Wednesday, September 10, 2025

Chandigarh

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

September 09, 2025 09:09 PM
SehajTimes

ਚੰਡੀਗੜ੍ਹ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ਉੱਤੇ ਇਕ ਰੋਜ਼ਾ ਕਾਨਫਰੰਸ ਕਰਵਾਈ। ਇਸ ਸਮਾਗਮ ਦੌਰਾਨ ਇਸ ਮਹੱਤਵਪੂਰਨ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ, ਵਿੱਤੀ ਸੰਸਥਾਵਾਂ, ਬੈਂਕਾਂ, ਮਨੋਨੀਤ ਖਪਤਕਾਰਾਂ, ਐਮ.ਐਸ.ਐਮ.ਈਜ਼ ਅਤੇ ਉਪਕਰਣ ਨਿਰਮਾਤਾਵਾਂ ਸਮੇਤ ਮੁੱਖ ਭਾਈਵਾਲਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ।

ਇੱਥੇ ਕਿਸਾਨ ਭਵਨ ਵਿਖੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ੍ਰੀਮਤੀ ਨੀਲਿਮਾ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਆਂ ਤੇ ਨਵੀਨਤਾਕਾਰੀ ਊਰਜਾ ਕੁਸ਼ਲ ਤਕਨਾਲੋਜੀਆਂ ਨੂੰ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾ 'ਤੇ ਵੀ ਧਿਆਨ ਕੇਂਦਰਿਤ ਕੀਤਾ ਜਿਸ ਨਾਲ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਉਦਯੋਗ, ਆਵਾਜਾਈ, ਇਮਾਰਤਾਂ ਅਤੇ ਖੇਤੀਬਾੜੀ ਖੇਤਰ ਦੀ ਗਤੀਸ਼ੀਲਤਾ 'ਤੇ ਜ਼ੋਰ ਦਿੱਤਾ ਜੋ ਨਵੇਂ ਮੌਕੇ ਸਿਰਜ ਰਹੇ ਹਨ।

ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲ ਪ੍ਰਾਜੈਕਟ ਲਾਗੂ ਕਰਨ ਲਈ ਪ੍ਰੋਜੈਕਟ ਲਾਗੂ ਕਰਨ ਵਾਲਿਆਂ ਅਤੇ ਫੰਡਿੰਗ ਏਜੰਸੀਆਂ ਦਰਮਿਆਨ ਸੰਚਾਰ ਅਤੇ ਗਿਆਨ ਦੇ ਪਾੜੇ ਨੂੰ ਪੂਰਨ ਦੀ ਲੋੜ ਬਾਰੇ ਚਾਨਣਾ ਪਾਇਆ।

ਆਰਥਿਕ ਵਿਕਾਸ ਅਤੇ ਵਿੱਤੀ ਸਹਾਇਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਰਾਜ-ਵਿਆਪੀ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ, ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ, ਸੂਬੇ ਵੱਲੋਂ ਸਾਫ਼ ਸੁਥਰੀ ਊਰਜਾ ਸਬੰਧੀ ਹੱਲਾਂ 'ਤੇ ਧਿਆਨ ਕੇਂਦ੍ਰਤ ਕਰਕੇ ਊਰਜਾ ਤਬਦੀਲੀ ਵਿੱਚ ਦੇਸ਼ ਦੀ ਅਗਵਾਈ ਕੀਤੀ ਜਾ ਰਹੀ ਹੈ ਅਤੇ ਇਸ ਕਾਨਫਰੰਸ ਦਾ ਉਦੇਸ਼ ਊਰਜਾ ਕੁਸ਼ਲਤਾ ਨੂੰ ਹੋਰ ਬਾਜ਼ਾਰ ਅਨੁਕੂਲ ਬਣਾਉਣਾ ਹੈ। ਕਾਨਫਰੰਸ ਦੌਰਾਨ, ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਦੇ ਭਾਈਵਾਲਾਂ ਵੱਲੋਂ ਵਿਆਪਕ ਪੱਧਰ ‘ਤੇ ਅਪਣਾਏ ਜਾਣ ਲਈ ਸਫਲ ਊਰਜਾ ਕੁਸ਼ਲ ਪ੍ਰੋਜੈਕਟ ਵੀ ਪੇਸ਼ ਕੀਤੇ ਗਏ।

ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸ਼ੀਐਂਸੀ (ਬੀ.ਈ.ਈ.) ਦੇ ਡਾਇਰੈਕਟਰ ਸ੍ਰੀ ਸ਼ਿਆਮ ਸੁੰਦਰ ਨੇ ਊਰਜਾ ਕੁਸ਼ਲਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਬੀ.ਈ.ਈ. ਵੱਲੋਂ ਉਦਯੋਗਾਂ ਲਈ ਪੇਸ਼ ਕੀਤੀਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ ਏ.ਡੀ.ਈ.ਈ.ਟੀ.ਆਈ.ਈ. (ਉਦਯੋਗਾਂ ਅਤੇ ਸੰਸਥਾਵਾਂ ਵਿੱਚ ਊਰਜਾ ਕੁਸ਼ਲ ਤਕਨਾਲੋਜੀਆਂ ਲਾਗੂ ਕਰਨ ਸਬੰਧੀ ਸਹਾਇਤਾ) ਯੋਜਨਾ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।

ਇਸ ਕਾਨਫਰੰਸ ਵਿੱਚ ਪੇਡਾ ਦੇ ਸੀਨੀਅਰ ਅਧਿਕਾਰੀ ਅਤੇ ਉਦਯੋਗਾਂ, ਐਮ.ਐਸ.ਐਮ.ਈਜ਼, ਵਿੱਤੀ ਸੰਸਥਾਵਾਂ/ਬੈਂਕਾਂ, ਐਸ.ਆਈ.ਡੀ.ਬੀ.ਆਈ., ਯੂਨੀਅਨ ਬੈਂਕ ਆਫ਼ ਇੰਡੀਆ, ਯੂਕੋ ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਐਚ.ਡੀ.ਐਫ.ਸੀ. ਬੈਂਕ, ਉਪਕਰਣ ਨਿਰਮਾਤਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਸਨ।

Have something to say? Post your comment

 

More in Chandigarh

ਹਜ਼ਾਰਾਂ ਕਰੋੜ ਦੇ ਨੁਕਸਾਨ ਲਈ ਇੱਕ ਛੋਟਾ ਜਿਹਾ ਰਾਹਤ ਪੈਕੇਜ, ਪੰਜਾਬੀਆਂ ਨਾਲ ਇੱਕ ਭੱਦਾ ਮਜ਼ਾਕ: ਚੀਮਾ

"ਸਿਰਫ਼ ਫੋ਼ਟੋਆਂ ਖਿਚਾਉਣ ਆਏ ਸਨ ਪ੍ਰਧਾਨ ਮੰਤਰੀ "

ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ: ਅਮਨ ਅਰੋੜਾ

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ 'ਤੇ ਇੱਕ "ਬੇਰਹਿਮ ਮਜ਼ਾਕ": ਚੀਮਾ

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ; ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ

ਸਵ. ਮਾਤਾ ਚਰਨ ਕੌਰ ਕੁਰਾਲੀ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਜਲੀ ਭੇਂਟ