Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Chandigarh

ਪ੍ਰਧਾਨ ਮੰਤਰੀ ਨੇ ਪੰਜਾਬ ਅਤੇ ਪੰਜਾਬੀਆਂ ਦਾ ਅਪਮਾਨ ਕੀਤਾ

September 10, 2025 08:35 PM
SehajTimes

"ਹਿੰਦੀ ਨਹੀਂ ਆਤੀ" ਵਾਲੀ ਟਿੱਪਣੀ ਕਰਕੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼: ਹਰਦੀਪ ਸਿੰਘ ਮੁੰਡੀਆਂ

ਕਿਹਾ, ਭਿਆਨਕ ਹੜ੍ਹਾਂ 'ਚ ਲੋਕ ਡੁੱਬ ਰਹੇ ਹਨ ਤੇ ਪ੍ਰਧਾਨ ਮੰਤਰੀ ਨੂੰ ਮਜ਼ਾਕ ਸੁੱਝ ਰਿਹੈ

"ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸਿਰਫ਼ ਸਾਡੇ ਲਈ ਪ੍ਰੋਟੋਕੋਲ"

"ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਭਾਜਪਾ ਆਗੂਆਂ ਦੀਆਂ ਗੱਡੀਆਂ ਅਤੇ ਮੋਬਾਈਲਾਂ ਸਬੰਧੀ ਵੱਖ ਅਤੇ ਸਾਡੇ ਲਈ ਵੱਖ ਨਿਯਮ ਬਣਾਏ"

ਚੰਡੀਗੜ੍ਹ : ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਪੰਜਾਬ ਲਈ ਰਾਹਤ ਰਾਸ਼ੀ ਵਧਾਉਣ ਦੀ ਮੰਗ ਕਰਨ 'ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੀਤੇ "ਹਿੰਦੀ ਨਹੀਂ ਆਤੀ" ਜਿਹੇ ਵਿਅੰਗ ਬਾਰੇ ਸੂਬੇ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਅਜਿਹੀ ਟਿੱਪਣੀ ਕਰਕੇ ਪ੍ਰਧਾਨ ਮੰਤਰੀ ਨੇ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।

ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਭਿਆਨਕ ਹੜ੍ਹਾਂ ਵਿੱਚ ਲੋਕ ਡੁੱਬ ਰਹੇ ਹਨ ਤਾਂ ਅਜਿਹੇ ਮੌਕੇ ਪ੍ਰਧਾਨ ਮੰਤਰੀ ਨੂੰ ਮਜ਼ਾਕ ਸੁੱਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਹੜ੍ਹ ਪ੍ਰਭਾਵਿਤ ਪੰਜਾਬ ਦੀ ਬੀਤੇ ਕੱਲ੍ਹ ਕੀਤੀ ਫੇਰੀ ਸਿਰਫ਼ ਪੀ.ਆਰ ਐਕਸਰਸਾਈਜ਼ ਸੀ ਜਿਸ ਦਾ ਪੰਜਾਬ ਦੇ ਲੋਕਾਂ ਦਾ ਭਲਾ ਕਰਨਾ ਬਿਲਕੁਲ ਵੀ ਉਦੇਸ਼ ਨਹੀਂ ਸੀ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਪੰਜਾਬ ਦੇ ਲੋਕਾਂ ਦੀ ਪ੍ਰਤੀਨਿਧਤਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀਆਂ ਲਈ ਵੱਖ ਪ੍ਰੋਟੋਕੋਲ ਅਪਣਾਇਆ ਗਿਆ ਜਦਕਿ ਭਾਜਪਾ ਆਗੂਆਂ ਲਈ ਕੋਈ ਪ੍ਰੋਟੋਕੋਲ ਨਹੀਂ ਸੀ। ਉਨ੍ਹਾਂ ਦੱਸਿਆ ਕਿ ਮੁਲਾਕਾਤ ਵਾਲੇ ਸਥਾਨ ਤੋਂ ਕਾਫ਼ੀ ਪਿੱਛੇ ਹੀ ਸਾਨੂੰ ਗੱਡੀਆਂ ਵਿੱਚੋਂ ਉਤਾਰ ਦਿੱਤਾ ਗਿਆ ਜਦਕਿ ਭਾਜਪਾ ਆਗੂ ਆਪਣੀਆਂ ਨਿੱਜੀ ਗੱਡੀਆਂ ਵਿੱਚ ਮੁਲਾਕਾਤ ਵਾਲੇ ਸਥਾਨ ਤੋਂ ਬਿਲਕੁਲ ਬਾਹਰ ਜਾ ਕੇ ਉੱਤਰੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਾਡੇ ਫੋਨ ਬਾਹਰ ਜਮ੍ਹਾਂ ਕਰਵਾ ਲਏ ਗਏ ਜਦਕਿ ਭਾਜਪਾ ਆਗੂ ਅਤੇ ਉੱਥੇ ਤਾਇਨਾਤ ਸੁਰੱਖਿਆ ਅਮਲਾ ਆਪਣੇ ਫੋਨ ਬਿਨਾਂ ਕਿਸੇ ਰੋਕ-ਟੋਕ ਤੋਂ ਵਰਤ ਰਹੇ ਸਨ।

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸਾਡੇ ਸਾਰਿਆਂ ਦੇ ਸਾਂਝੇ ਅਤੇ ਸਤਿਕਾਰਯੋਗ ਹਨ ਪਰ ਮੈਨੂੰ ਇਹ ਸਮਝ ਨਹੀਂ ਪਈ ਕਿ ਇਹ ਕਿੱਥੋਂ ਦਾ ਪ੍ਰੋਟੋਕੋਲ ਹੈ ਕਿ ਪ੍ਰਧਾਨ ਮੰਤਰੀ ਨਾਲ ਕੋਈ ਹੱਥ ਨਹੀਂ ਮਿਲਾ ਸਕਦਾ ਕਿਉਂਕਿ ਸਾਨੂੰ ਪਹਿਲਾਂ ਹੀ ਹੁਕਮ ਚਾੜ੍ਹ ਦਿੱਤਾ ਗਿਆ ਕਿ ਤੁਸੀਂ ਪ੍ਰਧਾਨ ਮੰਤਰੀ ਨਾਲ ਹੱਥ ਨਹੀਂ ਮਿਲਾਉਣਾ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਅਧਿਕਾਰੀਆਂ ਨੇ ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ ਅਤੇ ਵੀਡਿਓਜ਼ ਰਾਹੀਂ ਸੂਬੇ ਵਿੱਚ ਆਏ ਹੜ੍ਹਾਂ ਬਾਰੇ ਜਾਣੂ ਕਰਵਾਇਆ ਜਿਸ ‘ਤੇ ਪ੍ਰਧਾਨ ਮੰਤਰੀ ਖ਼ੁਦ ਮੰਨੇ ਕਿ ਹਿਮਾਚਲ ਪ੍ਰਦੇਸ਼ ਨਾਲੋਂ ਕਿਤੇ ਜ਼ਿਆਦਾ ਨੁਕਸਾਨ ਪੰਜਾਬ ਵਿੱਚ ਹੋਇਆ ਹੈ ਪਰ ਜਦੋਂ ਮੈਂ ਉਨ੍ਹਾਂ ਨੂੰ ਹੱਥ ਜੋੜ ਕੇ 1600 ਕਰੋੜ ਰੁਪਏ ਦੀ ਥਾਂ ਵੱਧ ਰਾਹਤ ਰਾਸ਼ੀ ਐਲਾਨਣ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਮੇਰੀ ਗੱਲ ਨੂੰ ਦਰਕਿਨਾਰ ਕਰਦਿਆਂ ਮਜ਼ਾਕੀਆ ਅੰਦਾਜ਼ ਵਿੱਚ ਕਿਹਾ ਕਿ "ਆਪ ਕੋ ਹਿੰਦੀ ਨਹੀਂ ਆਤੀ, ਮੈਨੇ 1600 ਕਰੋੜ ਦੇਨੇ ਕੀ ਘੋਸ਼ਣਾ ਤੋ ਕੀ ਹੈ।" ਜਦੋਂ ਮੈਂ ਕਿਹਾ ਕਿ ਇਹ ਰਾਹਤ ਰਾਸ਼ੀ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ ਤਾਂ ਉਨ੍ਹਾਂ ਫਿਰ ਕਹਿਣਾ ਸ਼ੁਰੂ ਕਰ ਦਿੱਤਾ ਕਿ "ਇਸ ਕੋ ਹਿੰਦੀ ਸਿਖਾਓ" ਅਤੇ ਨਾਲ ਹੀ ਪੰਜਾਬ ਦੇ ਭਾਜਪਾ ਆਗੂ ਵੀ ਉਨ੍ਹਾਂ ਦੀ ਹਾਂ ਵਿੱਚ ਹਾਂ ਮਿਲਾਉਂਦਿਆਂ ਮੈਨੂੰ ਹੀ ਚੁੱਪ ਕਰਨ ਲਈ ਆਖਣ ਲੱਗੇ।

ਉਨ੍ਹਾਂ ਸਵਾਲ ਕੀਤਾ ਕਿ ਜੇ ਇਸੇ ਤਰ੍ਹਾਂ ਦੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਦੇਸ਼ ਦੇ ਦੱਖਣੀ ਸੂਬੇ ਵਿੱਚ ਗਏ ਹੁੰਦੇ ਤਾਂ ਕੀ ਉੱਥੇ ਵੀ ਅਜਿਹਾ ਗੰਭੀਰ ਮੁੱਦਾ ਉਠਾਉਣ ਵਾਲੇ ਲੋਕਾਂ ਨੂੰ ਚੁੱਪ ਕਰਵਾਉਣ ਲਈ "ਹਿੰਦੀ ਸਿਖਾਓ" ਵਰਗੇ ਜਵਾਬ ਦੇਣਗੇ?

ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਵੀ ਬਹੁਤ ਦੁੱਖ ਹੈ ਕਿ ਜਦੋਂ ਪੰਜਾਬ ਪਿਛਲੇ 40 ਸਾਲਾਂ ਦੌਰਾਨ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਤਾਂ ਪੰਜਾਬ ਭਾਜਪਾ ਇਕਾਈ ਦੇ ਆਗੂ ਪੰਜਾਬ ਅਤੇ ਪੰਜਾਬੀਆਂ ਨਾਲ ਖੜ੍ਹਨ ਦੀ ਥਾਂ ਆਪਣੇ ਆਕਾ ਨੂੰ ਖ਼ੁਸ਼ ਕਰਨ ਲਈ ਸਾਡੀ ਆਵਾਜ਼ ਬੰਦ ਕਰਨ ਦਾ ਯਤਨ ਕਰ ਰਹੇ ਹਨ।

ਮਾਲ ਮੰਤਰੀ ਨੇ ਕਿਹਾ ਕਿ ਜਦੋਂ ਮੈਂ ਪ੍ਰਧਾਨ ਮੰਤਰੀ ਨੂੰ ਰਾਹਤ ਰਾਸ਼ੀ ਵਧਾਉਣ ਦੀ ਬੇਨਤੀ ਕਰ ਰਿਹਾ ਸੀ ਤਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਮੇਰਾ ਹੱਥ ਘੁੱਟ ਕੇ ਮੈਨੂੰ ਚੁੱਪ ਕਰ ਜਾਣ ਲਈ ਕਹਿ ਰਹੇ ਸਨ ਜਿਸ ਤੋਂ ਸਪੱਸ਼ਟ ਪਤਾ ਚਲਦਾ ਹੈ ਕਿ ਉਹ ਪੰਜਾਬ ਦਾ ਬਿਲਕੁਲ ਵੀ ਭਲਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਬਿੱਟੂ ਨਾਲ ਉਸ ਮੌਕੇ 'ਤੇ ਮੌਜੂਦ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਚੁੱਪ ਧਾਰੀ ਖੜ੍ਹੇ ਰਹੇ।

Have something to say? Post your comment

 

More in Chandigarh

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਦੇ ਟਾਕਰੇ ਲਈ ਲਈ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 200 ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਦਿੱਤੀ ਸਿਖਲਾਈ

ਐਸ.ਸੀ. ਕਮਿਸ਼ਨ ਵੱਲੋਂ ਡੀ.ਐਸ.ਪੀ. ਤਲਬ

ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ 'ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ

ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ 'ਤੇ ਦਿੱਤਾ ਜ਼ੋਰ

ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ