Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਿਆ, ਪੰਜਾਬ ਨੂੰ ਮਿਲੀ ਰਾਹਤ

September 12, 2025 07:56 PM
SehajTimes

ਰਾਹਤ ਕੈਂਪਾਂ ਵਿੱਚ ਰਹਿ ਰਹੇ ਲੋਕ ਆਪਣੇ ਘਰਾਂ ਨੂੰ ਪਰਤਣ ਲੱਗੇ

ਚੰਡੀਗੜ੍ਹ : ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਣ ਨਾਲ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਹੜ੍ਹ ਬਾਰੇ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਈ ਹੋਰ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਹੋਰ ਫ਼ਸਲੀ ਖੇਤਰ ਪ੍ਰਭਾਵਿਤ ਹੋਇਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਰਾਹਤ ਕੈਂਪਾਂ ਵਿੱਚ ਰਹਿ ਰਹੇ ਲੋਕ ਲਗਾਤਾਰ ਆਪਣੇ ਘਰਾਂ ਨੂੰ ਪਰਤ ਰਹੇ ਹਨ, ਜਿਸ ਦੇ ਨਤੀਜੇ ਵਜੋਂ ਕੈਂਪਾਂ ਦੀ ਗਿਣਤੀ 11 ਸਤੰਬਰ ਨੂੰ 111 ਤੋਂ ਘਟਾ ਕੇ 12 ਸਤੰਬਰ ਨੂੰ 100 ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਵਿੱਚੋਂ 460 ਵਿਅਕਤੀ ਆਪਣੇ ਘਰਾਂ ਨੂੰ ਪਰਤੇ ਹਨ ਜਿਸ ਤੋਂ ਸਾਫ਼ ਹੈ ਕਿ ਪਰਿਵਾਰਾਂ ਦੇ ਆਪਣੇ ਘਰਾਂ ਨੂੰ ਜਾਣ ਨਾਲ ਹੌਲੀ-ਹੌਲੀ ਸਥਿਤੀ ਆਮ ਵੱਲ ਵਧਣੀ ਸ਼ੁਰੂ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ ਗਏ ਵਿਅਕਤੀਆਂ ਦੀ ਗਿਣਤੀ ਹੁਣ 23,340 ਹੋ ਗਈ ਹੈ। ਇਸ ਸਮੇਂ 4125 ਲੋਕ ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ ਜਦੋਂ ਕਿ ਇੱਕ ਦਿਨ ਪਹਿਲਾਂ ਇਹ ਗਿਣਤੀ 4585 ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਿਆਂ ਦੀਆਂ ਰਿਪੋਰਟਾਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਈ ਹੋਰ ਫ਼ਸਲੀ ਖੇਤਰ ਪ੍ਰਭਾਵਿਤ ਹੋਣ ਦੀ ਰਿਪੋਰਟ ਨਹੀਂ ਹੈ ਅਤੇ ਪ੍ਰਭਾਵਿਤ ਫ਼ਸਲੀ ਖੇਤਰ ਕੱਲ੍ਹ ਜਿੰਨਾ ਯਾਨੀ 192380 ਹੈਕਟੇਅਰ ਰਿਕਾਰਡ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਲੰਧਰ ਤੋਂ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਰਿਪੋਰਟ ਸਾਹਮਣੇ ਆਈ ਹੈ, ਜਦਕਿ ਪਠਾਨਕੋਟ ਤੋਂ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ।

ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਰ ਪਿੰਡ ਪ੍ਰਭਾਵਿਤ ਹੋਣ ਦੀ ਰਿਪੋਰਟ ਹੈ, ਜਿਸ ਨਾਲ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਗਿਣਤੀ ਕੁੱਲ 2319 ਹੋ ਗਈ ਹੈ, ਜਦਕਿ ਪ੍ਰਭਾਵਿਤ ਆਬਾਦੀ 3,89,036 ਤੱਕ ਪਹੁੰਚ ਗਈ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ, ਜਿਸ ਵਿੱਚ ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਅਤੇ ਬੀ.ਐਸ.ਐਫ. ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਵੇਂ-ਜਿਵੇਂ ਪਾਣੀ ਹੋਰ ਘਟਦਾ ਜਾਵੇਗਾ, ਆਉਣ ਵਾਲੇ ਦਿਨਾਂ ਵਿੱਚ ਪਸ਼ੂਆਂ ਅਤੇ ਬੁਨਿਆਦੀ ਢਾਂਚੇ ਦੇ ਅਸਲ ਨੁਕਸਾਨ ਦਾ ਪਤਾ ਲਗਾਇਆ ਜਾਵੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ