Wednesday, December 17, 2025

Chandigarh

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

September 09, 2025 09:05 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇੱਕ ਇੰਗਲੈਂਡ ਨਿਵਾਸੀ ਐਨਆਰਆਈ ਮਹਿਲਾ, ਜੋ ਇਸ ਸਮੇਂ ਮੁੰਬਈ ਵਿੱਚ ਵੀ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ।
ਬੁਲਾਰੇ ਨੇ ਹੋਰ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ਏ.ਐਸ. ਆਈ. ਨੇ ਸ਼ਿਕਾਇਤਕਰਤਾ ਦੇ ਐਨਆਰਆਈ ਦੋਸਤ ਦੀ ਪੁਲਿਸ ਵੱਲੋਂ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਇੰਨਾਂ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਬੈਂਕ ਦੇ ਏਟੀਐਮ ਤੋਂ ਪੈਸੇ ਕਢਵਾਉਣ ਲਈ ਵੀ ਬਾਹਰ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਦਾਲਤੀ ਕਾਰਵਾਈ ਵਿੱਚ ਉਸਦੇ ਸਾਥੀ ਦੀ ਮਦਦ ਕਰਨ ਬਦਲੇ 5 ਹਜ਼ਾਰ ਰੁਪਏ ਹੋਰ ਮੰਗੇ ਸਨ ਜਿਸਦੀ ਉਸਨੇ ਰਿਕਾਰਡਿੰਗ ਕਰਕੇ ਆਨਲਾਈਨ ਸ਼ਿਕਾਇਤ ਦਰਜ ਕਰਾ ਦਿੱਤੀ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਦੋਸ਼ ਸੱਚੇ ਪਾਏ ਗਏ। ਇਸ ਤੋਂ ਬਾਅਦ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ