Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ: ਹਰਪਾਲ ਸਿੰਘ ਚੀਮਾ

September 11, 2025 03:31 PM
SehajTimes

ਵਿੱਤ ਮੰਤਰੀ ਨੇ ਕਿਸਾਨਾਂ ਦੀ ਵਿੱਤੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ  : ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ, ਜਿਸਨੇ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਪੇਸ਼ਕਸ਼ ਕੀਤੀ, ਵੱਲੋਂ ਸਾਲ 2024-25 ਦੇ ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀਆਂ 9 ਸਹਿਕਾਰੀ ਮਿੱਲਾਂ ਨੂੰ ਗੰਨਾ ਮਿੱਲਾਂ, ਜਿਨ੍ਹਾਂ ਵੱਲੋਂ ਸੀਜ਼ਨ ਦੌਰਾਨ ਕੁੱਲ 194.66 ਲੱਖ ਕੁਇੰਟਲ ਗੰਨੇ ਦੀ ਪੀੜਾਈ ਕੀਤੀ ਕੀਤੀ ਗਈ, ਨੂੰ ਗੰਨਾ ਸਪਲਾਈ ਕਰਨ ਵਾਲੇ ਰਾਜ ਭਰ ਦੇ 18,771 ਕਿਸਾਨਾਂ ਨੂੰ ਇਸ ਅਦਾਇਗੀ ਦਾ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ 401 ਰੁਪਏ ਪ੍ਰਤੀ ਕੁਇੰਟਲ ਦੀ ਅਦਾਇਗੀ ਦਰ ਦੇ ਹਿਸਾਲ ਨਾਲ ਕਿਸਾਨਾਂ ਦਾ ਕੁੱਲ ਬਕਾਇਆ 779.86 ਕਰੋੜ ਰੁਪਏ ਸੀ ਅਤੇ ਬਾਕੀ ਰਹਿੰਦੇ 100.49 ਕਰੋੜ ਰੁਪਏ ਦੀ ਅਦਾਇਗੀ ਵੀ ਇਸ ਸਬੰਧੀ ਕੇਂਦਰੀ ਸਹਾਇਤਾ ਪ੍ਰਾਪਤ ਹੋਣ ‘ਤੇ ਜਲਦੀ ਹੀ ਕਰ ਦਿੱਤੀ ਜਾਵੇਗੀ।

ਵਿੱਤ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 87 ਫੀਸਦੀ ਤੋਂ ਵੱਧ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ 9 ਸਹਿਕਾਰੀ ਖੰਡ ਮਿੱਲਾਂ ਵਿੱਚੋਂ ਅਜਨਾਲਾ ਲਈ 10 ਮਾਰਚ ਤੱਕ, ਬਟਾਲਾ ਲਈ 18 ਮਾਰਚ, ਭੋਗਪੁਰ ਲਈ 27 ਮਾਰਚ, ਬੁੱਢੇਵਾਲ ਲਈ 13 ਮਾਰਚ, ਫਾਜ਼ਿਲਕਾ ਲਈ 1 ਮਾਰਚ, ਗੁਰਦਾਸਪੁਰ ਲਈ 25 ਮਾਰਚ, ਮੋਰਿੰਡਾ ਲਈ 30 ਮਾਰਚ, ਨਵਾਂਸ਼ਹਿਰ ਲਈ 31 ਮਾਰਚ ਅਤੇ ਨਕੋਦਰ ਲਈ 22 ਫਰਵਰੀ ਤੱਕ ਗੰਨੇ ਦੀ ਖਰੀਦ ਦੇ ਬਕਾਏ ਕਲੀਅਰ ਕਰ ਦਿੱਤੇ ਗਏ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੰਨਾ ਉਤਪਾਦਕਾਂ ਦੀ ਵਿੱਤੀ ਸਥਿਰਤਾ ਨੂੰ ਤਰਜੀਹ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ ਦੇ ਅੰਨ ਭੰਡਾਰ ਵਿੱਚ ਯੋਗਦਾਨ ਪਾਉਣ ਵਾਲਿਆਂ ਦੇ ਮਾਣ ਸਤਕਾਰ ਨੂੰ ਬਹਾਲ ਰੱਖਣ ਅਤੇ ਇੱਕ ਲਚਕੀਲੇ ਖੇਤੀਬਾੜੀ ਅਰਥਚਾਰੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਦਾ ਪ੍ਰਮਾਣ ਹੈ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ