Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ

September 11, 2025 09:12 PM
SehajTimes

ਚੰਡੀਗੜ੍ਹ : ਪਰਾਲੀ ਸਾੜਨ ਦੇ ਮੁੱਦੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਹਿਕਾਰੀ ਬੈਂਕਾਂ ਰਾਹੀਂ ਸੋਧੀ ਹੋਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ ਕੀਤੀ ਹੈ। ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਨੂੰ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਖਰੀਦਣ ਵਿੱਚ ਸਹਾਇਤਾ ਕਰਨ ਦੇ ਮਕਸਦ ਨਾਲ ਤਿਆਰ ਕੀਤੀ ਗਈ ਇਹ ਯੋਜਨਾ ਹਵਾ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਦੇ ਨਾਲ-ਨਾਲ ਪੇਂਡੂ ਭਾਈਚਾਰਿਆਂ ਲਈ ਨਵੇਂ ਮੌਕੇ ਪੈਦਾ ਕਰੇਗੀ। ਇਸ ਪਹਿਲਕਦਮੀ ਨੂੰ ਵਿੱਤ ਕਮਿਸ਼ਨਰ ਸਹਿਕਾਰਤਾ ਸੁਮੇਰ ਸਿੰਘ ਗੁਰਜਰ ਅਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਮਨਜ਼ੂਰੀ ਦਿੱਤੀ ਗਈ ਹੈ ਜਿਸ ਵਿੱਚ ਖੇਤੀਬਾੜੀ ਖੇਤਰ ਵਿੱਚ ਭਾਈਵਾਲਾਂ ਦੀ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਗਿਆ ਹੈ।

ਇਸ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਅਤੇ ਬਹੁ-ਉਦੇਸ਼ੀ ਸਹਿਕਾਰੀ ਸਭਾਵਾਂ ਮਸ਼ੀਨਰੀ 'ਤੇ 80 ਫ਼ੀਸਦ ਤੱਕ ਸਬਸਿਡੀ (ਵੱਧੋ-ਵੱਧ 24 ਲੱਖ ਰੁਪਏ) ਲਈ ਯੋਗ ਹੋਣਗੀਆਂ। ਦੱਸਣਯੋਗ ਹੈ ਕਿ ਪੇਸ਼ਗੀ ਰਕਮ ਵਜੋਂ ਕਰਜ਼ੇ ਦੀ 10 ਫ਼ੀਸਦ 'ਤੇ ਨਿਰਧਾਰਤ ਕੀਤੀ ਗਈ ਹੈ। ਵਿਅਕਤੀਗਤ ਕਿਸਾਨ ਮਸ਼ੀਨਰੀ 'ਤੇ 50 ਫ਼ੀਸਦ ਸਬਸਿਡੀ ਲਈ ਯੋਗ ਹੋਣਗੇ ਅਤੇ ਕਰਜ਼ੇ ਦੀ ਰਕਮ ਦਾ 25 ਫ਼ੀਸਦ ਰਾਸ਼ੀ ਲੋਂੜੀਦੀ ਹੋਵੇਗੀ। ਇਹ ਇਤਿਹਾਸਕ ਫ਼ੈਸਲਾ ਨਾ ਸਿਰਫ਼ ਆਧੁਨਿਕ ਉਪਕਰਨਾਂ ਤੱਕ ਆਸਾਨ ਪਹੁੰਚ ਦੀ ਸਹੂਲਤ ਪ੍ਰਦਾਨ ਕਰੇਗਾ ਬਲਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵੀ ਪ੍ਰਬੰਧਨ ਨੂੰ ਵੀ ਯਕੀਨੀ ਬਣਾਏਗਾ, ਜਿਸ ਕਾਰਨ ਮੁੱਖ ਤੌਰ ‘ਤੇ ਉੱਤਰੀ ਭਾਰਤ ਵਿੱਚ ਹਵਾ ਪ੍ਰਦੂਸ਼ਣ ਹੁੰਦਾ ਹੈ। ਪੰਜਾਬ ਸਰਕਾਰ ਬਾਇਓ-ਊਰਜਾ ਪਲਾਂਟਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ, ਜਿਸ ਨਾਲ ਸਾਫ਼ ਊਰਜਾ ਉਤਪਾਦਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੀ ਹਰੀ ਆਰਥਿਕਤਾ ਨੂੰ ਹੁਲਾਰਾ ਮਿਲ ਰਿਹਾ ਹੈ।

ਮੁੱਖ ਮੰਤਰੀ ਨੇ ਪੰਜਾਬ ਵਿੱਚ ਵਾਤਾਵਰਣ ਸਥਿਰਤਾ, ਕਿਸਾਨ ਭਲਾਈ ਅਤੇ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਯੋਜਨਾ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਵਾਤਾਵਰਣ ਚੁਣੌਤੀਆਂ ਨੂੰ ਹੱਲ ਕਰਦਿਆਂ ਕਿਸਾਨਾਂ ਨੂੰ ਵਧੇਰੇ ਸਸ਼ਕਤ ਬਣਾਉਣ ਵਿੱਚ ਸਹਾਈ ਹੋਵੇਗੀ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ