Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

September 12, 2025 09:11 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੁਚਾਰੂ ਅਤੇ ਕੁਸ਼ਲ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅੱਜ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਸ. ਬਰਸਟ ਨੇ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਦੇ ਨਾਲ ਖਰੀਦ ਪ੍ਰਬੰਧਾਂ ਸਬੰਧੀ ਬੋਰਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਉੱਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸਾਰੀਆਂ 1,822 ਮੰਡੀਆਂ ਅਤੇ ਖਰੀਦ ਕੇਂਦਰ ਝੋਨੇ ਦੀ ਫਸਲ ਦੀ ਸਾਂਭ ਸੰਭਾਲ ਵਾਸਤੇ ਪੁਖਤਾ ਪ੍ਰਬੰਧਾਂ ਨਾਲ ਲੈਸ ਹੋਣ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਮੰਡੀਆਂ ਦੀ ਸਫਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਪਖਾਨੇ ਅਤੇ ਬੈਠਣ ਲਈ ਛਾਂ ਦੇ ਪ੍ਰਬੰਧ ਸਮੇਤ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਉਨ੍ਹਾਂ ਦੇ ਆਰਾਮ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਨੇ ਜ਼ਿਲ੍ਹਾ ਮੰਡੀ ਅਫਸਰਾਂ ਅਤੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਨ, ਜ਼ਮੀਨੀ ਪੱਧਰ 'ਤੇ ਮੁਲਾਂਕਣ ਕਰਨ ਅਤੇ ਖਰੀਦ ਸੀਜ਼ਨ ਦੌਰਾਨ ਨਿਰੰਤਰ ਨਿਗਰਾਨੀ ਰੱਖਣ ਤਾਂ ਜੋ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ।

ਚੇਅਰਮੈਨ ਨੇ ਕਿਸਾਨਾਂ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਸਾਨ ਆਪਣੀ ਉਪਜ ਬਿਨਾਂ ਕਿਸੇ ਮੁਸ਼ਕਲ ਦੇ ਵੇਚ ਸਕਣ।

ਡੱਬੀ
ਚੇਅਰਮੈਨ ਵੱਲੋਂ ਪੰਜਾਬ ਮੰਡੀ ਬੋਰਡ ਕ੍ਰਿਕਟ ਟੀਮ ਦੀ ਜਰਸੀ ਲਾਂਚ

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਸਿਵਲ ਸਕੱਤਰੇਤ ਕਲੱਬ ਦੁਆਰਾ ਕਰਵਾਈ ਜਾ ਰਹੀ ਦੂਜੀ ਸਾਲਾਨਾ ਕਰਮਚਾਰੀ ਕ੍ਰਿਕਟ ਲੀਗ ਲਈ ਬੋਰਡ ਦੀ ਕ੍ਰਿਕਟ ਟੀਮ ਦੀ ਜਰਸੀ ਵੀ ਲਾਂਚ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਦੂਜੇ ਸਥਾਨ 'ਤੇ ਰਹਿਣ ਵਾਲੀ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੀ ਹੌਸਲਾ ਅਫ਼ਜਾਈ ਵੀ ਕੀਤੀ। ਇਸ ਦੌਰਾਨ ਟੀਮ ਵੱਲੋਂ ਸ. ਬਰਸਟ ਅਤੇ ਸਕੱਤਰ ਸ੍ਰੀ ਰਾਮਵੀਰ ਨੂੰ ਉਪ ਜੇਤੂ ਰਹਿਣ ਉੱਤੇ ਮਿਲੀ ਟਰਾਫੀ ਵੀ ਭੇਟ ਕੀਤੀ ਗਈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ