Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ 'ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

September 10, 2025 08:49 PM
SehajTimes

ਪਾਕਿਸਤਾਨ-ਅਧਾਰਤ ਸਮੱਗਲਰ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਕਰ ਰਹੇ ਸਨ ਵਰਤੋਂ: ਸੀਪੀ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : 8.1 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ 'ਤੇ ਤੁਰੰਤ ਕਾਰਵਾਈ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਚਾਰ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ, .30 ਬੋਰ ਪਿਸਤੌਲ ਸਮੇਤ ਇੱਕ ਮੈਗਜ਼ੀਨ ਬਰਾਮਦ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਜ਼ਬਤ ਕੀਤੀ ਗਈ ਹੈਰੋਇਨ 20.1 ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ (50) ਅਤੇ ਉਸਦਾ ਪੁੱਤਰ ਗੁਰਦਿੱਤ ਸਿੰਘ (22) ਦੋਵੇਂ ਵਾਸੀ ਪਿੰਡ ਨਾਰਲਾ, ਤਰਨਤਾਰਨ; ਮਲਕੀਤ ਸਿੰਘ (50) ਵਾਸੀ ਪਿੰਡ ਡੱਲ, ਤਰਨਤਾਰਨ ਅਤੇ ਗੁਰਜੀਤ ਸਿੰਘ (29) ਵਾਸੀ ਪਿੰਡ ਕੋਟਲੀ ਸਾਕਾ, ਅਜਨਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਬਦਨਾਮ ਨਸ਼ਾ ਤਸਕਰ ਸੋਨੀ ਸਿੰਘ ਉਰਫ਼ ਸੋਨੀ ਨੂੰ ਉਸ ਦੇ ਚਾਰ ਸਾਥੀਆਂ - ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ - ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕਰਨ ਉਪਰੰਤ ਹਾਸਲ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 8.1 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਾਜ਼ਾ ਗ੍ਰਿਫ਼ਤਾਰੀਆਂ ਨਾਲ ਤਰਨਤਾਰਨ ਅਤੇ ਅੰਮ੍ਰਿਤਸਰ ਪੇਂਡੂ ਖੇਤਰਾਂ ਵਿੱਚ ਸਰਹੱਦ ਪਾਰੋਂ ਚੱਲ ਰਹੇ ਕਾਰਟੈਲ ਦੇ ਇੱਕ ਹੋਰ ਮਜ਼ਬੂਤ ਗਠਜੋੜ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਦੋਸ਼ੀ ਇੱਕ ਦੂਜੇ ਨਾਲ ਅਤੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਗੱਲਬਾਤ ਕਰਨ ਲਈ ਵਟਸਐਪ ਦੀ ਵਰਤੋਂ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਗੁਰਸੇਵਕ ਸਿੰਘ ਨੇ ਖੁਲਾਸਾ ਕੀਤਾ ਕਿ ਪਿਓ-ਪੁੱਤਰ, ਗੁਰਭੇਜ ਸਿੰਘ ਅਤੇ ਗੁਰਦਿੱਤ ਸਿੰਘ, ਮਲਕੀਤ ਸਿੰਘ ਨਾਲ ਮਿਲ ਕੇ ਇਸ ਖੇਤਰ ਵਿੱਚ ਡਰੱਗ ਸਿੰਡੀਕੇਟ ਚਲਾ ਰਹੇ ਸਨ। ਉਨ੍ਹਾਂ ਦੱਸਿਆ ਕਿ ਗੁਰਭੇਜ ਸਿੰਘ ਤਰਨਤਾਰਨ ਸੈਕਟਰ ਦੇ ਸਰਹੱਦੀ ਖੇਤਰ ਵਿੱਚ ਤਸਕਰੀ ਕਾਰਵਾਈਆਂ ਨੂੰ ਅੰਜਾਮ ਦੇ ਰਿਹਾ ਸੀ ਅਤੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਦਾ ਸੀ।

ਸੀਪੀ ਨੇ ਕਿਹਾ ਕਿ ਦੋਸ਼ੀ ਗੁਰਭੇਜ ਸਿੰਘ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਆਪਣੇ ਸਾਥੀ ਮਲਕੀਤ ਸਿੰਘ ਦੀ ਮਾਲਕੀ ਵਾਲੇ ਖੇਤਾਂ ਵਿੱਚ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਦਾ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਗੁਰਭੇਜ ਹੈਰੋਇਨ ਦੀ ਖੇਪਾਂ ਨੂੰ ਸੁਰੱਖਿਅਤ ਢੰਗ ਨਾਲ ਛੁਪਾਉਣ ਲਈ ਪਸ਼ੂਆਂ ਦੇ ਵਾੜਿਆਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਸਦੇ ਖੁਲਾਸੇ ਤੋਂ ਬਾਅਦ, ਉਸਦੇ ਘਰ ਵਿੱਚ ਪਲਾਸਟਿਕ ਦੇ ਡੱਬਿਆਂ ਵਿੱਚ ਬੰਦ ਕਰਕੇ ਮਿੱਟੀ ਦੇ ਟੋਏ ਵਿੱਚ ਰੱਖੀ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਸੀਪੀ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਤੋਂ ਬਾਅਦ ਗੁਰਜੀਤ ਸਿੰਘ ਦੀ ਪਛਾਣ ਅਤੇ ਗ੍ਰਿਫ਼ਤਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਸ ਦੇ ਘਰ ਦੀ ਤਲਾਸ਼ੀ ਦੌਰਾਨ 2.006 ਕਿਲੋ ਹੈਰੋਇਨ, ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ ਮੈਗਜ਼ੀਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਿਸਤੌਲ ਉਸਦੇ ਬੈੱਡ ਦੇ ਗੱਦੇ ਅੰਦਰ ਛੁਪਾਇਆ ਹੋਇਆ ਸੀ। ਇਸ ਸਬੰਧੀ, ਐਫਆਈਆਰ ਨੰਬਰ 177 ਮਿਤੀ 06-09-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 27-ਏ, 21-ਸੀ ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ