Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

September 11, 2025 06:02 PM
SehajTimes

ਅੰਮ੍ਰਿਤਸਰ : ਪੰਜਾਬ ਦੇ ਖਾਣੇ ਦੀ ਵਿਲੱਖਣ ਪਛਾਣ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਤੇ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਪ੍ਰਸਿੱਧ ਪਕਵਾਨ ਅੰਮ੍ਰਿਤਸਰੀ ਕੁਲਚਾ ਲਈ ਜਿਊਗ੍ਰਾਫੀਕਲ ਇੰਡੀਕੇਸ਼ਨ (ਜੀ.ਆਈ.) ਟੈਗ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜੀ.ਆਈ.ਟੈਗ ਖਾਸ ਭੂਗੋਲਿਕ ਖੇਤਰ, ਜਿਵੇਂ ਕਿ ਵਿਸ਼ੇਸ਼ ਇਲਾਕੇ, ਕਸਬੇ ਜਾਂ ਦੇਸ਼ ਦੇ ਸਬੰਧ ਵਿੱਚ ਵਿਲੱਖਣ ਗੁਣਵੱਤਾ, ਸ਼ਾਖ ਜਾਂ ਵਿਸ਼ੇਸ਼ਤਾ ਰੱਖਣ ਵਾਲੇ ਉਤਪਾਦਾਂ ਨੂੰ ਪ੍ਰਦਾਨ ਕੀਤਾ ਜਾਣ ਵਾਲਾ ਇੱਕ ਲੇਬਲ ਹੈ। ਇਹ ਪ੍ਰਗਟਾਵਾ ਪੰਜਾਬ ਦੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਫੂਡ ਪ੍ਰੋਸੈਸਿੰਗ ਸੈਕਟਰ ਦੀਆਂ ਪਹਿਲਕਦਮੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਬੁਲਾਈ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿੱਚ ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ ਦੇ ਫੈਕਲਟੀ ਮੈਂਬਰ, ਉਦਯੋਗਿਕ ਸੰਗਠਨਾਂ ਅਤੇ ਮੁਰੱਬਾ, ਅਚਾਰ, ਬਾਸਮਤੀ ਚੌਲ, ਸ਼ਹਿਦ ਅਤੇ ਗੁੜ ਦੇ ਪ੍ਰੋਸੈਸਿੰਗ ਯੂਨਿਟਾਂ ਦੇ ਪ੍ਰਤੀਨਿਧੀ ਸ਼ਾਮਲ ਸਨ।

ਜੀ.ਆਈ. ਟੈਗ ਪ੍ਰਾਪਤ ਕਰਨ ਦੇ ਫਾਇਦਿਆਂ ‘ਤੇ ਚਾਨਣਾ ਪਾਉਂਦਿਆਂ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਕਿਹਾ ਕਿ ਇਹ ਨਾ ਸਿਰਫ਼ ਇਸ ਪਵਿੱਤਰ ਸ਼ਹਿਰ ਦੇ ਵਿਲੱਖਣ ਖਾਣੇ ਦੀ ਵਿਰਾਸਤ ਨੂੰ ਹੁਲਾਰਾ ਦੇਵੇਗਾ ਬਲਕਿ ਬ੍ਰਾਂਡਿੰਗ, ਨਿਰਯਾਤ, ਬਾਜ਼ਾਰ ਦੇ ਵਿਸਥਾਰ ਲਈ ਨਵੇਂ ਮੌਕੇ ਵੀ ਪੈਦਾ ਕਰੇਗਾ ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ।

ਉਨ੍ਹਾਂ ਨੇ ਫੂਡ ਐਗਰੋ-ਪ੍ਰੋਸੈਸਿੰਗ ਖੇਤਰ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਇਸ ਨੂੰ "ਸਨਸ਼ਾਈਨ ਇੰਡਸਟਰੀ" ਦੱਸਿਆ ਕਿਉਂਕਿ ਇਸ ਖੇਤਰ ਵਿੱਚ ਵਿਕਾਸ ਅਤੇ ਰੁਜ਼ਗਾਰ ਪੈਦਾ ਕਰਨ ਦੀ ਅਥਾਹ ਸੰਭਾਵਨਾ ਹੈ। ਉਨ੍ਹਾਂ ਨੇ ਇਸ ਖੇਤਰ ਦੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਫੂਡ ਬਿਜ਼ਨਸ ਆਪਰੇਟਰਾਂ (ਐਫ.ਬੀ.ਓਜ਼) ਲਈ ਮਜ਼ਬੂਤ ਲਿੰਕ ਸਥਾਪਿਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਪ੍ਰਮੁੱਖ ਸਕੱਤਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਐਗਰੋ-ਫੂਡ ਪ੍ਰੋਸੈਸਿੰਗ ਈਕੋਸਿਸਟਮ ਨੂੰ ਮਜ਼ਬੂਤ ਕਰਨ ਸਬੰਧੀ ਵਚਨਵੱਧਤਾ ਦਹੁਰਾਈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਕਾਦਮਿਕ-ਉਦਯੋਗ ਪਾੜੇ ਨੂੰ ਪੂਰਨ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਭੋਜਨ ਪਦਾਰਥਾਂ ਨੂੰ ਖੇਤ ਤੋਂ ਫੈਕਟਰੀ ਅਤੇ ਫੈਕਟਰੀ ਤੋਂ ਲੋਕਾਂ ਦੀ ਪਲੇਟ ਤੱਕ ਪਹੁੰਚਾਉਣ ਵਾਲੀ ਮੁਕੰਮਲ ਵੈਲਿਊ ਚੇਨ ਨੂੰ ਮਜ਼ਬੂਤ ਕਰਨ ਲਈ ਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨਿਰਵਿਘਨ ਅਤੇ ਕੁਸ਼ਲ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਪੰਜਾਬ ਦੇ ਫੂਡ ਪ੍ਰੋਸੈਸਿੰਗ ਖੇਤਰ ਦੇ ਵਿਕਾਸ ਲਈ ਮੁੱਖ ਉਦਯੋਗਿਕ ਮੰਗਾਂ ਅਤੇ ਸੰਭਾਵੀ ਹੱਲਾਂ 'ਤੇ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਨਵੀਨਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਫੂਡ ਪਾਰਕ ਅਤੇ ਤਕਨਾਲੋਜੀ ਐਕਸਚੇਂਜ ਪਲੇਟਫਾਰਮ ਸਥਾਪਤ ਕਰਨ ‘ਤੇ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਗੁਣਵੱਤਾ ਅਤੇ ਸੁਰੱਖਿਆ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਹੁਨਰਮੰਦ ਸਟਾਫ ਅਤੇ ਆਧੁਨਿਕ ਭੋਜਨ ਦੀ ਜਾਂਚ ਲਈ ਲੈਬਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਬਾਰੇ ਗੱਲਬਾਤ ਕੀਤੀ ਗਈ। ਮੀਟਿੰਗ ਦੌਰਾਨ ਫਲ, ਸਬਜ਼ੀਆਂ, ਪਾਪੜ, ਵੜੀਆਂ, ਸ਼ਹਿਦ, ਮਸਾਲੇ ਅਤੇ ਗੁੜ ਵਰਗੇ ਵੱਖ-ਵੱਖ ਉਤਪਾਦਾਂ ਲਈ ਪ੍ਰੋਸੈਸਿੰਗ ਸਹੂਲਤਾਂ ਵਿਕਸਤ ਕਰਨ 'ਤੇ ਵੀ ਧਿਆਨ ਕੇਂਦ੍ਰਿਤ ਕੀਤਾ ਗਿਆ। ਇਸ ਦੌਰਾਨ ਏ.ਪੀ.ਈ.ਡੀ.ਏ. ਸਹਾਇਤਾ ਨਾਲ ਕੋਲਡ ਸਟੋਰੇਜ ਸਹੂਲਤਾਂ ਅਤੇ ਛੇਤੀ ਖਰਾਬ ਹੋਣ ਵਾਲੇ ਭੋਜਨ ਪਦਾਰਥਾਂ ਲਈ ਅੰਮ੍ਰਿਤਸਰ ਹਵਾਈ ਅੱਡੇ 'ਤੇ ਕਾਰਗੋ ਹੈਂਡਲਿੰਗ ਸਬੰਧੀ ਪ੍ਰਸਤਾਵਾਂ ਦੀ ਵੀ ਪੜਚੋਲ ਕੀਤੀ ਗਈ। ਇਸ ਤੋਂ ਇਲਾਵਾ, ਪੰਜਾਬ ਐਗਰੋ ਰਾਹੀਂ ਸ਼ਹਿਦ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਕੇ ਇਸ ਖੇਤਰ ਲਈ ਸੰਭਾਵੀ ਵਿਕਾਸ ਦੇ ਮੌਕੇ ਵਜੋਂ ਉਜਾਗਰ ਕੀਤਾ ਗਿਆ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਅਸ਼ੋਕ ਸੇਠੀ, ਸ੍ਰੀ ਰਾਕੇਸ਼ ਠੁਕਰਾਲ, ਸ੍ਰੀ ਸੁਰਿੰਦਰ ਲਖੇਸਰ, ਡਾ. ਡੀ.ਐਸ. ਸੋਗੀ (ਪ੍ਰੋਫੈਸਰ, ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ, ਜੀ.ਐਨ.ਡੀ.ਯੂ.) ਅਤੇ ਉਦਯੋਗਾਂ ਤੋਂ ਭਾਈਵਾਲ ਸ਼ਾਮਲ ਸਨ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ