Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

September 11, 2025 09:23 PM
SehajTimes

ਰੋਪੜ ਦੇ ਹੜ੍ਹ ਪ੍ਰਭਾਵਿਤ 50 ਫੀਸਦੀ ਇਲਾਕਿਆਂ ‘ਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ- ਹਰਜੋਤ ਬੈਂਸ
ਡਾ. ਬਲਬੀਰ ਸਿੰਘ ਤੇ ਡਾ. ਬਲਜੀਤ ਕੌਰ ਨੇ ਹੜ੍ਹ ਪੀੜ੍ਹਤਾਂ ਦੀ ਕੀਤੀ ਵਿੱਤੀ ਮਦਦ
ਲਾਲਜੀਤ ਸਿੰਘ ਭੁੱਲਰ ਨੇ ਪੱਟੀ ‘ਚ ਰਾਹਤ ਸਮੱਗਰੀ ਦੀ ਕੀਤੀ ਵੰਡ
ਲਾਲ ਚੰਦ ਨੇ ਭੋਆ ਹਲਕੇ ਦੇ ਪਿੰਡਾਂ ਨੂੰ ਬੁਨਿਆਦੀ ਜ਼ਰੂਰਤਾਂ ਦਾ ਸਮਾਨ ਵੰਡਿਆ
ਫਾਜ਼ਿਲਕਾ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਵੀ ਵਿਧਾਇਕਾਂ ਨੇ ਰਾਹਤ ਸਮੱਗਰੀ ਵੰਡੀ

 

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਬਿਮਾਰੀਆਂ ਦੀ ਰੋਕਥਾਮ ਲਈ ਸਿਹਤ, ਵੈਟਰਨਰੀ ਤੇ ਹੋਰ ਵਿਭਾਗਾਂ ਦਾ ਸਮੁੱਚਾ ਅਮਲਾ ਦਿਨ-ਰਾਤ ਜੁਟਿਆ ਹੋਇਆ ਹੈ। ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨਾਲ ਮੀਟਿੰਗ ਕਰਕੇ ਹੜ੍ਹਾਂ ਦੌਰਾਨ ਹੋਏ ਖਰਾਬੇ ਅਤੇ ਨੁਕਸਾਨ ਦੀ ਸਮੀਖਿਆ ਕੀਤੀ ਗਈ ਹੈ ਅਤੇ ਸਪੈਸ਼ਲ ਗਿਰਦਾਵਰੀ ਦਾ ਕੰਮ 50 ਪ੍ਰਤੀਸ਼ਤ ਮੁਕੰਮਲ ਕਰਵਾ ਲਿਆ ਹੈ।

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮ ਵੀ ਲਗਾਤਾਰ ਚੱਲ ਰਹੇ ਹਨ। ਬੈਂਸ ਨੇ ਦੱਸਿਆ ਕਿ ਮਲੇਰੀਆ ਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਫੋਗਿੰਗ ਮਸ਼ੀਨਾਂ ਇਲਾਕੇ ਵਿੱਚ ਭੇਜੀਆਂ ਜਾ ਰਹੀਆਂ ਹਨ। ਵੱਡੇ ਪਿੰਡਾਂ ਵਿੱਚ ਇਹ ਮਸ਼ੀਨਾਂ ਲਗਾਤਾਰ ਚਲਾਈਆਂ ਜਾਣਗੀਆਂ ਅਤੇ ਮੈਡੀਕਲ ਕੈਂਪ ਵੀ ਲਗਾਤਾਰ ਜਾਰੀ ਰਹਿਣਗੇ। ਵੈਟਰਨਰੀ ਟੀਮਾਂ ਨਿਰੰਤਰ ਹਲਕੇ ਵਿੱਚ ਪਸ਼ੂਆ ਦਾ ਇਲਾਜ ਅਤੇ ਵੈਕਸੀਨੇਸ਼ਨ ਕਰ ਰਹੀਆਂ ਹਨ। ਬੈਂਸ ਨੇ ਦੱਸਿਆ ਕਿ ਸਾਰੇ ਪਿੰਡਾਂ ਦੇ ਰਸਤੇ ਚਾਲੂ ਕੀਤੇ ਗਏ ਹਨ ਤਾਂ ਜੋ ਆਵਾਜਾਈ ਪ੍ਰਭਾਵਿਤ ਨਾ ਹੋਵੇ। ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਅਤੇ ਰਾਹਤ ਤੇ ਬਚਾਅ ਕਾਰਜਾਂ ਲਈ ਟੀਮਾਂ ਵੀ ਤਾਇਨਾਤ ਕੀਤੀਆਂ ਹੋਈਆਂ ਹਨ।

ਉੱਧਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ. ਬਲਬੀਰ ਸਿੰਘ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਅਤੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਦਿੱਤੇ ਗਏ। ਦੂਜੇ ਪਾਸੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਬਾਰਿਸ਼ ਕਾਰਨ ਜਿਨ੍ਹਾਂ ਘਰਾਂ ਦੀਆਂ ਛੱਤਾਂ ਡਿੱਗੀਆਂ ਸਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਮੌਕੇ ‘ਤੇ ਹੀ ਖੁਦ ਪੈਸੇ ਦੇ ਕੇ ਵਿੱਤੀ ਸਹਾਇਤਾ ਕੀਤੀ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਮਲੋਟ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਵਿਚ ਹੀ ਹਨ ਤੇ ਲੋਕਾਂ ਦੀ ਸਾਰ ਲੈ ਰਹੇ ਹਨ।

ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦਰਿਆਈ ਪਾਣੀ ਦੀ ਮਾਰ ਹੇਠ ਆਏ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ, ਜ਼ਰੂਰੀ ਵਸਤੂਆਂ ਅਤੇ ਪਸ਼ੂਆਂ ਲਈ ਚਾਰਾ, ਫੀਡ ਅਤੇ ਚੋਕਰ ਆਦਿ ਦੀ ਵੰਡ ਕੀਤੀ। ਇਸ ਦੌਰਾਨ ਉਹ ਪਿੰਡ ਭਾਊਵਾਲ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਖੋਲ੍ਹੇ ਗਏ ਆਰਜ਼ੀ ਰਾਹਤ ਕੈਂਪ ਵਿੱਚ ਪਹੁੰਚੇ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਲਕਾ ਭੋਆ ਦੇ ਪਿੰਡ ਸਿਹੋੜਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬੁਨਿਆਦੀ ਜ਼ਰੂਰਤਾਂ ਦਾ ਸਮਾਨ ਵੰਡਿਆ। ਹਰੇਕ ਪਰਿਵਾਰ ਨੂੰ ਦੋ ਫੋਲਡਿੰਗ ਮੰਜੇ, ਦੋ ਗੱਦੇ, ਇੱਕ ਗੈਸ ਸਿਲੰਡਰ ਅਤੇ ਇੱਕ ਇੱਕ ਮੱਛਰਦਾਨੀ ਦੀ ਵੰਡ ਕੀਤੀ ਗਈ ਹੈ।

ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼੍ਰੀ ਰਾਮ ਤਲਾਈ, ਡੇਰਾਬੱਸੀ ਵਿਖੇ ਲਗਭਗ 150 ਪ੍ਰਭਾਵਿਤ ਅਤੇ ਲੋੜਵੰਦ ਪਰਿਵਾਰਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮਹਾਤਮ ਨਗਰ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ ਅਤੇ ਰਾਹਤ ਸਮੱਗਰੀ ਵੰਡੀ। ਦੂਜੇ ਪਾਸੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਵੀ ਪ੍ਰਭਾਵਿਤ ਲੋਕਾਂ ਨੂੰ 15070 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਅਤੇ ਪਸ਼ੂ ਪਾਲਕਾਂ ਦੇ ਜਾਨਵਰਾਂ ਲਈ 6236 ਪੈਕੇਟ ਕੈਟਲ ਫੀਡ ਵੰਡੀ ਗਈ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ