾਂ ਕਿਹਾ, “ਇਹ ਫੈਸਲਾ ਨਾ ਸਿਰਫ਼ ਸਾਡੀਆਂ ਜੇਲ੍ਹਾਂ ਲਈ ਹੋਰ ਸੁਰੱਖਿਆ ਗਾਰਡ ਪ੍ਰਦਾਨ ਕਰੇਗਾ ਬਲਕਿ ਸਾਬਕਾ ਸੈਨਿਕਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ।”

ਮੀਟਿੰਗ ਦੌਰਾਨ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ ਮਨਜ਼ੂਰਸ਼ੁਦਾ ਗਿਣਤੀ ਵਿੱਚੋਂ 900 ਸੁਰੱਖਿਆ ਗਾਰਡ ਪਹਿਲਾਂ ਹੀ ਭਰਤੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਜੇਲ੍ਹਾਂ ਵਿੱਚ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਬਾਕੀ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ। ਸ੍ਰੀ ਭਗਤ ਨੇ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬਾਕੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇਗੀ। ਸ੍ਰੀ ਭਗਤ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

Have something to say? Post your comment

 

More in Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ

ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ : ਮੁੱਖ ਮੰਤਰੀ

'ਯੁੱਧ ਨਸ਼ਿਆਂ ਵਿਰੁੱਧ’ ਦੇ 236ਵੇਂ ਦਿਨ ਪੰਜਾਬ ਪੁਲਿਸ ਵੱਲੋਂ 685 ਗ੍ਰਾਮ ਹੈਰੋਇਨ ਸਮੇਤ 95 ਨਸ਼ਾ ਤਸਕਰ ਕਾਬੂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਠਾਨਕੋਟ ਦੇ ਪਰਿਵਾਰ ਨੂੰ ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਮਦਦ ਕੀਤੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੋਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ

ਪਿਛਲੇ ਦੋ ਸਾਲਾਂ ਦੇ ਮੁਕਾਬਲੇ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 4 ਗੁਣਾ ਕਮੀ

ਪੰਜਾਬ ਦੀਆਂ ਮੰਡੀਆਂ ਵਿੱਚੋਂ 61.96 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

ਝੋਨਾ ਖਰੀਦ ਸੀਜ਼ਨ 2025 ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ. ਐਸ. ਪੀ. ਦਾ ਲਾਭ ਮਿਲਿਆ

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ