Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

September 11, 2025 03:25 PM
SehajTimes

ਸਾਰੇ ਨਿਗਮ ਪਰਿਸ਼ਦ ਵਿੱਚ ਸਵੱਛਤਾ ਮੁਹਿੰਮ ਚਲਾਈ ਜਾਵੇਗੀ - ਕੈਬੀਨੇਟ ਮੰਤਰੀ

ਇਸ ਸਾਲ ਦੇ ਆਖੀਰ ਤੱਕ ਸਾਰੇ ਨਿਗਮਾਂ ਵਿੱਚ ਚੱਲੇਗਾ ਸਵੱਛਤਾ ਸਰਵੇਖਣ - ਵਿਪੁਲ ਗੋਇਲ

ਮੁੱਢਲੀ ਸਹੂਲਤਾਂ ਦਾ ਧਿਆਨ ਰੱਖਦੇ ਹੋਏ ਆਮ ਜਨਤਾ ਦੇ ਅਨੁਰੂਪ ਕੰਮ ਕਰਨ ਜਨ ਪ੍ਰਤੀਨਿਧੀ - ਕੈਬੀਨੇਟ ਮੰਤਰੀ

ਚੰਡੀਗੜ੍ਹ : ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਅੱਜ ਮੇਅਰ ਪਰਿਸ਼ਦ ਦੀ ਇੱਕ ਮਹਤੱਵਪੂਰਣ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ 17 ਸਤੰਬਰ ਤੋਂ 2 ਅਕਤੂਬਰ 2025 ਤੱਕ ਆਯੋਜਿਤ ਹੋਣ ਵਾਲੇ ਸੇਵਾ ਪਖਵਾੜੇ ਦੀ ਤਿਆਰੀਆਂ ਦੀ ਵਿਸਤਾਰ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਸਵੱਛਤਾ ਮੁਹਿੰਮ ਅਤੇ ਸ਼ਹਿਰੀ ਵਿਕਾਸ ਕੰਮਾਂ 'ਤੇ ਵਿਸ਼ੇਸ਼ ਜੋਰ ਦਿੱਤਾ ਗਿਆ, ਤਾਂ ਜੋ ਸੂਬੇ ਦੇ ਸਾਰੇ ਨਗਰ ਨਿਗਮ ਸਵੱਛ, ਸੁੰਦਰ ਅਤੇ ਸਹੂਲਤਯੁਕਤ ਬਣ ਸਕਣ। ਮੀਟਿੰਗ ਵਿੱਚ ਮੰਤਰੀ ਸ੍ਰੀ ਗੋਇਲ ਨੈ ਨਿਰਦੇਸ਼ ਦਿੱਤੇ ਕਿ ਸੇਵਾ ਪਖਵਾੜੇ ਦੌਰਾਨ ਸਾਰੇ ਨਗਰ ਨਿਗਮਾਂ ਵਿੱਚ ਸਵੱਛਤਾ ਮੁਹਿੰਮ ਨੂੰ ਵਿਆਪਕ ਪੱਧਰ 'ਤੇ ਚਲਾਇਆ ਜਾਵੇ। ਉਨ੍ਹਾਂ ਨੇ ਸਾਰੇ ਮੇਅਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸਵੱਛਤਾ ਲਈ ਸਿਹਤ ਮੁਕਾਬਲੇ ਨੂੰ ਪ੍ਰੋਤਸਾਹਨ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਸਵੱਛਤਾ ਨਾਲ ਸਬੰਧਿਤ ਜਾਗਰੁਕਤਾ ਪ੍ਰੋਗਰਾਮ, ਕੂੜਾ ਪ੍ਰਬੰਧਨ, ਅਤੇ ਪਬਲਿਕ ਥਾਵਾਂ ਦੀ ਸਫਾਈ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਮੰਤਰੀ ਨੇ ਦਸਿਆ ਕਿ ਇਸ ਸਾਲ ਦੇ ਆਖੀਰ ਤੱਕ ਸਾਰੇ ਨਗਰ ਨਿਗਮਾਂ ਵਿੱਚ ਸਵੱਛਤਾ ਸਰਵੇਖਣ ਆਯੋਜਿਤ ਕੀਤਾ ਜਾਵੇਗਾ, ਜਿਸ ਦੇ ਤਹਿਤ ਨਿਗਮਾਂ ਦੀ ਸਵੱਛਤਾ ਅਤੇ ਬੁਨਿਆਦੀ ਢਾਂਚੇ ਦੇ ਪ੍ਰਦਰਸ਼ਨ ਦਾ ਮੁਲਾਂਕਣ ਹੋਵੇਗਾ। ਉਨ੍ਹਾਂ ਨੇ ਮੇਅਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਰਵੇਖਣ ਨੂੰ ਗੰਭੀਰਤਾ ਨਾਲ ਲੈਣ ਅਤੇ ਆਪਣੇ ਖੇਤਰਾਂ ਨੂੰ ਰਾਸ਼ਟਰੀ ਪੱਧਰ 'ਤੇ ਸਵੱਛਤਾ ਰੈਂਕਿੰਗ ਵਿੱਚ ਮੋਹਰੀ ਬਨਾਉਣ ਲਈ ਠੋਸ ਕਦਮ ਚੁੱਕਣ।

ਮੀਟਿੰਗ ਵਿੱਚ ਸ੍ਰੀ ਵਿਪੁਲ ਗੋਇਲ ਨੇ ਸਾਰੇ ਮੇਅਰਾਂ ਤੋਂ ਉਨ੍ਹਾਂ ਦੇ ਨਗਰ ਨਿਗਮਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਵਿਸਤਾਰ ਬਿਊਰਾ ਲਿਆ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਜਨਪ੍ਰਤੀਨਿਧੀਆਂ ਨੂੰ ਮੁੱਢਲੀ ਸਹੂਲਤਾਂ ਜਿਵੇਂ ਪੇਯਜਲ, ਸੜਕ, ਸਟ੍ਰੀਟ ਲਾਇਟ ਅਤੇ ਸੀਵਰੇਜ਼ ਵਿਵਸਥਾ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਵਿਕਾਸ ਕੰਮਾਂ ਨੂੰ ਆਮ ਜਨਮਾਨਸ ਦੀ ਜਰੂਰਤਾਂ ਅਤੇ ਉਮੀਦਾਂ ਦੇ ਅਨੁਰੂਪ ਪੂਰਾ ਕੀਤਾ ਜਾਵੇ, ਤਾਂ ਜੋ ਨਾਗਰਿਕਾਂ ਨੂੰ ਬਿਹਤਰ ਜੀਵਨ ਪੱਧਰ ਮਿਲ ਸਕੇ। ਮੰਤਰੀ ਨੇ ਸਾਰੇ ਮੇਅਰਾਂ ਅਤੇ ਨਿਗਮ ਅਧਿਕਾਰੀਆਂ ਨੂੰ ਸਵੱਛਤਾ ਅਤੇ ਵਿਕਾਸ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਵੱਛਤਾ ਸਿਰਫ ਇੱਕ ਮੁਹਿੰਮ ਨਹੀਂ, ਸਗੋ ਇੱਕ ਜੀਵਨਸ਼ੈਲੀ ਹੋਣੀ ਚਾਹੀਦੀ ਹੈ। ਇਸ ਦੇ ਲਈ ਜਨਸਹਿਭਾਗਤਾ ਨੁੰ ਪ੍ਰੋਤਸਾਹਨ ਦੇਣਾ ਜਰੂਰੀ ਹੈ। ਉਨ੍ਹਾਂ ਨੇ ਮੇਅਰਾਂ ਨੂੰ ਅਪੀਲ ਕੀਤੀ ਕਿ ਊਹ ਸਥਾਨਕ ਨਿਵਾਸੀਆਂ, ਸਵੈਸੇਵੀ ਸੰਗਠਨਾਂ ਅਤੇ ਨੌਜੁਆਨਾਂ ਨੂੰ ਸਵੱਛਤਾ ਮੁਹਿੰਮ ਵਿੱਚ ਸ਼ਾਮਿਲ ਕਰਨ।

ਮੀਟਿੰਗ ਵਿੱਚ ਮੰਤਰੀ ਨੇ 17 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੇਵਾ ਪਖਵਾੜੇ ਲਈ ਸਾਰੇ ਨਗਰ ਨਿਗਮਾਂ ਨੂੰ ਆਪਣੀ ਤਿਆਰੀਆਂ ਤੇਜ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਸਵੱਛਤਾ ਦੇ ਨਾਲ-ਨਾਲ ਸਮਾਜਿਕ ਜਾਗਰੁਕਤਾ, ਰੁੱਪ ਲਗਾਉਣੇ ਅਤੇ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਨਾਉਣ 'ਤੇ ਜੋਰ ਦਿੱਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਇਹ ਪਖਵਾੜਾ ਨਾ ਸਿਰਫ ਸਵੱਛਤਾ ਸਗੋ ਕਮਿਉਨਿਟੀ ਵਿਕਾਸ ਲਈ ਵੀ ਇੱਕ ਮਹਤੱਵਪੂਰਣ ਮੌਕਾ ਹੋਵੇਗਾ। ਸ੍ਰੀ ਗੋਇਲ ਨੇ ਜਨਪ੍ਰਤੀਨਿਧੀਆਂ ਨੂੰ ਕਿਹਾ ਕਿ ਉਹ ਆਪਣੀ ਜਿਮੇਵਾਰੀਆਂ ਨੂੰ ਪੂਰੀ ਜਿਮੇਵਾਰੀ ਨਾਲ ਨਿਭਾਉਣ ਅਤੇ ਜਨਤਾ ਦੀ ਸਮਸਿਆਵਾਂ ਦਾ ਤੁਰੰਤ ਹੱਲ ਕਰਨ। ਉਨ੍ਹਾਂ ਨੇ ਜੋਰ ਦਿੱਤਾ ਕਿ ਵਿਕਾਸ ਕੰਮਾਂ ਵਿੱਚ ਪਾਰਦਰਸ਼ਿਤਾ ਅਤੇ ਗੁਣਵੱਤਾ ਯਕੀਨੀ ਕੀਤੀ ਜਾਵੇ।

ਇਸ ਮੀਟਿੰਗ ਵਿੱਚ ਸ਼ਹਿਰੀ ਸਥਾਨਕ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਵਿਕਾਸ ਗੁਪਤਾ ਅਤੇ ਵੱਖ-ਵੱਖ ਨਿਗਮ ਪਰਿਸ਼ਦ ਦੇ ਮੇਅਰ ਮੌਜੂਦ ਰਹੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ