Wednesday, December 17, 2025

Chandigarh

ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

September 10, 2025 08:46 PM
SehajTimes

ਚੰਡੀਗੜ੍ਹ : ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ.ਐਸ.ਐਚ.ਏ) ਅਤੇ ਆਸ਼ਾ ਫੈਸੀਲੀਟੇਟਰ ਹੁਣ ਛੇ ਮਹੀਨੇ ਦੀ ਜਣੇਪਾ ਛੁੱਟੀ ਦੇ ਹੱਕਦਾਰ ਹੋਣਗੇ। ਇਹ ਲਾਭ ਜਣੇਪਾ ਲਾਭ ਐਕਟ, 1961 ਦੇ ਉਪਬੰਧਾਂ ਅਧੀਨ ਦਿੱਤ ਜਾਵੇਗਾ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ ਜਿਸ ਵਿੱਚ ਇਸਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅਪ੍ਰੈਲ, 2017 ਦਾ ਇੱਕ ਸਰਕੂਲਰ ਪਹਿਲਾਂ ਹੀ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ ਕਵਰ ਕਰਦਾ ਹੈ, ਭਾਵੇਂ ਉਹ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੀਆਂ ਹੋਣ, ਸਲਾਹਕਾਰਾਂ ਵਜੋਂ, ਜਾਂ ਕਿਸੇ ਏਜੰਸੀ ਰਾਹੀਂ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਪਹਿਲਾਂ ਹੀ ਠੇਕੇ, ਸਲਾਹਕਾਰ ਅਤੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਮੈਟਰਨਿਟੀ ਬੈਨੀਫਿਟ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸੇ ਦੇ ਮੱਦੇਨਜ਼ਰ, ਵਿੱਤ ਵਿਭਾਗ ਨੇ ਹੁਣ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਮੈਟਰਨਿਟੀ ਬੈਨੀਫਿਟ ਐਕਟ, 1961 ਦੇ ਤਹਿਤ ‘ਆਸ਼ਾ’ ਅਤੇ ‘ਆਸ਼ਾ ਫੈਸੀਲੀਟੇਟਰਾਂ’ ਨੂੰ ਛੇ ਮਹੀਨੇ ਦੀ ਮੈਟਰਨਿਟੀ ਲੀਵ ਦੇਣ ਦੀ ਬੇਨਤੀ ਨੂੰ ਅਧਿਕਾਰਤ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਹੈ ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਦਾ ‘ਆਸ਼ਾ ਵਰਕਰਾਂ’ ਦੇ ਜੀਵਨ 'ਤੇ ਪਰਿਵਰਤਨਸ਼ੀਲ ਪ੍ਰਭਾਵ ਪੈਣ ਦੀ ਉਮੀਦ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਪਰਿਵਾਰਕ ਅਤੇ ਦੇਖਭਾਲ ਦੀਆਂ ਭੂਮਿਕਾਵਾਂ ਨਾਲ ਪੇਸ਼ੇਵਰ ਜ਼ਿੰਮੇਵਾਰੀਆਂ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਣੇਪਾ ਛੁੱਟੀ ਨੂੰ ਸੰਸਥਾਗਤ ਬਣਾ ਕੇ ਪੰਜਾਬ ਸਰਕਾਰ ਨੇ ਜਨਤਕ ਸੇਵਾ ਦੇ ਮੋਹਰੀ ਮੋਰਚਿਆਂ 'ਤੇ ਔਰਤਾਂ ਦੀ ਸਿਹਤ, ਮਾਣ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ