Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹੜ੍ਹ ਪੀੜਤਾਂ ਦੇ ਬਚਾਅ, ਰਾਹਤ ਤੇ ਮੁੜ ਵਸੇਬੇ ਲਈ ਮੁੱਖ ਮੰਤਰੀ ਸ਼ੁੱਕਰਵਾਰ ਨੂੰ ਉੱਚ ਪੱਧਰੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ

September 11, 2025 10:09 PM
SehajTimes

ਚੰਡੀਗੜ੍ਹ : ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਦੇ ਮੱਦੇਨਜ਼ਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਭਲਕੇ (12 ਸਤੰਬਰ) ਨੂੰ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਰਾਹਤ, ਬਚਾਅ ਅਤੇ ਮੁੜ ਵਸੇਬੇ ਦੇ ਯਤਨਾਂ ‘ਚ ਤੇਜ਼ੀ ਲਿਆਉਣ ਸਬੰਧੀ ਮੀਟਿੰਗ ਕਰਨਗੇ। ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣਗੇ, ਜਦੋਂ ਕਿ ਸਕੱਤਰ ਅਤੇ ਮੁੱਖ ਸਕੱਤਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਿੱਜੀ ਤੌਰ ‘ਤੇ ਮੀਟਿੰਗ ‘ਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਡਾਕਟਰੀ ਸਹੂਲਤਾਂ, ਮੁਆਵਜ਼ਾ ਅਤੇ ਹੜ੍ਹ ਦੀ ਮੌਜੂਦਾ ਸਥਿਤੀ ਨਾਲ ਨਜਿੱਠਣ ਆਦਿ ਠੋਸ ਉਪਰਾਲਿਆਂ ‘ਤੇ ਚਰਚਾ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਨੇ ਸੂਬੇ ਭਰ ਵਿੱਚ ਵੱਡੀ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਆਬਾਦੀ ਦੇ ਬਚਾਅ, ਰਾਹਤ ਅਤੇ ਮੁੜ ਵਸੇਬੇ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਨਾਜ਼ੁਕ ਹਾਲਾਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ ਪਹਿਲਾਂ ਹੀ ਕਈ ਕਦਮ ਚੁੱਕੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸੰਕਟ ‘ਚ ਘਿਰੇ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਵਿੱਚ ਇਲਾਜ ਦੌਰਾਨ ਵੀ ਉਹ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ ਅਤੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਨੂੰ ਸੁਰੱਖਿਅਤ ਕੱਢਣ ਅਤੇ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸੰਕਟ ਦੇ ਇਸ ਸਮੇਂ ਦੌਰਾਨ ਪ੍ਰਭਾਵਿਤ ਲੋਕਾਂ ਤੱਕ ਵੱਧ ਤੋਂ ਵੱਧ ਮਦਦ ਪਹੁੰਚ ਸਕੇ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ