Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਤੁਹਾਡਾ ਕਰਜ਼ਦਾਰ ਹੈ: ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਵੱਲੋਂ ਧੰਨਵਾਦ

September 11, 2025 02:19 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਉੱਘੇ ਉਦਯੋਗਪਤੀ ਪ੍ਰਿਤਪਾਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ, ਜੋ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਹਨ, ਨੇ ਸਮਾਜ ਸੇਵੀ ਲੋਕਾਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੋਵਾਂ ਸਮਾਜ ਸੇਵੀਆਂ ਵੱਲੋਂ ਕੀਤਾ ਗਿਆ ਮਿਸਾਲੀ ਕੰਮ ਸੱਚਮੁੱਚ ਸ਼ਲਾਘਾਯੋਗ ਹੈ ਕਿਉਂਕਿ ਦੋਵੇਂ ਹੀ ਮਿਸ਼ਨਰੀ ਭਾਵਨਾ ਨਾਲ ਹੜ੍ਹ ਪੀੜਤਾਂ ਦੀ ਸੇਵਾ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਲੋਕ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਫਰਾਖਦਿਲੀ ਨਾਲ 'ਮੁੱਖ ਮੰਤਰੀ ਰਾਹਤ ਫੰਡ' ਵਿੱਚ ਯੋਗਦਾਨ ਪਾ ਰਹੇ ਹਨ। ਇਸ ਔਖੀ ਘੜੀ ਵਿੱਚ ਦੁਖੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਮਦਦ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਉਪਰਾਲੇ ਕੁਦਰਤੀ ਕਹਿਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਬਹੁਤ ਸਹਾਈ ਸਾਬਤ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਾਨੀ ਸੱਜਣਾਂ ਵੱਲੋਂ ਦਿਖਾਈ ਗਈ ਦਰਿਆਦਿਲੀ ਯਕੀਨੀ ਤੌਰ 'ਤੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਪਹਿਲਾਂ ਹੀ ਵੱਡਾ ਨੁਕਸਾਨ ਹੋਇਆ ਹੈ ਅਤੇ ਸੂਬਾ ਸਰਕਾਰ ਨੇ ਲੋਕਾਂ ਨੂੰ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ