Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

September 11, 2025 06:24 PM
SehajTimes

ਮੁੱਖ ਦੋਸ਼ੀ ਮਹਿਕਪ੍ਰੀਤ ਨੂੰ ਗੋਆ ਤੋਂ ਕੀਤਾ ਗ੍ਰਿਫ਼ਤਾਰ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੈਂਬਰਾਂ ਨੂੰ 6 ਆਧੁਨਿਕ ਹਥਿਆਰਾਂ ਅਤੇ 5.75 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਸੰਗਠਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਗਟ ਸਿੰਘ ਵਾਸੀ ਪਿੰਡ ਵਾਨ ਤਾਰਾ ਸਿੰਘ, ਤਰਨਤਾਰਨ; ਅਜੈਬੀਰ ਸਿੰਘ ਉਰਫ਼ ਅਜੈ ਵਾਸੀ ਗਲੀ ਪੰਜਾਬ ਸਿੰਘ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਾਲ ਐਵੇਨਿਊ, ਅੰਮ੍ਰਿਤਸਰ; ਸ੍ਰੀ ਰਾਮ ਵਾਸੀ ਪਾਲ ਐਵੇਨਿਊ, ਅੰਮ੍ਰਿਤਸਰ; ਮਹਿਕਪ੍ਰੀਤ ਸਿੰਘ ਉਰਫ਼ ਰੋਹਿਤ, ਅਫ਼ਸਰ ਕਲੋਨੀ, ਅੰਮ੍ਰਿਤਸਰ ਅਤੇ ਦਿਨੇਸ਼ ਕੁਮਾਰ ਵਾਸੀ ਆਦਮਪੁਰ, ਜਲੰਧਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੋਕ, ਤਿੰਨ .30 ਬੋਰ ਪੀਐਕਸ-5 ਪਿਸਤੌਲ, ਇੱਕ .32 ਬੋਰ ਅਤੇ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਿੰਡੀਕੇਟ ਗ੍ਰਿਫ਼ਤਾਰ ਮੁਲਜ਼ਮ ਮਹਿਕਪ੍ਰੀਤ ਸਿੰਘ ਉਰਫ਼ ਰੋਹਿਤ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਜਾਂਚ ਦੇ ਵੱਖ-ਵੱਖ ਪੜਾਵਾਂ 'ਤੇ ਕਈ ਬਰਾਮਦਗੀਆਂ ਹੋਈਆਂ ਹਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਦੋਸ਼ੀ ਪ੍ਰਗਟ ਸਿੰਘ ਨੂੰ ਪਹਿਲਾਂ ਦੋ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਕਿ ਸਰਹੱਦ ਪਾਰ ਦੀਆਂ ਖੇਪਾਂ ਦਾ ਹਿੱਸਾ ਸਨ ਅਤੇ ਨੈੱਟਵਰਕ ਰਾਹੀਂ ਅੱਗੇ ਵੰਡੇ ਜਾਣੇ ਸਨ।

ਜਾਂਚ ਦੌਰਾਨ, ਮਾਡਿਊਲ ਦੇ ਹੋਰਨਾਂ ਮੈਂਬਰਾਂ ਅਜੈਬੀਰ, ਕਰਨਬੀਰ ਅਤੇ ਸ੍ਰੀ ਰਾਮ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮਹਿਕਪ੍ਰੀਤ ਵਜੋਂ ਪਛਾਣੇ ਗਏ ਮਾਡਿਊਲ ਦੇ ਮੁੱਖ ਸਰਗਨਾ ਨੂੰ ਗੋਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ ਗਏ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਵਿੱਚ ਪਾਇਆ ਗਿਆ ਹੈ ਕਿ ਹਥਿਆਰਾਂ ਦੀ ਤਸਕਰੀ ਦੇ ਵਪਾਰ ਦਾ ਪੈਸਾ ਹਵਾਲਾ ਨੈੱਟਵਰਕ ਰਾਹੀਂ ਭੇਜਿਆ ਗਿਆ ਸੀ, ਜਿਸ ਵਿੱਚ ਦੋਸ਼ੀ ਦਿਨੇਸ਼ ਨੂੰ 5.75 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਇਸ ਸਬੰਧੀ ਕੇਸ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 218 ਮਿਤੀ 18-08-2025 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ