Tuesday, December 16, 2025

Chandigarh

ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ: ਹਰਦੀਪ ਸਿੰਘ ਮੁੰਡੀਆਂ

September 10, 2025 08:33 PM
SehajTimes

ਪਿਛਲੇ 24 ਘੰਟਿਆਂ ਦੌਰਾਨ 88 ਹੋਰ ਪਿੰਡ ਹੋਏ ਪ੍ਰਭਾਵਿਤ, ਇੱਕ ਵਿਅਕਤੀ ਦੀ ਹੋਈ ਮੌਤ ਅਤੇ ਲਗਭਗ 1.92 ਲੱਖ ਹੈਕਟੇਅਰ ਫ਼ਸਲਾਂ ਦਾ ਹੋਇਆ ਨੁਕਸਾਨ

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਹੜ੍ਹਾਂ ਦਰਮਿਆਨ ਪਿਛਲੇ 24 ਘੰਟਿਆਂ ਵਿੱਚ ਸੂਬੇ 'ਚ ਹੋਰ 88 ਪਿੰਡ, 374 ਲੋਕ ਅਤੇ 55 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ ਤੱਕ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2185 ਅਤੇ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,466 ਤੱਕ ਪਹੁੰਚ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਫ਼ਿਰੋਜ਼ਪੁਰ ਵਿੱਚ ਇੱਕ ਹੋਰ ਵਿਅਕਤੀ ਦੀ ਜਾਨ ਚਲੀ ਗਈ ਹੈ ਜਿਸ ਨਾਲ 15 ਜ਼ਿਲ੍ਹਿਆਂ ਵਿੱਚ ਕੁੱਲ ਮੌਤਾਂ ਦੀ ਗਿਣਤੀ 53 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿੱਚ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ 91 ਹੋਰ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਬਚਾਏ ਗਏ ਲੋਕਾਂ ਦੀ ਗਿਣਤੀ 23,297 ਹੋ ਗਈ ਹੈ। ਮੌਜੂਦਾ ਸਮੇਂ ਸੂਬੇ ਭਰ ਵਿੱਚ 115 ਰਾਹਤ ਕੈਂਪ ਜਾਰੀ ਹਨ, ਜਿਨ੍ਹਾਂ ਵਿੱਚ 4533 ਲੋਕ ਬਸੇਰਾ ਕਰ ਰਹੇ ਹਨ।

ਫ਼ਸਲਾਂ ਦੇ ਖ਼ਰਾਬੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 18 ਜ਼ਿਲ੍ਹਿਆਂ ਵਿੱਚ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਕੁੱਲ ਰਕਬਾ 1,91,981.45 ਹੈਕਟੇਅਰ ਤੱਕ ਪਹੁੰਚ ਗਿਆ ਹੈ।

ਮਾਲ ਮੰਤਰੀ ਨੇ ਦੱਸਿਆ ਕਿ 10 ਸਤੰਬਰ ਤੱਕ 22 ਜ਼ਿਲ੍ਹਿਆਂ ਦੇ 2185 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਪ੍ਰਭਾਵਿਤ ਆਬਾਦੀ ਦੀ ਗਿਣਤੀ 3,88,466 ਤੱਕ ਪਹੁੰਚ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐਨ.ਡੀ.ਆਰ.ਐਫ ਦੀਆਂ 14 ਟੀਮਾਂ, ਐਸ.ਡੀ.ਆਰ.ਐਫ ਦੀਆਂ 2 ਟੀਮਾਂ, ਫ਼ੌਜ ਦੀਆਂ 18 ਟੁਕੜੀਆਂ ਅਤੇ 1 ਇੰਜੀਨੀਅਰ ਟਾਸਕ ਫੋਰਸ ਤਾਇਨਾਤ ਹੈ। ਭਾਰਤੀ ਹਵਾਈ ਸੈਨਾ ਅਤੇ ਫ਼ੌਜ ਦੇ ਲਗਭਗ 30 ਹੈਲੀਕਾਪਟਰ ਬਚਾਅ ਕਾਰਜਾਂ ਵਿੱਚ ਸਹਾਇਤਾ ਕਰ ਰਹੇ ਹਨ। ਇਸ ਤੋਂ ਇਲਾਵਾ ਮੌਜੂਦਾ ਰਾਹਤ ਕਾਰਜਾਂ ਵਿੱਚ 182 ਕਿਸ਼ਤੀਆਂ ਸ਼ਾਮਲ ਹਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ