Saturday, September 13, 2025

Chandigarh

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

September 12, 2025 08:26 PM
SehajTimes

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ। ਮੋਗਾ ਦੇ ਰਹਿਣ ਵਾਲੇ ਸੰਜੇ ਗਰਗ ਸੇਵਾਮੁਕਤ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੋਹਾਲੀ ਦੇ ਸਰਬਜੀਤ ਸਿੰਘ ਧਾਲੀਵਾਲ ਸੇਵਾਮੁਕਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਸੇਵਾ ਨਿਭਾ ਚੁੱਕੇ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ। ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ, ਚੇਅਰਮੈਨ ਪੀਪੀਐਸਸੀ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਅਤੇ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਸ਼ਾਮਲ ਸਨ।

Have something to say? Post your comment

 

More in Chandigarh

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

"ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ : ਡਾ. ਬਲਜੀਤ ਕੌਰ"

ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਿਆ, ਪੰਜਾਬ ਨੂੰ ਮਿਲੀ ਰਾਹਤ

ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ 'ਤੇ ਜੋਰ

'ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ 'ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

ਹੜ੍ਹ ਪੀੜਤਾਂ ਦੇ ਬਚਾਅ, ਰਾਹਤ ਤੇ ਮੁੜ ਵਸੇਬੇ ਲਈ ਮੁੱਖ ਮੰਤਰੀ ਸ਼ੁੱਕਰਵਾਰ ਨੂੰ ਉੱਚ ਪੱਧਰੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ